ਸੁਨਾਮ : ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਵਿਖੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਸਰਸਵਤੀ ਵੰਦਨਾ ਤੇ ਸ਼ਬਦ ਨਾਲ ਕੀਤਾ ਗਿਆ। ਇਸ ਮੌਕੇ ਨਰਿੰਦਰਪਾਲ ਸਿੰਘ ਸਕੱਤਰ ਮਾਰਕਿਟ ਕਮੇਟੀ, ਸੁਨਾਮ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ। ਸਕੂਲ ਦੇ ਪ੍ਰਿੰਸੀਪਲ ਅਮਿੱਤ ਡੋਗਰਾ ਵੱਲੋ ਆਏ ਹੋਏ ਮਹਿਮਾਨ ਨਾਲ ਜਾਣ ਪਛਾਣ ਕਰਵਾਈ ਅਤੇ ਸ੍ਰੀ ਫ਼ਲ ਦੇਕੇ ਸਵਾਗਤ ਕੀਤਾ ਗਿਆ। ਸਾਰਿਆਂ ਨੂੰ ਮਾਂ ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਕੂਲ ਦੀਆਂ ਪ੍ਰਾਇਮਰੀ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਗੁਰਮੁਖੀ ਪੈਂਤੀ ਨਾਲ ਸਬੰਧਿਤ ਗਤੀਵਿਧੀ ਕੀਤੀ ਗਈ। ਸਕੂਲ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਊਸ਼ਾ ਸ਼ਰਮਾਂ ਵੱਲੋਂ ਕਵਿਤਾ ਪੇਸ਼ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੈਕਟਰੀ ਮਾਰਕਿਟ ਕਮੇਟੀ ਸੁਨਾਮ ਨਰਿੰਦਰ ਪਾਲ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਦੱਸਿਆ ਕਿ ਮਾਂ ਬੋਲੀ ਬੋਲਣੀ ਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਪਹਿਲਾ ਫਰਜ਼ ਹੈ। ਉਹਨਾਂ ਨੇ ਮਾਂ ਬੋਲੀ ਅਤੇ ਮਾਤ ਭਾਸ਼ਾ ਦੇ ਨਿਕਾਸ ਤੇ ਵਿਕਾਸ ਤੇ ਬਹੁਤ ਗਹਿਰਾ ਚਾਨਣਾ ਪਾਇਆ। ਉਹਨਾਂ ਨੇ ਮਾਂ ਬੋਲੀ ਦੇ ਪੁੱਤਰ ਸੁਰਜੀਤ ਪਾਤਰ ਦੀ ਕਵਿਤਾ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਚੌਥੀ ਜਮਾਤ ਦੀਆਂ ਵਿਦਿਆਰਥਣਾਂ ਵੱਲੋ ਪੰਜਾਬੀ ਦੀਆਂ ਵਿੱਦਿਅਕ ਬੋਲੀਆਂ ਉੱਪਰ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਮਿਡਲ ਦੀਆਂ ਵਿਦਿਆਰਥਣਾਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਅਤੇ ਬਲਵਿੰਦਰ ਭਾਰਦਵਾਜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਅਧਿਆਪਕ ਬਲਵਿੰਦਰ ਭਾਰਦਵਾਜ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਮਾਂ ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਪੰਜਾਬੀ ਕਲੱਬ ਦੀ ਅਧਿਆਪਕਾ ਮਨਵਿੰਦਰ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਇਹ ਸਾਰਾ ਪ੍ਰੋਗਰਾਮ ਪੰਜਾਬੀ ਕਲੱਬ ਵੱਲੋਂ ਕਰਵਾਇਆ ਗਿਆ।