Friday, February 21, 2025
BREAKING NEWS

Malwa

ਅਮਨ ਅਰੋੜਾ ਨੇ ਲੌਂਗੋਵਾਲ ਦੇ ਬੱਸ ਅੱਡੇ ਦਾ ਕੀਤਾ ਉਦਘਾਟਨ 

February 18, 2025 12:13 PM
ਦਰਸ਼ਨ ਸਿੰਘ ਚੌਹਾਨ
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਕੀਤਾ ਐਲਾਨ 
 
 
ਸੁਨਾਮ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ 1.31 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਬਣਾਏ ਬੱਸ ਅੱਡੇ ਦਾ ਨਾਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਵੀ ਐਲਾਨ ਕੀਤਾ ਗਿਆ। ਲੌਂਗੋਵਾਲ ਨੇੜਲੇ 11 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੋਲਰ ਲਾਈਟਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ ਅਤੇ ਇਸੇ ਤਹਿਤ ਸਿਰਫ ਇੱਕ ਸਾਲ ਦੇ ਅੰਦਰ-ਅੰਦਰ ਹੀ ਲੌਂਗੋਵਾਲ ਦੇ ਲੋਕਾਂ ਨੂੰ ਆਧੁਨਿਕ ਬੱਸ ਅੱਡਾ ਤਿਆਰ ਕਰਵਾ ਕੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਆਸੀ ਆਗੂਆਂ ਦੀ ਨੀਅਤ ਸਿੱਧੀ ਹੋਵੇ ਤਾਂ ਵੱਡੇ ਵੱਡੇ ਕੰਮ ਸੌਖਿਆਂ ਹੋ ਜਾਂਦੇ ਹਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਾਰੇ ਨੁਮਾਇੰਦੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਪੁਰਾਣੀ ਇਸ ਮੰਗ ਨੂੰ ਪੂਰਾ ਕਰਨ ਲਈ ਉਨ੍ਹਾਂ ਵੱਲੋਂ ਮੰਡੀ ਬੋਰਡ ਦੀ ਲਗਭਗ 0.54 ਏਕੜ ਜਗ੍ਹਾ ਨੂੰ ਨਗਰ ਕੌਂਸਲ ਲੌਂਗੋਵਾਲ ਨੂੰ ਪਟੇਨਾਮੇ ‘ਤੇ ਦਿੱਤਾ ਗਿਆ ਅਤੇ ਲੋਕ ਨਿਰਮਾਣ ਵਿਭਾਗ ਤੋਂ ਬੱਸ ਅੱਡਾ ਤਿਆਰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਅੱਡਾ ਤਿਆਰ ਹੋਣ ਨਾਲ ਸਥਾਨਕ ਨਗਰ ਕੌਂਸਲ ਨੂੰ ਸ਼ੁਰੂਆਤੀ ਤੌਰ ‘ਤੇ 90,000 ਪ੍ਰਤੀ ਮਹੀਨਾ ਆਮਦਨੀ ਸ਼ੁਰੂ ਹੋ ਜਾਵੇਗੀ ਜਿਸਨੂੰ ਲੌਂਗੋਵਾਲ ਦੇ ਵਿਕਾਸ ‘ਤੇ ਹੀ ਖਰਚਿਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੌਂਗੋਵਾਲ ਦੇ ਪਟਵਾਰਖ਼ਾਨੇ ਦਾ ਵੀ ਜਲਦ ਹੀ ਨਵੀਨੀਕਰਨ ਕਰਵਾਇਆ ਜਾਵੇਗਾ ਜਿਸ ਲਈ 34 ਲੱਖ ਰੁਪਏ ਮਨਜ਼ੂਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਵਚਨਬੱਧ ਹਨ।
ਇਸ ਮੌਕੇ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਈ.ਓ. ਬਾਲਕ੍ਰਿਸ਼ਨ, ਰਾਜ ਸਿੰਘ ਰਾਜੂ, ਵਿੱਕੀ ਵਸ਼ਿਸ਼ਟ, ਬਲਕਾਰ ਸਿੰਘ ਸਿੱਧੂ, ਵਿੱਕੀ ਸਿੰਘ, ਗੁਰਮੀਤ ਸਿੰਘ ਫੌਜੀ, ਸੁਖਪਾਲ ਸਿੰਘ ਬਾਜਵਾ, ਸੂਬੇਦਾਰ ਮੇਲਾ ਸਿੰਘ, ਰਣਜੀਤ ਸਿੰਘ ਕੁੱਕਾ, ਸ਼ਮਿੰਦਰ ਕੌਰ ਗਿੱਲ, ਐਮ.ਸੀ. ਬਲਜਿੰਦਰ ਕੌਰ, ਗੁਰਜੰਟ ਖਾਨ, ਨਰਿੰਦਰ ਸ਼ਰਮਾ, ਬਲਵਿੰਦਰ ਸਿੰਘ ਢਿੱਲੋਂ, ਹਰਦੀਪ ਸਿੰਘ ਸਿੱਪੀ, ਸਰਪੰਚ ਦਰਸ਼ਨ ਸਿੰਘ, ਨਿਹਾਲ ਸਿੰਘ, ਜਰਨੈਲ ਸਿੰਘ, ਸਤਗੁਰ ਸਿੰਘ ਸ਼ੇਰੋਂ, ਅਵਤਾਰ ਸਿੰਘ ਦੁਲੱਟ, ਸੁਖ ਸਾਹੋਕੇ, ਦਵਿੰਦਰ ਭੁੱਲਰ, ਅੰਮ੍ਰਿਤਪਾਲ ਸਿੰਗਲਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸੁਨਾਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਅੱਜ 

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਏਜੰਟ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਬਾਰੇ ਰਾਜਨੀਤਿਕ ਪਾਰਟੀਆਂ ਨੂੰ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਕੀਤਾ ਰੱਦ

ਨੇਤਰ ਬੈਂਕ ਸੰਮਤੀ ਨੇ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ 

ਮਰਹੂਮ ਸ਼ੁਭ ਕਰਨ ਬੱਲੋ ਦੀ ਬਰਸੀ ਨੂੰ ਲੈਕੇ ਪਿੰਡਾਂ 'ਚ ਲਾਮਬੰਦੀ 

ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

ਲੁਧਿਆਣਾ ; ਸੋਚੀ ਸਮਝੀ ਸਾਜ਼ਿਸ਼ ਤਹਿਤ ਪਤਨੀ ਦਾ ਕਤਲ

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ