Friday, April 18, 2025

Haryana

ਖੇਡ ਨਰਸਰੀਆਂ ਨੂੰ ਹੋਰ ਵੱਧ ਸ਼ਸ਼ਕਤ ਬਣਾਇਆ ਜਾਵੇਗਾ, ਤਾਂ ਜੋ ਸਾਡੇ ਖਿਡਾਰੀ ਵੱਧ ਮੈਡਲ ਜਿੱਤਣ : ਖੇਡ ਮੰਤਰੀ ਗੌਰਵ ਗੌਤਮ

February 21, 2025 12:40 PM
SehajTimes

ਖਿਡਾਰੀਆਂ ਦਾ ਇਯਿੋਰੇਂਸ ਕਰਵਾਇਆ ਜਾਵੇਗਾ, ਤਾਂ ਜੋ ਚੋਟਿਲ ਹੋਣ 'ਤੇ ਇਲਾਜ ਕਰਵਾਉਣ ਵਿਚ ਉਨ੍ਹਾਂ ਨੂੰ ਮਿਲੇ ਸਹੂਲਿਅਤ

ਚੰਡੀਗੜ੍ਹ : ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਪਾਵਰ ਹਾਊਸ ਬਣ ਚੁੱਕਾ ਹੈ। ਸਾਡੇ ਖਿਡਾਰੀ ਓਲੰਪਿਕ, ਵਿਸ਼ਵ ਚੈਪੀਅਨਸ਼ਿਪ, ਏਸ਼ਿਅਨ ਤੇ ਕਾਮਨਵੈਲਥ ਖੇਡਾਂ ਵਿਚ ਹੋਰ ਵੱਧ ਮੈਡਲ ਜਿੱਤਣ ਇਸ ਲਈ ਖਿਡਾਰੀਆਂ ਨੂੰ ਹੋਰ ਵੱਧ ਖੇਡ ਸਹੂਲਤਾਂ ਮਹੁਇਆ ਕਰਾਈ ਜਾਣਗੀਆਂ। ਖੇਡ ਨਰਸਰੀਆਂ ਹੋਰ ਪ੍ਰਭਾਵੀ ਤੇ ਸ਼ਸ਼ਕਤ ਬਣਾਇਆ ਜਾਵੇਗਾ। ਇਸ ਲੜੀ ਵਿਚ ਖੇਡ ਨਰਸਰੀਆਂ ਵਿਚ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹਾਜਿਰੀ ਹੋਵੇਗੀ ਅਤੇ ਹਾਜਿਰੀ ਪੂਰੀ ਹੋਣ 'ਤੇ ਯੋਗ ਖਿਡਾਰੀਆਂ ਤੱਕ ਲਾਭ ਪਹੁੰਚੇਗਾ। ਫਿਲਹਾਲ ਪੰਚਕੂਲਾ ਦੇ ਤਾਊ ਦੇਵੀਲਾਲ ਖੇਡ ਸਟੇਡੀਅਮ ਦੀ ਨਰਸਰੀ ਦੇ ਖਿਡਾਰੀਆਂ ਦੀ ਬਾਇਓਮੈਟ੍ਰਿਕ ਨਾਲ ਹਾਜਿਰੀ ਸ਼ੁਰੂ ਕਰਵਾਈ ਜਾਵੇਗੀ ਅਤੇ ਇਸ ਵਿਚ ਸਫਲਤਾ ਮਿਲਣ 'ਤੇ ਸੂਬੇ ਦੇ ਹੋਰ ਸਟੇਡੀਅਮਾਂ ਤੇ ਖੇਡ ਨਰਸਰੀ ਵਾਲੇ ਸਕੂਲਾਂ ਵਿਚ ਬਾਇਓਮੈਟ੍ਰਿਕ ਦੇ ਖਿਡਾਰੀਆਂ ਦੀ ਹਾਜਿਰੀ ਸ਼ੁਰੂ ਕੀਤੀ ਜਾਵੇਗੀ।

ਉਹ ਅੱਜ ਇੱਥੇ ਸਿਵਲ ਸਕੱਤਰੇਤ ਵਿਚ ਖੇਡ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਹੋਈ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਕਿਹਾ ਕਿ ਖੇਡ ਵਿਭਾਗ ਵੱਲੋਂ ਖਿਡਾਰੀਆਂ ਦਾ ਇੰਸ਼ੋਰੇਂਸ ਕਰਵਾਇਆ ਜਾਵੇਗਾ, ਤਾਂ ਜੋ ਚੋਟਿਲ ਹੋਣ 'ਤੇ ਉਹ ਠੀਕ ਤਰ੍ਹਾ ਨਾਲ ਆਪਣਾ ਇਲਾਜ ਕਰਵਾ ਸਕਣ ਅਤੇ ਲਗਾਤਾਰ ਅਭਿਆਸ ਕਰ ਸੂਬੇ ਲਈ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਮੈਡਲ ਜਿੱਤ ਸਕਣ।

ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਪੱਧਰ ਦੇ ਸਟੇਡੀਅਮਾਂ ਤੇ ਬਲਾਕ ਪੱਧਰ 'ਤੇ ਬਣਾਏ ਗਏ ਰਾਜੀਵ ਗਾਂਧੀ ਖੇਡ ਸਟੇਡੀਅਮਾਂ ਨੂੰ ਵਧੀਆ ਬਣਾਇਆ ਜਾਵੇਗਾ। ਖੇਡ ਦੇ ਮੈਦਾਨਾਂ ਨੂੰ ਦਰੁਸਤ ਕੀਤਾ ਜਾਵੇਗਾ ਅਤੇ ਭਵਨਾਂ ਦੀ ਮੁਰੰਮਤ ਦਾ ਕੰਮ ਸੁਚਾਰੂ ਰੂਪ ਨਾਲ ਕਰਵਾਇਆ ਜਾਵੇਗਾ। ਇਸ ਦੇ ਲਈ ਖੇਡ ਵਿਭਾਗ ਦੀ ਇੰਜੀਨੀਅਰਿੰਗ ਵਿੰਗ ਨੂੰ ਮਜਬੂਤ ਕੀਤਾ ਜਾਵੇਗਾ। ਐਸਡੀਓ ਤੇ ਜੇਈ ਦੀ ਭਰਤੀ ਕਰਵਾਈ ਜਾਵੇਗੀ, ਤਾਂ ਜੋ ਸਟੇਡੀਅਮਾਂ ਵਿਚ ਬਨਣ ਵਾਲੇ ਮਲਟੀਪਰਪਜ ਹਾਲ ਤੇ ਹੋਰ ਭਵਨਾਂ ਦੇ ਨਿਰਮਾਣ ਵਿਚ ਦੇਰੀ ਨਾ ਆਵੇ।

ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੋਨੀਪਤ ਵਿਚ ਕੁਸ਼ਤੀ ਅਤੇ ਪਾਣੀਪਤ ਵਿਚ ਬਾਕਸਿੰਗ ਦੀ ਐਕਸੀਲੈਂਸੀ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਖਿਡਾਰੀਆਂ ਦੇ ਰਹਿਣ ਲਈ ਹੋਸਟਲ ਦੀ ਵਿਵਸਥਾ ਰਹੇਗੀ। ਇਸ ਨਾਲ ਖਿਡਾਰੀਆਂ ਨੂੰ ਅਭਿਆਸ ਕਰਨ ਵਿਚ ਸਹੂਲਿਅਤ ਰਹੇਗੀ।

ਉਨ੍ਹਾਂ ਨੇ ਕਿਹਾ ਕਿ ਮਾਰਸ਼ਲ ਆਰਟਸ ਨੁੰ ਪ੍ਰੋਤਸਾਹਨ ਦੇਣ ਲਈ ਯਮੁਨਾਨਗਰ ਵਿਚ ਬੰਦਾ ਸਿੰਘ ਬਹਾਦੁਰ ਮਾਰਸ਼ਲ ਆਰਟਸ ਸਕੂਲ ਦਾ ਨਿਰਮਾਣ ਕਰਵਾਇਆ ਜਾਵੇਗਾ।

ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਨਿਰਦੇਸ਼ ਦਿੱਤੇ ਕਿ ਖੇਡ ਡਾਇਰੈਕਟ ਤੇ ਡਿਪਟੀ ਡਾਇਰੈਕਟਰ ਜਿਲ੍ਹਾ ਵਿਚ ਜਾ ਕੇ ਖੇਡ ਸਟੇਡੀਅਮਾਂ ਦੀ ਗਰਾਊਂਡ ਰਿਪੋਰਟ ਤਿਆਰ ਕਰਨ ਅਤੇ ਉਸੀ ਦੇ ਹਿਸਾਬ ਨਾਲ ਉੱਥੇ ਖੇਡਾਂ ਦੀ ਸਮੱਗਰੀ ਤੇ ਹੋਰ ਸਰੋਤਾਂ ਦੀ ਵਿਵਸਥਾ ਕਰਵਾਉਣ। ਇਸ ਦੇ ਖਿਡਾਰੀਆਂ ਦਾ ਅਭਿਆਸ ਕਰਵਾਉਣ ਵਿਚ ਲਾਪ੍ਰਵਾਹੀ ਵਰਤਣ ਵਾਲੇ ਖੇਡ ਕੋਚਾਂ ਦੀ ਵੀ ਸੂਚੀ ਤਿਆਰ ਕੀਤੀ ਜਾਵੇ।

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੂਰੀ ਤਿਆਰੀ ਕਰ ਕੇ ਸਾਲਾਨਾ ਖੇਡ ਕੈਲੇਂਡਰ ਬਣਾਇਆ ੧ਾਵੇ। ਜਿਸ ਵੀ ਜਿਲ੍ਹੇ ਵਿਚ ਖੇਡਾਂ ਦਾ ਪ੍ਰਬੰਧ ਕੀਤਾ ਜਾਣਾ ਹੈ ਉੱਥੇ ਇੱਕ ਮਹੀਨੇ ਪਹਿਲਾਂ ਤੋਂ ਤਿਆਰੀ ਸ਼ੁਰੂ ਕਰ ਦਿੱਤੀ ਜਾਵੇ, ਤਾਂ ਜੋ ਮੁਕਾਬਲੇ ਵਿਚ ਸ਼ਿਰਕਤ ਕਰਨ ਜਾਂ ਖਿਡਾਰੀਆਂ ਦੀ ਅਸਹੂਲਤ ਨਾ ਹੋਵੇ। ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ 3 ਤੋਂ 5 ਮਾਰਚ ਨੂੰ ਪੰਚਕੂਲਾ ਵਿਚ ਰਾਜ ਪੱਧਰੀ ਯੋਗ ਮੁਕਾਬਲੇ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿਚ 1000 ਤੋਂ 1500 ਖਿਡਾਰੀਆਂ ਸ਼ਿਰਕਤ ਕਰਣਗੇ।

ਮੀਟਿੰਗ ਵਿਚ ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਨਵਦੀਪ ਸਿੰਘ ਵਿਰਕ, ਖੇਡ ਨਿਦੇਸ਼ਕ ਰਾਜੀਵ ਵਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Haryana

ਇੱਕ ਚੰਗੀ ਵਿਧਾਈ ਡਰਾਫਟ ਨਾ ਸਿਰਫ ਮੌਜੂਦਾ ਸਮਸਿਆਵਾਂ ਦਾ ਹੱਲ ਕਰਦਾ ਹੈ, ਸਗੋ ਸਮਾਜ ਨੂੰ ਪ੍ਰਗਤੀ ਦੀ ਦਿਸ਼ਾ ਵਿੱਚ ਵੀ ਲੈ ਜਾਂਦਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਕਦਮ, ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕੀਤਾ 200 ਬੈਡ ਦੇ ਹਸਪਤਾਲ ਦੀ ਜਮੀਨ ਦਾ ਨਿਰੀਖਣ

ਕਿਸਾਨਾਂ ਦੀ ਉਪਜ ਦਾ ਜਲਦੀ ਤੋਂ ਜਲਦੀ ਹੋਵੇ ਉਠਾਨ ਅਤੇ ਭੁਗਤਾਨ : ਖੁਰਾਕ ਅਤੇ ਸਪਲਾਈ ਮੰਤਰੀ ਰਾਜੇਸ਼ ਨਾਗਰ

ਹਰਿਆਣਾ ਅਤੇ ਇਜਰਾਇਲ ਨੇ ਬਾਗਬਾਨੀ ਦੇ ਖੇਤਰ ਵਿੱਚ ਖੇਤੀਬਾੜੀ ਨਵਾਚਾਰ ਦੇ ਲਈ ਪੇਸ਼ ਕੀਤਾ ਸਾਂਝਾ ਦ੍ਰਿਸ਼ਟੀਕੋਣ

ਹਰਿਆਣਾ ਨੂੰ ਮਿਲਿਆ ਬੱਚਿਆਂ ਦੇ ਆਧਾਰ ਨਾਮਜਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਰਾਜ ਦਾ ਪੁਰਸਕਾਰ

ਸਰਕਾਰੀ ਸਕੂਲਾਂ ਵਿੱਚ ਪੜਣ ਵਾਲੇ ਵਿਦਿਆਰਥੀਆਂ ਨੂੰ 15 ਅਪ੍ਰੈਲ ਤੱਕ ਮਿਲਣਗੀਆਂ ਕਿਤਾਬਾਂ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯਮੁਨਾਨਗਰ ਵਿੱਚ 800 ਮੇਗਾਵਾਟ ਦਾ ਨਵਾਂ ਥਰਮਲ ਪਾਵਰ ਪਲਾਂਟ ਸਥਾਪਿਤ ਕੀਤਾ ਜਾਵੇਗਾ : ਅਨਿਲ ਵਿਜ

ਹਰਿਆਣਾ ਰਾਜ ਕੋਲਡ ਸਟੋਰੇਜ ਏਸੋਸਇਏਸ਼ਨ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

15 ਜੂਨ ਤੱਕ ਸਾਰੀ ਖਰਾਬ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾਵੇ ਪੂਰਾ : ਮੁੱਖ ਮੰਤਰੀ

ਜਲਭਰਾਵ ਵਾਲੇ ਖੇਤਰਾਂ ਦੇ ਪਾਣੀ ਦੀ ਵਰਤੋ ਮੱਛੀ ਪਾਲਣ ਅਤੇ ਝੀਂਗਾ ਉਤਪਾਦਨ ਲਈ ਕਰਨ : ਖੇਤੀਬਾੜੀ ਮੰਤਰੀ