ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀ ਧਰੁਵ ਬਿੰਦਲ ਪੁੱਤਰ ਪਰਵੀਨ ਬਿੰਦਲ ਨੇ ਰਾਸ਼ਟਰੀ ਪੱਧਰ ਦੇ 51ਵੇਂ ਆਰਬੀਵੀਪੀ -2024 ਵਿੱਚ ਹਿੱਸਾ ਲਿਆ ਹੈ ਅਤੇ ਆਪਣੇ ਬੇਮਿਸਾਲ ਵਿਗਿਆਨ ਪ੍ਰੋਜੈਕਟ ਰੋਬੋਟਿਕ ਰੀਪੇਲੈਂਟ ਵਿੱਚ ਸਟੇਟ ਲਈ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਸਕੂਲ ਆਫ਼ ਐਮੀਨੈਂਸ ਸੁਨਾਮ ਦੇ ਪ੍ਰਿੰਸੀਪਲ ਅਨਿਲ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਧਰੁਵ ਬਿੰਦਲ ਦੀ ਮਾਣਮੱਤੀ ਪ੍ਰਾਪਤੀ ਤੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਧਰੁਵ ਬਿੰਦਲ ਨੂੰ ਸਨਮਾਨਿਤ ਕੀਤਾ। ਪ੍ਰਿੰਸੀਪਲ ਅਨਿਲ ਜੈਨ ਨੇ ਕਿਹਾ ਕਿ ਸਕੂਲ ਦੇ ਮਿਹਨਤੀ ਸਟਾਫ ਵੱਲੋਂ ਕਰਵਾਈ ਜਾ ਰਹੀ ਸਖ਼ਤ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀ ਧਰੁਵ ਬਿੰਦਲ ਨੇ ਸ਼ਹਿਰ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਉਸਦੀ ਸਖ਼ਤ ਮਿਹਨਤ, ਸਮਰਪਣ ਅਤੇ ਸਿੱਖਣ ਪ੍ਰਤੀ ਜਨੂੰਨ ਨੂੰ ਦਰਸਾਉਂਦੀ ਹੈ।