ਦਿੱਲੀ : ਭਾਜਪਾ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕੀ। ਇਸ ਤੋਂ ਇਲਾਵਾ ਪਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਅਸ਼ੀਸ਼ ਸੂਦ, ਪੰਕਜ ਸਿੰਘ, ਰਵਿੰਦਰ ਸਿੰਘ ਇੰਦਰਾਜ ਅਤੇ ਕਪਿਲ ਮਿਸ਼ਰਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਾਰਿਆਂ ਨੂੰ ਹਲਫ਼ ਦਿਵਾਇਆ। ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਏ।