Friday, February 21, 2025
BREAKING NEWS

Malwa

ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

February 19, 2025 03:33 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਸਟਾਰ ਇਨਫੋਟੈੱਕ, ਜ਼ਿਲ੍ਹਾ ਕੋਰਟ ਕੰਪਲੈਕਸ ਦੇ ਸਾਹਮਣੇ, ਬੇਸਮੈਂਟ ਗੁਰੂ ਕ੍ਰਿਪਾ ਬਿਲਡਿੰਗ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

                ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀਮਤੀ ਸੋਨੀਕਾ ਸ਼ਰਮਾ ਵਾਸੀ ਪਿੰਡ ਖਰੌੜਾ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ ਲਾਇਸੈਂਸ ਨੰਬਰ 41/ਐਮ.ਸੀ.-1, ਮਿਤੀ 11-07-2019 ਨੂੰ ਜਾਰੀ ਕੀਤਾ ਗਿਆ ਸੀ ਜੋ ਕਿ ਮਿਤੀ 20.07.2024 ਤੱਕ ਵੈਲਿਡ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ।

                ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ, ਸ਼੍ਰੀਮਤੀ ਸੋਨੀਕਾ ਸ਼ਰਮਾ ਵਾਸੀ ਪਿੰਡ ਖਰੌੜਾ, ਤਹਿਸੀਲ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਜਿਸ ਦੇ ਨਾਮ ਤੇ ਲਾਇਸੈਂਸ ਜਾਰੀ ਕੀਤਾ ਗਿਆ ਸੀ, ਨੂੰ ਪੱਤਰ ਨੰ: 15072/ਫ.ਕ.1, ਮਿਤੀ 23.9.2024 ਰਾਹੀਂ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਨੋਟਿਸ ਦੇ ਜਵਾਬ ਵਿੱਚ ਸ਼੍ਰੀਮਤੀ ਸੋਨੀਕਾ ਸ਼ਰਮਾ ਵੱਲੋਂ ਆਈਲੈਟਸ ਵਾਲੇ ਬੱਚਿਆਂ ਦਾ ਦਾਖਲਾ ਨਾ ਹੋਣ ਕਾਰਨ ਆਈਲੈਟਸ ਦੀਆਂ ਕਲਾਸਾਂ ਬੰਦ ਕਰਨ ਕਰਕੇ ਆਈਲੈਟਸ ਦਾ ਲਾਇਸੈਂਸ ਨੰ: 41/ਐਮ.ਸੀ.-1, ਮਿਤੀ 11.07.2019 ਰੱਦ ਕਰਨ ਲਈ ਅਪਲਾਈ ਕੀਤਾ ਗਿਆ ਸੀ।

                ਇਸ ਲਈ ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ, ਫਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਸਟਾਰ ਇਨਫੋਟੈੱਕ, ਸਾਹਮਣੇ ਜ਼ਿਲ੍ਹਾ ਕੋਰਟ ਕੰਪਲੈਕਸ, ਗੁਰੂ ਕ੍ਰਿਪਾ ਬਿਲਡਿੰਗ ਦੀ ਬੇਸਮੈਂਟ, ਫ਼ਤਹਿਗੜ੍ਹ ਸਾਹਿਬ ਦਾ ਆਈਲੈਟਸ ਦਾ ਲਾਇਸੈਂਸ ਨੰਬਰ 41/ਐਮ.ਸੀ.-1, ਮਿਤੀ 11-07-2019 ਰੱਦ ਕਰ ਦਿੱਤਾ ਗਿਆ ਹੈ।

                ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ, ਲਾਇਸੈਂਸੀ ਦੇ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।

 

 

Have something to say? Post your comment

 

More in Malwa

ਸੁਨਾਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਅੱਜ 

ਜ਼ਿਲ੍ਹਾ ਪੈਨਸ਼ਨਰ ਯੂਨੀਅਨ 'ਚ ਸੁਨਾਮ ਇਕਾਈ ਦੇ ਛੇ ਮੈਂਬਰ ਸ਼ਾਮਲ 

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੋਣ ਕਮਿਸ਼ਨ ਵੱਲੋਂ ਬੂਥ ਲੈਵਲ ਏਜੰਟ ਲਗਾਉਣ ਲਈ ਦਿੱਤੇ ਨਿਰਦੇਸ਼ਾਂ ਬਾਰੇ ਰਾਜਨੀਤਿਕ ਪਾਰਟੀਆਂ ਨੂੰ ਦਿੱਤੀ ਜਾਣਕਾਰੀ

ਡਿਪਟੀ ਕਮਿਸ਼ਨਰ ਨੇ ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਕੀਤਾ ਰੱਦ

ਨੇਤਰ ਬੈਂਕ ਸੰਮਤੀ ਨੇ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ 

ਮਰਹੂਮ ਸ਼ੁਭ ਕਰਨ ਬੱਲੋ ਦੀ ਬਰਸੀ ਨੂੰ ਲੈਕੇ ਪਿੰਡਾਂ 'ਚ ਲਾਮਬੰਦੀ 

ਲੁਧਿਆਣਾ ; ਸੋਚੀ ਸਮਝੀ ਸਾਜ਼ਿਸ਼ ਤਹਿਤ ਪਤਨੀ ਦਾ ਕਤਲ

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਮੀਰਪੁਰ ਵਿਖੇ ਸਥਿਤ ਗੈਸ ਸਟੇਸ਼ਨ ਨੂੰ ਫੋਟੋਗ੍ਰਾਫੀ ਲਈ ਵਰਜਿਤ ਏਰੀਆ ਐਲਾਨਿਆ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ