ਸੁਨਾਮ : ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਜ਼ਿਲ੍ਹਾ ਪੈਨਸ਼ਨਰ ਐਸੋਸੀਏਸ਼ਨ ਦੇ ਗਠਿਨ ਮੌਕੇ ਸੁਨਾਮ ਪੈਨਸ਼ਨਰ ਯੂਨੀਅਨ ਦੇ ਛੇ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੀ ਸੁਨਾਮ ਇਕਾਈ ਦੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ ਨੇ ਦੱਸਿਆ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਰਾਜ ਕੁਮਾਰ ਅਰੋੜਾ ਨੇ ਜ਼ਿਲੇ ਦਾ ਪ੍ਰਧਾਨ ਬਣਨ ਉਪਰੰਤ ਗਠਿਤ ਕੀਤੀ ਕਾਰਜਕਾਰਨੀ ਕਮੇਟੀ ਵਿੱਚ ਪ੍ਰੇਮ ਚੰਦ ਅਗਰਵਾਲ ਕਾਨੂੰਨੀ ਸਲਾਹਕਾਰ, ਗੁਰਬਖਸ਼ ਸਿੰਘ ਜਖੇਪਲ ਸਰਪ੍ਰਸਤ, ਡਾਕਟਰ ਸ਼ਮਿੰਦਰ ਸਿੰਘ ਸਿੱਧੂ ਮੀਡੀਆ ਸਲਾਹਕਾਰ, ਚੇਤ ਰਾਮ ਢਿੱਲੋਂ ਉਪ ਪ੍ਰਧਾਨ, ਜਗਦੇਵ ਸਿੰਘ ਚੀਮਾਂ ਅਤੇ ਰਜਿੰਦਰ ਕੁਮਾਰ ਗਰਗ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਹੈ। ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂ ਚੇਤ ਰਾਮ ਢਿੱਲੋਂ ਨੇ ਕਿਹਾ ਕਿ ਰਾਜ ਕੁਮਾਰ ਅਰੋੜਾ ਲੰਮੇ ਸਮੇਂ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਉਨ੍ਹਾਂ ਨੇ ਸੁਨਾਮ ਇਕਾਈ ਦੇ ਛੇ ਮੈਂਬਰਾਂ ਨੂੰ ਜ਼ਿਲ੍ਹਾ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਨਾਮਜ਼ਦ ਕਰਕੇ ਮਾਣ ਬਖਸ਼ਿਆ ਹੈ।