ਦਿੱਲੀ : 1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਬਹਿਸ ਤੋਂ ਬਾਅਦ ਸੱਜਣ ਕੁਮਾਰ ਦੀ ਸਜ਼ਾ ‘ਤੇ ਅੱਜ ਵੀ ਫ਼ੈਸਲਾ ਟਾਲ ਦਿੱਤਾ ਹੈ। ਦਾਲਤ ਨੇ ਦੋਸ਼ੀ ਕਰਾਰ ਸੱਜਣ ਕੁਮਾਰ ਨੂੰ 21 ਫਰਵਰੀ ਸ਼ੁੱਕਰਵਾਰ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਸੁਣਾਇਆ ਹੈ। 12 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ 18 ਫਰਵਰੀ ਨੂੰ ਦੋਵਾਂ ਧਿਰਾਂ ਵਿਚਾਲੇ ਅੰਤਿਮ ਬਹਿਸ ਲਈ ਸਮਾਂ ਦਿੱਤਾ ਸੀ। ਦਿੱਲੀ ਦੀ ਵਿਸ਼ੇਸ਼ ਅਦਾਲਤ ਦੀ ਜੱਜ ਨੇ ਬੀਤੇ ਬੁੱਧਵਾਰ 12 ਫਰਵਰੀ ਨੂੰ ਇਸ ਮਾਮਲੇ ‘ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।