ਸੰਗਰੂਰ : ਤਰਕਸ਼ੀਲ ਸੁਸਾਇਟੀ ਪੰਜਾਬ ਜੋਨ ਸੰਗਰੂਰ -ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਨੇ ਦੱਸਿਆ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ 'ਚ ਵਿਗਿਆਨਕ ਚੇਤਨਾ ਪੈਦਾ ਕਰਨ ਲਈ ਛੇਵੀਂ ਤਰਕਸ਼ੀਲ ਚੇਤਨਾ ਪਰਖ਼ ਪ੍ਰੀਖਿਆ ਲਈ ਗਈ ਸੀ। ਇਸ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਭਾਵਾਲ ਦੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਅਜ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਇਨਾਮ ਤਕਸੀਮ ਕੀਤੇ ਗਏ। ਛੇਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਸਿੰਘ ਨੂੰ ਇਕਾਈ ਸੰਗਰੂਰ ਦੀ ਛੇਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਵਿੱਚ 13ਵੀਂ ਪੁਜੀਸ਼ਨ ਹਾਸਲ ਕਰਨ 'ਤੇ ਮੈਡਲ, ਕਿਤਾਬਾਂ ਦਾ ਸੈੱਟ ਅਤੇ ਸਰਟੀਫਿਕੇਟ ਨਾਲ਼ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇਮਤਿਹਾਨ ਵਿੱਚ ਪਾਸ ਹੋਣ ਵਾਲੇ ਬਾਕੀ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਲਏ ਜਾਣ ਵਾਲ਼ੇ ਅਜਿਹੇ ਇਮਤਿਹਾਨਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਸਮੁੱਚੇ ਸਟਾਫ ਵੱਲੋਂ ਸਨਮਾਨ ਹਾਸਲ ਕਰਨ ਵਾਲ਼ੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਸਮਾਗਮ ਵਿੱਚ ਸੀਮਾ ਗੋਇਲ,ਸੋਨਲ ਗੋਇਲ, ਰੇਨੂ ਬਾਲਾ,ਰੇਖਾ, ਅਨੀਤਾ,ਰੂਹੀ ਗੋਇਲ, ਤੇਜਿੰਦਰ ਕੌਰ, ਗਗਨਦੀਪ ਕੌਰ ਰੁਪਿੰਦਰ ਕੁਮਾਰ ,ਸਿੰਦਰਪਾਲ ਕੌਰ, ਵਨੀਤਾ ,ਲਾਭ ਸਿੰਘ, ਸ਼ੇਰਗਿਲ ,ਅਵਤਾਰ ਸਿੰਘ, ਭਾਰਤ ਭੂਸ਼ਨ, ਪ੍ਰਭਜੋਤ ਸਿੰਘ ਅਧਿਆਪਕ ਨੇ ਸ਼ਮੂਲੀਅਤ ਕੀਤੀ।
ਮਾਸਟਰ ਪਰਮਵੇਦ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ
9417422349