ਬਸੀ ਪਠਾਣਾਂ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਤੇ 14 ਲੱਖ ਰੁਪਏ ਖਰਚੇ ਜਾਣਗੇ ਅਤੇ ਸ਼ਹਿਰ ਦੀਆਂ 29 ਹੋਰ ਗਲੀਆਂ ਵਿੱਚ ਛੇਤੀ ਹੀ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਿਥੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰੇਗਾ ਉਥੇ ਹੀ ਸ਼ਹਿਰ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ।
ਵਿਧਾਇਕ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਠੇਕੇਦਾਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕੰਮ ਕਰਨ ਸਮੇਂ ਮਿਆਰੀ ਸਮਾਨ ਹੀ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਇਤਿਹਾਸ ਗਵਾਹ ਹੈ ਕਿ ਜੋ ਕੰਮ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਹਨ, ਉਹ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕਰਵਾਏ ਗਏ।
ਵਿਧਾਇਕ ਨੇ ਬਸੀ ਪਠਾਣਾਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਆਉਣ ਸਬੰਧੀ ਕਿਹਾ ਕਿ ਨਗਰ ਕੌਂਸਲ ਬਸੀ ਪਠਾਣਾਂ ਦੀਆਂ ਮੀਟਿੰਗਾਂ ਹੀ ਨਹੀਂ ਬੁਲਾਈਆਂ ਜਾ ਰਹੀਆਂ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਖੜੌਤ ਆ ਗਈ ਹੈ।
ਇਸ ਮੌਕੇ ਕੌਂਸਲਰ ਰਾਜ ਪੁਰੀ, ਆਮ ਆਦਮੀ ਪਾਰਟੀ ਦੇ ਖੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਮਿੰਟੂ, ਜ਼ਿਲ੍ਹਾ ਸ਼ੋਸ਼ਲ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਇੰਦਰੀ, ਹਰਪ੍ਰੀਤ ਧੀਮਾਨ, ਇੰਦਰਵੀਰ ਸਿੰਘ ਚੱਢਾ ਬਲਾਕ ਪ੍ਰਧਾਨ, ਪ੍ਰੀਤੀ ਅਰੋੜਾ, ਰਿੰਕੂ ਬਾਜਵਾ, ਸੁੱਖੀ ਬੈਦਬਾਨ, ਸ਼ੋਸ਼ਲ ਮੀਡੀਆ ਇੰਚਾਰਜ ਸੋਨੀਆ ਵਰਮਾ, ਸੁਰਿੰਦਰ ਕੌਰ, ਕਮਲਦੀਪ ਕੌਰ, ਅਰਵਿੰਦਰ ਕੌਰ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰੀ ਪਤਵੰਤੇ ਹਾਜ਼ਰ ਸਨ।