Friday, February 21, 2025
BREAKING NEWS

Malwa

'ਪਟਿਆਲਾ ਹੈਰੀਟੇਜ ਫੈਸਟੀਵਲ-2025' ਵਿਸ਼ਵ ਪ੍ਰਸਿੱਧ ਸਿਤਾਰ ਵਾਦਕ ਨੀਲਾਦਰੀ ਕੁਮਾਰ ਨੇ ਤਬਲਾ ਵਾਦਕ ਸੱਤਿਆਜੀਤ ਤਲਵਲਕਰ ਨਾਲ ਮਿਲਕੇ ਯਾਦਗਾਰੀ ਬਣਾਈ ਸ਼ਾਸ਼ਤਰੀ ਸੰਗੀਤ ਦੀ ਸ਼ਾਮ

February 17, 2025 11:32 AM
SehajTimes

ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਅਨੰਦ ਮਾਣਿਆ

ਰੌਸ਼ਨੀਆਂ ਨਾਲ ਜਗਮਗਾਏ ਕਿਲ੍ਹਾ ਮੁਬਾਰਕ 'ਚ ਹੁਮਾ ਕੇ ਪੁੱਜੇ ਸੰਗੀਤ ਪ੍ਰੇਮੀ ਤੇ ਪਟਿਆਲਵੀ


ਪਟਿਆਲਾ : ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਚੌਥੇ ਦਿਨ ਦੀ ਸੰਗੀਤਮਈ ਸ਼ਾਮ ਅੱਜ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ 'ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ ਵਿਸ਼ਵ ਪ੍ਰਸਿੱਧ ਸਿਤਾਰ ਨਵਾਜ਼ ਨੀਲਾਦਰੀ ਕੁਮਾਰ ਨੇ ਪ੍ਰਸਿੱਧ ਤਬਲਾ ਵਾਦਕ ਸਤਿਆਜੀਤ ਤਲਵਲਕਰ ਦੇ ਤਬਲੇ ਦੀ ਤਾਲ ਨਾਲ ਤਾਲ ਮਿਲਾ ਕੇ ਸੰਗੀਤ ਦੀ ਖ਼ੂਬ ਛਹਿਬਰ ਲਾਈ। ਉਨ੍ਹਾਂ ਨੇ ਪਟਿਆਲਵੀਆਂ ਦੀ ਵਿਸ਼ੇਸ਼ ਮੰਗ ‘ਤੇ ਆਪਣੀ ਵਿਸ਼ੇਸ਼ ਪੇਸ਼ਕਾਰੀ ਦੀ ਸ਼ੁਰੂਆਤ 'ਜ਼ਿਤਾਰ' (ਇਲੈਕਟ੍ਰਿਕ ਸਿਤਾਰ) ਨਾਲ ਕਰਦਿਆਂ ਰੰਗ ਬੰਨ੍ਹ ਦਿੱਤਾ। ਉਨ੍ਹਾਂ ਨੇ ਸ਼ੁਰੂਆਤ ਵਿੱਚ ਰਾਗ ਤਿਲਕ ਨੱਟ ਤੇ ਤਿਲਕ ਕਾਮੋਦ ਦਾ ਮਿਸ਼ਰਣ ਵਜਾਇਆ।
ਉਨ੍ਹਾਂ ਨੇ ਇਸੇ ਰਾਗ ਵਿੱਚ ਖਰਜ ਦੀ ਧੁਨੀ ਛੇੜੀ।
ਪਟਿਆਲਾ ਦੇ ਪੁਰਾਤਨ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿਚ ਅੱਜ ਦੇ ਇਸ ਸਮਾਰੋਹ ਮੌਕੇ ਹੁੰਮ-ਹੁਮਾ ਕੇ ਪੁੱਜੇ ਕਲਾ ਪ੍ਰੇਮੀਆਂ ਤੇ ਪਟਿਆਲਵੀਆਂ ਨੇ ਇਸ ਸ਼ਾਸ਼ਤਰੀ ਸੰਗੀਤਮਈ ਸ਼ਾਮ ਦਾ ਖ਼ੂਬ ਆਨੰਦ ਮਾਣਿਆ।
ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਨੌਜਵਾਨ ਪੀੜ੍ਹੀ ਨੂੰ ਆਪਣੀ ਵੱਡਮੁਲੀ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕਰਵਾਏ ਜਾ ਰਹੇ ਇਸ ਵਿਰਾਸਤੀ ਉਤਸਵ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇਸ ਸਮਾਗਮ ਦੇ ਨੋਡਲ ਅਫ਼ਸਰ ਏ.ਡੀ.ਸੀ. ਇਸ਼ਾ ਸਿੰਗਲ ਅਤੇ ਐਸ.ਡੀ.ਐਮ. ਤਰਸੇਮ ਚੰਦ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਪਟਿਆਲਾ ਵਿਰਾਸਤੀ ਮੇਲਾ ਪਟਿਆਲਾ ਨੂੰ ਸੈਰ-ਸਪਾਟਾ ਦੇ ਕੇਂਦਰ ਵਜੋਂ ਉਭਾਰੇਗਾ। ਕੋਹਲੀ ਨੇ ਕਿਹਾ ਕਿ ਇਹ ਮੇਲੇ ਨਾ ਸਿਰਫ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪੇਸ਼ ਕਰ ਰਹੇ ਹਨ ਸਗੋਂ ਸਾਡੀ ਵਿਰਾਸਤ ਨੂੰ ਵੀ ਲੋਕਾਂ ਤੱਕ ਪਹੁੰਚਾਉਣ ਲਈ ਸਫਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੀ ਨਹੀਂ ਬਲਕਿ ਯਕੀਨ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸੈਰ-ਸਪਾਟਾ ਦੇ ਪ੍ਰਮੁੱਖ ਕੇਂਦਰ ਵਜੋਂ ਆਪਣੀ ਸ਼ਾਨ ਮੁੜ ਬਹਾਲ ਕਰੇਗਾ।
ਇਸ ਮੌਕੇ ਸ਼ਾਸਤਰੀ ਅਤੇ ਆਧੁਨਿਕ ਸੰਗੀਤ ਨੂੰ ਇਕੱਠੇ ਜੋੜਨ ਦੇ ਮਹੱਤਵਪੂਰਨ ਕੰਮ ਨੂੰ ਅੰਜਾਮ ਦੇਣ ਲਈ 'ਜ਼ਿਤਾਰ' (ਇਲੈਕਟ੍ਰਿਕ ਸਿਤਾਰ) ਦੀ ਕਾਢ ਕੱਢਣ ਵਾਲੇ ਸੰਗੀਤ ਦੇ ਵਿਲੱਖਣ ਸ਼ਿਲਪਕਾਰ, ਫਿਲਮਫੇਅਰ ਅਤੇ ਸੰਗੀਤ ਨਾਟਕ ਅਕਾਦਮੀ ਅਵਾਰਡ ਨਾਲ ਸਨਮਾਨਿਤ ਨੀਲਾਦਰੀ ਕੁਮਾਰ ਨੇ ਆਪਣੀਆਂ ਬੇਜੋੜ ਬੰਦਿਸ਼ਾਂ, ਮਿੱਠੇ ਸੁਰਾਂ ਅਤੇ ਸੰਗੀਤ ਦੀ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ। ਨੀਲਾਦਰੀ ਕੁਮਾਰ ਨੇ ਸੱਤਿਆਜੀਤ ਤਲਵਲਕਰ ਨਾਲ ਮਿਲਕੇ ਸ਼ਾਸਤਰੀ ਸੰਗੀਤ ਦੀ ਦਿਲਕਸ਼ ਪੇਸ਼ਕਾਰੀ ਦਿੱਤੀ ਅਤੇ ਸਿਤਾਰ ਤੇ ਜ਼ਿਤਾਰ 'ਤੇ ਸੰਗੀਤਕ ਧੁਨਾਂ ਵਜਾ ਕੇ ਇਸ ਸੰਗੀਤਮਈ ਸ਼ਾਮ ਨੂੰ ਯਾਦਗਾਰੀ ਬਣਾ ਦਿੱਤਾ।
ਇਨ੍ਹਾਂ ਦੇ ਨਾਲ ਕੀਬੋਰਡ ‘ਤੇ ਏਗਨੀਲੋ ਫਰਨਾਡਿਸ ਅਤੇ ਡਰੰਮਜ ਤੇ ਜੈਂਬੇ ਉਪਰ ਸ਼ਿਖ਼ਰ ਨਾਦ ਖੁਰੈਸ਼ੀ ਨੇ ਸੰਗਤ ਕਰਦਿਆਂ ਸ਼ਾਸਤਰੀ ਸੰਗੀਤ ਦਾ ਅਨੋਖਾ ਸੁਮੇਲ ਦਿਖਾਇਆ। ਉਨ੍ਹਾਂ ਦੇ ਨਾਲ ਤਕਨੀਕੀ ਡਾਇਰੈਕਟਰ ਲਕੀਰ ਮਹਿਤਾ ਤੇ ਮਿਸ ਸਮੀਰਾ ਕੇਲਕਰ ਵੀ ਮੌਜੂਦ ਸਨ। ਮੰਚ ਸੰਚਾਲਨ ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਾਇਕ ਡਾਇਰੈਕਟਰ ਰਵਿੰਦਰ ਸ਼ਰਮਾ ਨੇ ਕੀਤਾ।
ਇਸ ਮੌਕੇ ਨੀਲਾਦਰੀ ਕੁਮਾਰ ਨੇ ਕਿਹਾ ਕਿ ਪਟਿਆਲਾ ਵਿਰਾਸਤੀ ਉਤਸਵ ਇੱਕ ਕੌਮਾਂਤਰੀ ਉਤਸਵ ਬਣ ਗਿਆ ਹੈ ਅਤੇ ਉਨ੍ਹਾਂ ਨੂੰ ਇੱਥੇ ਆ ਕੇ ਆਪਣੀ ਪੇਸ਼ਕਾਰੀ ਦੇਣ ਦਾ ਸੁਭਾਗ ਪ੍ਰਾਪਤ ਹੋਣਾ ਉਨ੍ਹਾਂ ਖ਼ੁਦ ਦੇ ਲਈ ਮਾਣ ਦੀ ਗੱਲ ਹੈ।
ਜਿਕਰਯੋਗ ਹੈ ਕਿ ਭਾਰਤ ਰਤਨ ਉਸਤਾਦ ਬਿਸਮਿਲ੍ਹਾ ਖਾਨ ਯੁਵਾ ਪੁਰਸਕਾਰ ਅਤੇ ਸੰਗੀਤ ਨਾਟਕ ਅਕੈਡਮੀ ਦੁਆਰਾ ਆਦਿਤਿਆ ਬਿਰਲਾ ਕਲਾ ਕਿਰਨ ਪੁਰਸਕਾਰ ਨਾਲ ਸਨਮਾਨਤ ਪ੍ਰਸਿੱਧ ਤਬਲਾਵਾਦਕ ਸੱਤਿਆਜੀਤ ਤਲਵਲਕਰ ਅੱਜ ਦੇ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਤਬਲਾ ਵਾਦਕਾਂ ਵਿੱਚੋਂ ਇੱਕ ਪ੍ਰਮੁੱਖ ਹਨ। ਤਲਵਲਕਰ ਸੰਗੀਤ ਦੀ ਅਮੀਰ ਪਰੰਪਰਾ ਵਿੱਚ ਤੇ ਉਹ ਮਹਾਨ ਗੁਰੂ ਪਦਮਸ਼੍ਰੀ ਤਾਲਯੋਗੀ ਪੰਡਿਤ ਸੁਰੇਸ਼ ਤਲਵਲਕਰ ਅਤੇ ਪ੍ਰਸਿੱਧ ਹਿੰਦੁਸਤਾਨੀ ਸ਼ਾਸਤਰੀ ਗਾਇਕਾ ਪਦਮਾ ਤਲਵਲਕਰ ਦੇ ਪੁੱਤਰ ਅਤੇ ਚੇਲੇ ਹਨ।
ਸੱਤਿਆਜੀਤ ਤਲਵਲਕਰ ਭਾਰਤੀ ਸੰਗੀਤ ਦੇ ਕੁਝ ਮਹਾਨ ਕਲਾਕਾਰਾਂ ਉਸਤਾਦ ਅਮਜਦ ਅਲੀ ਖਾਨ, ਪੰਡਿਤ ਹਰੀਪ੍ਰਸਾਦ ਚੌਰਸੀਆ, ਪੰਡਿਤ ਸ਼ਿਵਕੁਮਾਰ ਸ਼ਰਮਾ, ਪੰਡਿਤ ਜਸਰਾਜ, ਆਦਿ ਤਬਲਾ ਸੰਗਤ ਕਰ ਚੁੱਕੇ ਹਨ ਅਤੇ ਹੁਣ ਨੀਲਾਦਰੀ ਸਮੇਤ ਰਾਕੇਸ਼ ਚੌਰਸੀਆ, ਅਮਾਨ ਅਲੀ ਖਾਨ, ਅਯਾਨ ਅਲੀ ਖਾਨ, ਪੂਰਬਯਾਨ ਚੈਟਰਜੀ, ਰਾਹੁਲ ਸ਼ਰਮਾ ਵਰਗੇ ਉੱਘੇ ਨੌਜਵਾਨ ਕਲਾਕਾਰਾਂ ਨਾਲ ਵੀ ਸਟੇਜ ਸਾਂਝਾ ਕਰਦੇ ਹਨ।
ਇਸ ਮੌਕੇ ਨਗਰ ਨਿਗਮ ਦੇ ਕੌਂਸਲਰਾਂ ਤੋਂ ਇਲਾਵਾ ਸੀ.ਏ. ਪੀਡੀਏ ਮਨੀਸ਼ਾ ਰਾਣਾ, ਅਮਿਤ ਬੈਂਬੀ, ਕੰਨੂ ਗਰਗ, ਨਮਨ ਮਾਰਕੰਨ, ਚਰਨਜੀਤ ਸਿੰਘ, ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਐਨ. ਜੈਡ.ਸੀ.ਸੀ ਦੇ ਭੁਪਿੰਦਰ ਸਿੰਘ ਸੋਫਤ ਸਮੇਤ ਵੱਡੀ ਗਿਣਤੀ 'ਚ ਪਟਿਆਲਾ ਸਮੇਤ ਦੂਰੋ-ਦੂਰੋਂ ਆਏ ਅਤੇ ਸੰਗੀਤ ਤੇ ਕਲਾ ਪ੍ਰੇਮੀਆਂ ਨੇ ਸ਼ਿਰਕਤ ਕੀਤੀ ਤੇ ਅਨੰਦ ਮਾਣਿਆ।

Have something to say? Post your comment

 

More in Malwa

ਸੁਨਾਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਅੱਜ 

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਏਜੰਟ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਬਾਰੇ ਰਾਜਨੀਤਿਕ ਪਾਰਟੀਆਂ ਨੂੰ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਕੀਤਾ ਰੱਦ

ਨੇਤਰ ਬੈਂਕ ਸੰਮਤੀ ਨੇ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ 

ਮਰਹੂਮ ਸ਼ੁਭ ਕਰਨ ਬੱਲੋ ਦੀ ਬਰਸੀ ਨੂੰ ਲੈਕੇ ਪਿੰਡਾਂ 'ਚ ਲਾਮਬੰਦੀ 

ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

ਲੁਧਿਆਣਾ ; ਸੋਚੀ ਸਮਝੀ ਸਾਜ਼ਿਸ਼ ਤਹਿਤ ਪਤਨੀ ਦਾ ਕਤਲ

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ