Friday, February 21, 2025
BREAKING NEWS

Chandigarh

ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਏਜੰਡਾ : ਅਮਨ ਅਰੋੜਾ

February 18, 2025 08:10 PM
SehajTimes

ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਹੋਵੇਗੀ ਜਿੱਤ

ਬਲੂਆਣਾ ਹਲਕੇ ਦੇ ਸਕੂਲਾਂ ਲਈ ਸਰਕਾਰ ਨੇ ਦਿੱਤੇ 100 ਕਰੋੜ- ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਬੱਲੂਆਣਾ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਇੱਕ ਮਾਤਰ ਏਜੰਡਾ ਹੈ। ਉਹ ਅੱਜ ਇੱਥੇ ਅਬੋਹਰ ਵਿਖੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਦੇ ਦਫਤਰ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਇਸ ਮੌਕੇ ਆਖਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਲਾਕੇ ਦੇ ਵਿਕਾਸ ਨੂੰ ਤਰਜੀਹ ਨਹੀਂ ਦਿੱਤੀ ਗਈ। ਉਹਨਾਂ ਨੇ ਕਿਹਾ ਕਿ ਇੱਥੇ ਵੱਡੇ ਸਿਆਸੀ ਕੱਦ ਵਾਲੇ ਆਗੂ ਤਾਂ ਹੋਏ ਪਰ ਉਹਨਾਂ ਕੋਲ ਕੰਮ ਪ੍ਰਤੀ ਪਹੁੰਚ ਨਹੀਂ ਸੀ । ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੇਰੇ ਗਰਾਂਟਾਂ ਵਿਕਾਸ ਕਾਰਜਾਂ ਲਈ ਆਉਣਗੀਆਂ।
ਇਸ ਮੌਕੇ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਵੱਡੀ ਜਿੱਤ ਦਰਜ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਗਰਾਂਟ ਹਰੇਕ ਪਿੰਡ ਤੱਕ ਬਿਨਾਂ ਭੇਦਭਾਵ ਪਹੁੰਚੇਗੀ ।
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੂਸਰ ਵਿਕਾਸ ਕਾਰਜ ਕਰਦੇ ਹੋਏ ਸਮਾਜ ਭਲਾਈ ਦੀਆਂ ਯੋਜਨਾਵਾਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਉਹਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ 44 ਖੇਡ ਸਟੇਡੀਅਮ ਬਣਾਏ ਜਾ ਚੁੱਕੇ ਹਨ। ਇਸ ਤੋਂ ਬਿਨਾਂ 12 ਪਿੰਡਾਂ ਵਿੱਚ ਲਾਈਬ੍ਰੇਰੀਆਂ ਬਣਾਈਆਂ ਗਈਆਂ ਹਨ ਅਤੇ 15 ਕਰੋੜ ਦੀ ਲਾਗਤ ਨਾਲ ਪਿੰਡ ਸੁਖਚੈਨ ਵਿੱਚ ਨਵਾਂ ਸਰਕਾਰੀ ਕਾਲਜ ਬਣਾਇਆ ਗਿਆ ਹੈ। ਇਸ ਤੋਂ ਬਿਨਾਂ ਸੂਬਾ ਸਰਕਾਰ ਵੱਲੋਂ ਹਲਕੇ ਦੇ ਸਕੂਲਾਂ ਲਈ 100 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ।
ਇਸ ਤੋਂ ਪਹਿਲਾਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਵੀ ਸੰਬੋਧਨ ਕੀਤਾ ਅਤੇ ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਪਹੁੰਚ ਕੇ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਦੇ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਚਰਨ ਸਿੰਘ ਮੁਸਾਫਰ, ਜ਼ਿਲ੍ਹਾ ਪ੍ਰਧਾਨ ਸੁਨੀਲ ਸਚਦੇਵਾ, ਅਬੋਹਰ ਦੇ ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਵੱਖ ਵਖ ਪਿੰਡਾਂ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ।
ਬਾਅਦ ਵਿੱਚ ਸ੍ਰੀ ਅਮਨ ਅਰੋੜਾ ਨੇ ਪਿੰਡ ਬੁਰਜ ਮੁਹਾਰ ਵਿਖੇ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਸੜਕ ਦਾ ਨੀਹ ਪੱਥਰ ਵੀ ਰੱਖਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ।।

Have something to say? Post your comment

 

More in Chandigarh

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਹਰਚੰਦ ਸਿੰਘ ਬਰਸਟ ਨੇ ਪੰਜਾਬ ਦੀਆਂ ਮੰਡੀਆਂ ਦੀ ਸਾਫ-ਸਫਾਈ ਮੁਹਿੰਮ ਦਾ ਕੀਤਾ ਆਗਾਜ਼

 ਮੋਹਾਲੀ ਦੀਆਂ ਸੜਕਾਂ ਤੇ ਜਾਮ ਘਟਾਉਣਾ; ਸੀ ਏ ਗਮਾਡਾ, ਡੀ ਸੀ ਐਸ ਏ ਐਸ ਨਗਰ ਅਤੇ ਕਮਿਸ਼ਨਰ ਮੋਹਾਲੀ ਨੇ ਪ੍ਰਗਤੀ ਦਾ ਜਾਇਜ਼ਾ ਲਿਆ

ਛੱਤਬੀੜ ਚਿੜੀਆਘਰ ਦਾ ਹਿੱਸਾ ਬਣੇ ਦੋ ਨੰਨ੍ਹੇ ਟਾਈਗਰ 'ਅਭੈ' ਤੇ 'ਆਰਿਅਨ'

ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚੋਂ 52 ਪੁਲਿਸ ਕਰਮੀਆਂ ਨੂੰ ਕੀਤਾ ਬਰਖ਼ਾਸਤ

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ