Saturday, April 19, 2025

Chandigarh

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

February 20, 2025 05:27 PM
SehajTimes

ਚੰਡੀਗੜ੍ਹ : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਫੈਸਲੇ ਦਾ ਉਦੇਸ਼ ਸਰਵ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਮਸਲਿਆਂ ਨੂੰ ਤੇਜੀ ਨਾਲ ਹੱਲ ਕਰਨਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਵਿੱਤ ਮੰਤਰੀ ਦਫ਼ਤਰ ਵਿਖੇ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਅਤੇ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਨਾਲ ਸਬੰਧਤ ਮੁੱਦਿਆਂ ਨੂੰ ਜਲਦੀ ਹੱਲ ਕਰਨ ਅਤੇ ਰੁਕੀਆਂ ਤਨਖਾਹਾਂ ਜਾਰੀ ਕਰਨ ਬਾਰੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਨੇ ਤਨਖ਼ਾਹ ਨਾਲ ਸਬੰਧਤ ਮੁੱਦੇ ਅਤੇ ਵਿਭਾਗ ਵਿੱਚ ਕੰਮ ਕਰਦੇ ਚਪੜਾਸੀ, ਚੌਕੀਦਾਰ, ਮਾਲੀ ਆਦਿ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਕੈਬਨਿਟ ਸਬ-ਕਮੇਟੀ ਨੇ ਜੰਗਲਾਤ ਵਿਭਾਗ ਦੇ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਪ੍ਰਸਤਾਵ ਯੂਨੀਅਨ ਨਾਲ ਸਬ-ਕਮੇਟੀ ਦੀ ਅਗਲੀ ਮੀਟਿੰਗ ਦੌਰਾਨ ਪੇਸ਼ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਇਨ੍ਹਾਂ ਮੀਟਿੰਗਾਂ ਵਿੱਚ ਸਰਵ ਸਿੱਖਿਆ ਅਭਿਆਨ (ਸਮਗਰਾ) ਮਿਡ-ਡੇ-ਮੀਲ ਦਫ਼ਤਰੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ ਸੰਧਾ, ਮੀਤ ਪ੍ਰਧਾਨ ਪਰਵੀਨ ਸ਼ਰਮਾ, ਸਕੱਤਰ ਜਗਮੋਹਨ ਸਿੰਘ, ਵਰਿੰਦਰ ਸਿੰਘ, ਚਮਕੋਰ ਸਿੰਘ ਅਤੇ ਜੰਗਲਾਤ ਵਿਭਾਗ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਅਤੇ ਸੂਬਾ ਸਕੱਤਰ ਬੀਰਪਾਲ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ