ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਿੰਦਰ ਪਾਲ ਛਾਜਲੀ ਦੀ ਅਗਵਾਈ ਹੇਠ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਮੀਟਿੰਗ ਹੋਈ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਬਿੰਦਰ ਪਾਲ ਛਾਜਲੀ, ਹਰਬੰਸ ਸਿੰਘ, ਪ੍ਰਿਤਪਾਲ ਸਿੰਘ, ਹਰਦੇਵ ਸਿੰਘ, ਭਰਪੂਰ ਸਿੰਘ, ਕੁਲਦੀਪ ਸਿੰਘ, ਸ਼ਮਸ਼ੇਰ ਸਿੰਘ ਦੁੱਗਾਂ ਅਤੇ ਜਰਨੈਲ ਸਿੰਘ ਛਾਜਲੀ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਨਹੀਂ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਤਿੰਨ ਕਾਲੇ ਖੇਤੀ ਕਾਨੂੰਨ ਨਵੇਂ ਖੇਤੀ ਡਰਾਫਟ ਰਾਹੀਂ ਲਾਗੂ ਕਰਨ ਦੇ ਰਾਹ ਤੁਰੀ ਹੋਈ ਹੈ ਕਿਸਾਨ ਅਜਿਹੇ ਵਰਤਾਰੇ ਨੂੰ ਕਿਸੇ ਵੀ ਕੀਮਤ ਤੇ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਪਣੀਆਂ ਫ਼ਸਲਾਂ ਅਤੇ ਨਸਲਾਂ ਬਚਾਉਣ ਲਈ ਇੱਕਜੁੱਟ ਹੋ ਕੇ ਸਰਕਾਰਾਂ ਦੀਆਂ ਵਧੀਕੀਆਂ ਵਿਰੁੱਧ ਲੜਾਈ ਲੜ੍ਹਨੀ ਪਵੇਗੀ। ਇਸ ਮੌਕੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।