Saturday, February 22, 2025
BREAKING NEWS

Malwa

ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ 50 ਲੱਖ ਰੁਪਏ ਕਰਵਾਏ ਵਾਪਸ : ਜ਼ਿਲ੍ਹਾ ਪੁਲਿਸ ਮੁਖੀ

February 21, 2025 01:48 PM
SehajTimes

ਜ਼ਿਲ੍ਹਾ ਪੁਲਿਸ ਮੁਖੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਇਬਰ ਠੱਗਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਪੈਸੇ ਵਾਪਸ ਕਰਵਾਉਣ ਲਈ ਠੱਗੀ ਦੇ ਸ਼ਿਕਾਰ ਵਿਅਕਤੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਕੀਤਾ ਧੰਨਵਾਦ

ਫ਼ਤਹਿਗੜ੍ਹ ਸਾਹਿਬ : ਦਿਨੋਂ ਦਿਨ ਵੱਧ ਰਹੇ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ ਲਗਭਗ 50 ਲੱਖ ਰੁਪਏ ਪੀੜ੍ਹਤ ਵਿਅਕਤੀਆਂ ਨੂੰ ਵਾਪਸ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਪੰਜਾਬ ਸ਼੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਐਸ.ਪੀ.(ਜਾਂਚ) ਸ਼੍ਰੀ ਰਾਕੇਸ਼ ਯਾਦਵ, ਡੀ.ਐਸ.ਪੀ. (ਐਚ) ਸ਼੍ਰੀ ਹਿਤੇਸ਼ ਕੌਸ਼ਿਕ ਦੀਆਂ ਹਦਾਇਤਾਂ ਅਨੁਸਾਰ ਸਾਇਬਰ ਸੈੱਲ ਦੇ ਇੰਚਾਰਜ ਇੰਸਪੈਕਟਰ ਸੁਧੀਰ ਮਲਿਕ ਅਤੇ ਸਾਈਬਰ ਥਾਣੇ ਦੀ ਪੁਲਿਸ ਟੀਮ ਨੇ ਸਾਇਬਰ ਠੱਗੀ ਦੇ ਵੱਖ-ਵੱਖ ਮਾਮਲਿਆਂ ਨੂੰ ਸੁਲਝਾਉਣ ਵਿੱਚ ਸਫਲਤਾ ਹਾਸਲ ਕਰਕੇ ਤਕਨੀਕੀ ਪ੍ਰਕ੍ਰਿਆ ਅਤੇ ਮਾਣਯੋਗ ਅਦਾਲਤ ਦੀ ਸਹਾਇਤਾ ਨਾਲ ਸਾਇਬਰ ਪੀੜ੍ਹਤਾਂ ਨੂੰ ਇਹ ਰਕਮ ਵਾਪਸ ਕਰਵਾਈ ਗਈ ਹੈ।

          ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਇਨ੍ਹਾਂ ਮਾਮਲਿਆਂ ਵਿੱਚ ਪੀੜ੍ਹਤ ਨੂੰ ਪੈਸੇ ਵਾਪਸ ਦਿਵਾਉਣ ਲਈ ਕੌਮੀ ਪੱਧਰ ਤੇ ਹੈਲਪ ਲਾਇਨ 1930 ਜਾਂ ਵੈਬਸਾਇਟ https://cybercrime.gov.in ਜਾਰੀ ਕੀਤੀ ਗਈ ਹੈ। ਇਨ੍ਹਾਂ ਤੇ ਦਰਜ਼ ਹੋਈਆਂ ਸ਼ਿਕਾਇਤਾਂ ਦੇ ਆਧਾਰ ਤੇ ਨੈਸ਼ਨਲ ਪੋਰਟਲ ਵੱਲੋਂ ਫਰਾਡ ਦੀ ਰਕਮ ਦੀ ਟਰਾਂਜੈਕਸ਼ਨ ਨੂੰ ਤੁਰੰਤ ਹੋਲਡ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੋਲਡ ਕੀਤੀ ਗਈ ਰਕਮ ਸਬੰਧੀ ਥਾਣਾ ਸਾਇਬਰ ਕਰਾਇਮ ਵੱਲੋਂ ਸਬੰਧਤ ਮਾਮਲੇ ਸਬੰਧੀ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਉਦੇ ਹੋਏ ਸਬੰਧਤ ਬੈਂਕਾਂ ਤੋਂ ਰਿਕਾਰਡ ਹਾਸਲ ਕਰਕੇ ਮਾਣਯੋਗ ਅਦਾਲਤ ਤੋਂ ਹੋਲਡ ਹੋਈ ਰਕਮ ਨੂੰ ਜਾਰੀ ਕਰਵਾਉਣ ਦਾ ਹੁਕਮ ਹਾਸਲ ਕੀਤਾ ਜਾਂਦਾ ਹੈ। ਜਿਸ ਤਹਿਤ ਠੱਗੀ ਹੋਈ ਰਕਮ ਨੂੰ ਬੈਂਕਾਂ ਤੋਂ ਪੀੜ੍ਹਤਾਂ ਦੇ ਖਾਤੇ ਵਿੱਚ ਪਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੈਲਪ ਲਾਇਨ 1930 ਤੇ ਦਰਜ਼ ਕਰਵਾਈ ਸ਼ਿਕਾਇਤ ਅਨੁਸਾਰ ਪੀੜ੍ਹਤਾਂ ਦੀ 100 ਫੀਸਦੀ ਰਕਮ ਵਾਪਸ ਹੋ ਜਾਂਦੀ ਹੈ।

          ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਇਬਰ ਠੱਗੀ ਤੋਂ ਬਚਣ ਲਈ ਕਦੇ ਵੀ ਕਿਸੇ ਵਿਅਕਤੀ ਨਾਲ ਆਪਣਾ ਓ.ਟੀ.ਪੀ. ਸਾਂਝਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਕੱਲ ਟੈਲੀਫੋਨ ਰਾਹੀਂ ਲੋਕਾਂ ਨੂੰ ਗ੍ਰਿਫਤਾਰ ਹੋਣ ਸਬੰਧੀ ਝੂਠੀ ਕਾਲ ਕਰਕੇ ਵੀ ਠੱਗਿਆ ਜਾ ਰਿਹਾ ਹੈ ਜਿਸ ਪ੍ਰਤੀ ਲੋਕਾਂ ਨੂੰ ਸੁਚੇਤ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਕੋਈ ਵੀ ਅਣ-ਅਧਿਕਾਰਤ ਲਿੰਕ ਨਾ ਖੋਲਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਠੱਗੀ ਹੋਣ ਸਬੰਧੀ ਤੁਰੰਤ ਹੈਲਪ ਲਾਇਨ 1930 ਤੇ ਜਾਂ ਵੈਬਸਾਇਟ https://cybercrime.gov.in ਤੇ ਸ਼ਿਕਾਇਤ ਦਰਜ਼ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੈਸੇ ਦੁੱਗਣੇ ਕਰਨ ਵਾਲੇ ਇਸ਼ਤਿਹਾਰਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਕਿਸੇ ਹੋਰ ਦੇ ਕਹਿਣ ਤੇ ਆਪਣੇ ਪੈਸੇ ਕਿਸੇ ਵੀ ਚੀਜ ਤੇ ਨਾ ਲਗਾਏ ਜਾਣ।

          ਇਸ ਮੌਕੇ ਸਾਇਬਰ ਠੱਗੀ ਦਾ ਸ਼ਿਕਾਰ ਹੋਏ ਮੰਡੀ ਗੋਬਿੰਦਗੜ੍ਹ ਦੇ ਮਨਦੀਪ ਸਿੰਘ, ਮੰਡੀ ਗੋਬਿੰਦਗੜ੍ਹ ਦੇ ਹੀ ਵਿਸ਼ਾਲ, ਫ਼ਤਹਿਗੜ੍ਹ ਸਾਹਿਬ ਦੀ ਹਰਦੀਪ ਕੌਰ ਨੇ ਆਪਣੇ ਨਾਲ ਹੋਈ ਸਾਇਬਰ ਠੱਗੀ ਸਬੰਧੀ ਦੱਸਿਆ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਉਨ੍ਹਾਂ ਦੇ ਪੈਸੇ ਵਾਪਸ ਦਿਵਾਉਣ ਸਬੰਧੀ ਕੀਤੀ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਲਗਭਗ 2.5 ਲੱਖ ਮੈਂਬਰਾਂ ਦੇ ਨਾਲ, ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਤਰੀਕੇ ਨਾਲ ਮੈਂਬਰਸ਼ਿਪ ਮੁਹਿੰਮ ਨੂੰ ਨੇਪਰੇ ਚਾੜ੍ਹਿਆ : ਰਾਜੂ ਖੰਨਾ, ਝਿੰਜਰ  ਰਾਠੀ

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

ਫੂਡ ਪ੍ਰੋਸੈਸਿੰਗ ਵਿੱਚ ਸਾਂਝਾ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਮਿਲਦੀ ਹੈ 03 ਕਰੋੜ ਦੀ ਕੈਪੀਟਲ ਸਬਸਿਡੀ : ਤੁਲੀ

ਅਮਨ ਅਰੋੜਾ ਨੇ ਕਾਂਸਲ ਪਰਿਵਾਰ ਨਾਲ ਦੁੱਖ ਜਤਾਇਆ 

ਸੁਨਾਮ ਵਿਖੇ ਕਲੱਬ ਨੇ ਲੋੜਵੰਦ ਧੀਆਂ ਦੇ ਕਰਵਾਏ ਵਿਆਹ  

ਵਿਗਿਆਨ ਮੁਕਾਬਲੇ 'ਚ ਧਰੁਵ ਬਿੰਦਲ ਰਿਹਾ ਅੱਵਲ 

ਸੁਨਾਮ ਵਿਖੇ ਵਿਸ਼ਵ ਮਾਂ ਬੋਲੀ ਦਿਹਾੜੇ ਮੌਕੇ ਸਮਾਗਮ ਆਯੋਜਿਤ 

ਬ੍ਰਾਹਮਣ ਸਭਾ ਵੱਲੋਂ ਭੀਮ ਸ਼ਰਮਾ ਸਨਮਾਨਿਤ 

ਮਾਨ ਸਰਕਾਰ ਵਿਧਾਨ ਸਭਾ ਵਿੱਚ ਰੱਦ ਕਰੇ ਨਵਾਂ ਖੇਤੀ ਖਰੜਾ : ਕਾਲਾਝਾੜ 

ਸੁਨਾਮ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਅੱਜ