Friday, April 18, 2025

Chandigarh

ਜਦੋਂ ਸੂਬੇ ਦਾ ਅੰਨਦਾਤਾ ਮਰਨ ਵਰਤ 'ਤੇ ਬੈਠਾ ਹੈ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਦਾਅਵਤਾਂ ਦਾ ਆਨੰਦ ਮਾਣ ਰਹੇ ਹਨ: ਮੁੱਖ ਮੰਤਰੀ

February 19, 2025 06:08 PM
SehajTimes

ਇਹ ਸਿਆਸੀ ਆਗੂ ਆਪਣੀਆਂ ਰੈਲੀਆਂ ਵਿੱਚ ਜ਼ਹਿਰ ਉਗਲ ਕੇ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇਕ ਦੂਜੇ ਨੂੰ ਜੱਫੀਆਂ ਪਾਉਂਦੇ ਨੇ

ਇਹ ਆਗੂ ਪੰਜਾਬ ਦੀ ਥਾਂ ਹਮੇਸ਼ਾ ਆਪਣੇ ਹਿੱਤਾਂ ਦੀ ਰਾਖੀ ਲਈ ਘਿਓ-ਖਿਚੜੀ ਰਹਿੰਦੇ ਹਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਦੋਂ ਸੂਬੇ ਦੇ ਅਨਾਜ ਉਤਪਾਦਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਮਰਨ ਵਰਤ 'ਤੇ ਬੈਠੇ ਹਨ ਤਾਂ ਉਸ ਸਮੇਂ ਰਵਾਇਤੀ ਸਿਆਸੀ ਲੀਡਰ ਵਿਆਹਾਂ, ਰਿਸੈਪਸ਼ਨਾਂ ਅਤੇ ਦਾਅਵਤਾਂ ਦਾ ਆਨੰਦ ਮਾਣਦੇ ਹੋਏ ਤਸਵੀਰਾਂ ਖਿਚਵਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦਹਾਕਿਆਂ ਤੋਂ ਸੂਬੇ 'ਤੇ ਰਾਜ ਕਰਨ ਵਾਲੇ ਇਸ 'ਕੁਲੀਨ' ਸਿਆਸੀ ਵਰਗ ਦੀ ਅਸੰਵੇਦਨਸ਼ੀਲਤਾ ਅਤੇ ਗੈਰ ਸੰਜੀਦਗੀ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਮਸਲਿਆਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਆਪਣੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਇੱਕ ਦੂਜੇ ਨਾਲ ਘਿਓ-ਖਿਚੜੀ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਆਪੋ-ਆਪਣੇ ਸਟੇਜਾਂ ਤੋਂ ਇੱਕ-ਦੂਜੇ ਵਿਰੁੱਧ ਜ਼ਹਿਰ ਉਗਲਦੇ ਹਨ ਪਰ ਨਿੱਜੀ ਸਮਾਗਮਾਂ ਵਿੱਚ ਇੱਕ-ਦੂਜੇ ਨੂੰ ਗਲੇ ਲਗਾ ਲੈਂਦੇ ਹਨ, ਜਿਸ ਨਾਲ ਇਨ੍ਹਾਂ ਦਾ ਸ਼ੱਕੀ ਚਿਹਰਾ ਨੰਗਾ ਹੁੰਦਾ ਹੈ।

ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਇਹ ਆਗੂ ਆਪਣੇ ਇਸ ਕਦਮ ਨੂੰ ਇਹ ਕਹਿ ਕੇ ਜਾਇਜ਼ ਠਹਿਰਾਉਣਗੇ ਕਿ ਇਹ ਉਨ੍ਹਾਂ ਦਾ ਸਮਾਜਿਕ ਫ਼ਰਜ਼ ਹੈ ਪਰ ਉਹ ਇਹ ਭੁੱਲ ਜਾਂਦੇ ਹਨ ਕਿ ਇਨ੍ਹਾਂ ਦੇ ਜ਼ਹਿਰੀਲੇ ਭਾਸ਼ਣਾਂ ਕਾਰਨ ਸੂਬੇ ਦਾ ਸਮਾਜਿਕ ਤਾਣਾ-ਬਾਣਾ ਵਿਗੜਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਆਪਣੇ ਨਿੱਜੀ ਸਿਆਸੀ ਮੁਫ਼ਾਦ ਲਈ ਲੋਕਾਂ ਨੂੰ ਵੰਡਦੇ ਹਨ ਪਰ ਆਪ ਅੰਦਰੋਂ ਇਕ ਦੂਜੇ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਲੋਕਾਂ ਨੂੰ ਮੂਰਖ ਬਣਾਉਂਦੇ ਹਨ ਕਿਉਂਕਿ ਸੂਬੇ ਦੇ ਪਿੰਡਾਂ ਵਿੱਚ ਲੋਕ ਸਿਆਸੀ ਪਾਰਟੀਆਂ ਦੇ ਨਾਮ `ਤੇ ਇਕ ਦੂਜੇ ਨਾਲ ਲੜਦੇ ਹਨ ਪਰ ਇਹ ਆਗੂ ਇਕ ਦੂਜੇ ਦੇ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗਲੇ ਮਿਲਦੇ ਹਨ, ਜੋ ਅਚੰਭੇ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਹਮੇਸ਼ਾ ਆਮ ਆਦਮੀ ਦੀ ਸਰਕਾਰ ਚੁਣਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਇਕ ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਸਾੜਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਮੰਨਦੇ ਸਨ ਕਿ ਉਨ੍ਹਾਂ ਨੂੰ ਸੂਬੇ `ਤੇ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਸੂਬੇ ਵਿੱਚ ਬਦਲ-ਬਦਲ ਕੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਡੀ ਸਰਕਾਰ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਨ ਲਈ ਸਖ਼ਤ ਮਿਹਨਤ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਆਪਣਾ ਦਿਨ ਸਾਡੀ ਨਿੰਦਾ ਕਰਨ ਨਾਲ ਸ਼ੁਰੂ ਕਰਦੇ ਹਨ ਕਿਉਂਕਿ ਸਾਡੀ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲੇ ਤੋਂ ਇਹ ਆਗੂ ਸੜਦੇ ਹਨ।

ਅਕਾਲੀ ਆਗੂਆਂ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਫੋਕੀ ਬਿਆਨਬਾਜ਼ੀ ਤੋਂ ਇਲਾਵਾ ਲੋਕਾਂ ਨੂੰ ਕੁਝ ਵੀ ਠੋਸ ਦੇਣ ਵਿੱਚ ਅਸਫ਼ਲ ਰਹੇ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਕੰਮਾਂ ਕਾਰਨ ਹੀ ਹੁਣ ਅਕਾਲੀ ਆਗੂਆਂ ਨੂੰ ਜਨਤਕ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਮ ਆਦਮੀ ਦੀ ਤਾਕਤ ਸਭ ਤੋਂ ਉੱਪਰ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ।

Have something to say? Post your comment

 

More in Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.