Saturday, April 19, 2025

Doaba

ਨਸ਼ਿਆਂ ਵਿਰੁੱਧ ਜਾਗਰੂਕਤਾ ਪੰਜਾਬ ਸ਼ਹੀਦ ਭਗਤ ਸਿੰਘ ਯਾਦਗਾਰੀ ਪ੍ਰੀਮੀਅਮ ਕ੍ਰਿਕਟ ਲੀਗ 16 ਤੋਂ: ਡਾ: ਰਮਨ ਘਈ

February 15, 2025 04:00 PM
SehajTimes

ਹੁਸ਼ਿਆਰਪੁਰ : ਜ਼ਿਲਾ ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੇ ਸਹਿਯੋਗ ਨਾਲ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਨ ਲਈ ਜਾਗਰੁਕ ਪੰਜਾਬ ਸ਼ਹੀਦ ਭਗਤ ਸਿੰਘ ਯਾਦਗਰ ਪ੍ਰੀਮੀਅਮ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ। ਜਿਸ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਡਾ: ਰਾਜ ਕੁਮਾਰ ਅਤੇ ਸਾਬਕਾ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਕਰਨਗੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਡੀ.ਸੀ.ਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਇਸ ਕ੍ਰਿਕਟ ਲੀਗ ਵਿੱਚ ਪੰਜ ਟੀਮਾਂ ਖੇਡਣਗੀਆਂ। ਉਨ੍ਹਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਡੀਸੀ ਇਲੈਵਨ ਦੀ ਅਗਵਾਈ ਡੀਸੀ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਅਤੇ ਐਸ.ਐਸ.ਪੀ ਇਲੈਵਨ ਦੀ ਅਗਵਾਈ ਐਸ.ਐਸ.ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਕਰਨਗੇ ਅਤੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਲਿਮਟਿਡ ਇਲੈਵਨ ਦੀ ਅਗਵਾਈ ਜੀ.ਐਮ ਅਤੁਲ ਸ਼ਰਮਾ ਕਰਨਗੇ, ਇੰਡੀਅਨ ਮੈਡੀਕਲ ਐਸੋਸੀਏਸ਼ਨ ਇਲੈਵਨ ਦੀ ਅਗਵਾਈ ਡਾ: ਦਲਜੀਤ ਸਿੰਘ ਖੇਲ੍ਹਾ ਅਤੇ ਕਾਰਪੋਰੇਸ਼ਨ ਦੇ ਐਕਸੀਅਨ ਡਾ: ਦੀਪ ਕੌਰ ਕਰਨਗੇ। ਡਾ: ਘਈ ਨੇ ਦੱਸਿਆ ਕਿ ਇਹ ਟੂਰਨਾਮੈਂਟ ਹਰ ਐਤਵਾਰ ਨੂੰ ਲੀਗ ਦੇ ਆਧਾਰ 'ਤੇ ਖੇਡਿਆ ਜਾਵੇਗਾ| ਉਨ੍ਹਾਂ ਕਿਹਾ ਕਿ ਇਸ ਵੱਡੀ ਲੀਗ ਦੇ ਆਯੋਜਨ ਦਾ ਮਕਸਦ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਜਿਸ ਤਰ੍ਹਾਂ ਦੇਸ਼ ਲਈ ਆਪਣੀ ਸ਼ਹਾਦਤ ਦਿੱਤੀ ਸੀ ਉਸ ਤੋਂ ਪ੍ਰੇਰਨਾ ਲੈ ਕੇ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਪੰਜਾਬ ਵਾਸੀਆਂ ਨੂੰ ਆਪਣਾ ਪੂਰਨ ਸਹਿਯੋਗ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਖੇਡਾਂ ਵਿੱਚ ਅੱਗੇ ਆ ਰਹੇ ਹਨ ਅਤੇ ਖੇਡਾਂ ਵਿੱਚ ਆਪਣਾ ਭਵਿੱਖ ਪੇਸ਼ੇਵਰ ਰੂਪ ਵਿੱਚ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ ਡੀ.ਸੀ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰਿੰਦਰ ਲਾਂਬਾ ਅਤੇ ਹੋਰ ਟੀਮਾਂ ਇਸ ਲੀਗ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੀਆਂ। ਡਾ: ਘਈ ਨੇ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਲੀਗ ਦੇ ਮੈਚਾਂ ਲਈ ਹਰ ਐਤਵਾਰ ਸਥਾਨਕ ਰੇਲਵੇ ਮੰਡੀ ਐਚ.ਡੀ.ਸੀ.ਏ. ਗਰਾਊਂਡ ਵਿੱਚ ਆਉਣ ਅਤੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਜੰਗ ਦਾ ਹਿੱਸਾ ਬਣਨ। ਉਨ੍ਹਾਂ ਦੱਸਿਆ ਕਿ ਇਸ ਲੀਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਉਦਘਾਟਨੀ ਮੈਚ 16 ਫਰਵਰੀ ਨੂੰ ਸਵੇਰੇ ਡੀਸੀ ਇਲੈਵਨ ਅਤੇ ਐਸ.ਐਸ.ਪੀ ਇਲੈਵਨ ਵਿਚਕਾਰ ਖੇਡਿਆ ਜਾਵੇਗਾ ਅਤੇ ਉਸੇ ਦਿਨ ਬਾਅਦ ਦੁਪਹਿਰ ਦੂਜਾ ਮੈਚ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਅਤੇ ਕਾਰਪੋਰੇਸ਼ਨ ਦੀਆਂ ਟੀਮਾਂ ਵਿਚਕਾਰ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਦੇ ਆਯੋਜਨ 'ਤੇ ਐਚ.ਡੀ.ਸੀ.ਏ ਦੇ ਪ੍ਰਧਾਨ ਡਾ.ਦਲਜੀਤ ਖੇਲ੍ਹਾ ਅਤੇ ਸਮੂਹ ਐਸੋਸੀਏਸ਼ਨ ਨੇ ਲੋਕਾਂ ਨੂੰ ਇਸ ਟੂਰਨਾਮੈਂਟ ਵਿਚ ਸ਼ਾਮਲ ਹੋਣ ਲਈ ਕਿਹਾ। ਉਹਨਾਂ ਦੱਸਿਆ ਕਿ ਇਸ ਮੈਚ ਦੇ ਉਦਘਾਟਨ ਮੌਕੇ ਡੀ.ਸੀ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸੁਰਿੰਦਰ ਲਾਂਬਾ ਵੀ ਲੋਕਾਂ ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਸਬੰਧੀ ਸਹੁੰ ਚੁਕਾਉਣਗੇ। ਇਸ ਮੌਕੇ ਐਚ.ਡੀ.ਸੀ.ਏ ਦੇ ਡਾ: ਪੰਕਜ ਸ਼ਿਵ, ਵਿਵੇਕ ਸਾਹਨੀ, ਡਾ: ਰਾਜ ਕੁਮਾਰ ਸੈਣੀ, ਮਨੋਜ ਓਹਰੀ, ਠਾਕੁਰ ਯੋਗਰਾਜ ਸਿੰਘ, ਵਿਕਰਮ ਸ਼ਰਮਾ, ਜਤਿੰਦਰ ਸੂਦ, ਅਰਵਿੰਦ ਸੂਦ, ਸਾਹਿਬ ਦਿਆਲ, ਡਾ: ਵਿਨੋਦ ਸੇਠੀ, ਮਨੋਜ ਕਪੂਰ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਜ਼ਿਲ੍ਹਾ ਟਰੇਨਰ ਕੁਲਦੀਪ ਧਾਮੀ, ਮਹਿਲਾ ਕੋਚ ਮਦਜੀਤ ਧਾਮੀ, ਦਿਨੇਸ਼ ਸ਼ਰਮਾ ਆਦਿ ਹਾਜ਼ਰ ਸਨ। 

Have something to say? Post your comment

 

More in Doaba

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਬੇਗਮਪੁਰਾ ਟਾਈਗਰ ਫੋਰਸ ਨੇ ਪਿੰਡ ਸ਼ੇਰਗੜ੍ਹ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

ਸਵ. ਜਗਜੀਤ ਸਿੰਘ ਸਚਦੇਵਾ ਦੇ ਜਨਮ ਦਿਨ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ