ਸਾਢੇ ਤਿੰਨ ਸੌ ਮਰੀਜ਼ਾਂ ਦੀਆਂ ਅੱਖਾਂ ਕੀਤੀਆਂ ਚੈੱਕ
ਸੁਨਾਮ : ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵੱਲੋਂ ਐਸ ਯੂ ਐਸ ਹੈਲਪਿੰਗ ਹੈਂਡ ਫਾਊਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਅੱਖਾਂ ਦੀ ਜਾਂਚ ਅਤੇ ਅਪਰੇਸ਼ਨ ਕੈਂਪ ਲਗਾਇਆ ਗਿਆ। ਸ਼ਹੀਦ ਊਧਮ ਸਿੰਘ ਕੰਪਲੈਕਸ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਆਯੋਜਿਤ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਪਰਮਜੀਤ ਸਿੰਘ ਨੇ ਸਾਢੇ ਤਿੰਨ ਸੌ ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਡੇਢ਼ ਸੌ ਮਰੀਜ਼ਾਂ ਦੀਆਂ ਅੱਖਾਂ ਵਿੱਚ ਲੈਂਜ ਪਾਉਣ ਲਈ ਚੁਣਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ ਅਤੇ ਸਕੱਤਰ ਬਲਜਿੰਦਰ ਸਿੰਘ ਕਾਕਾ ਠੇਕੇਦਾਰ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਵਿੱਚ ਲੈਂਜ ਪਾਉਣ ਲਈ ਲਗਾਏ ਜਾਂਦੇ ਕੈਂਪ ਵਿੱਚ ਦਲੇਰ ਸਿੰਘ ਚੰਦੀ ਕੈਨੇਡਾ, ਲਖਵੀਰ ਸਿੰਘ ਰਤਨਪਾਲ ਕੈਨੇਡਾ, ਸੁਖਵਿੰਦਰ ਸਿੰਘ ਕਾਲਾ ਸੰਘਿਆਂ, ਤਿਰਲੇਸ ਕੌਰ, ਗੁਰਤੇਜ ਸਿੰਘ ਚੰਦੀ, ਚਰਨਜੀਤ ਕੌਰ ਚੰਦੀ, ਲਵਪ੍ਰੀਤ ਸਿੰਘ, ਕਸ਼ਮੀਰ ਸਿੰਘ ਸਤਵੀਰ ਸਿੰਘ ਰਾਜਨ ਦੁਆਰਾ ਮੱਦਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵੱਲੋਂ ਸੁਨਾਮ ਦੇ ਜੰਮਪਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ ਸਮਾਜ ਸੇਵਾ ਦੇ ਖੇਤਰ ਨੂੰ ਤਰਜੀਹ ਦਿੱਤੀ ਜਾਂਦੀ ਹੈ। ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਜਾਂਦੇ ਹਨ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਵਿੱਚ ਲੈਂਜ ਪਵਾਏ ਜਾਂਦੇ ਹਨ ਇਸ ਤੋਂ ਇਲਾਵਾ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਹੀਦ ਦੇ ਜੱਦੀ ਘਰ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾਂਦਾ ਹੈ ਜਿੱਥੇ ਸਮਾਜ ਸੇਵੀ ਨਾਮਵਰ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਇਸ ਮੌਕੇ ਗੁਰਦਿਆਲ ਸਿੰਘ, ਅਮਰ ਸਿੰਘ ਢੋਟ, ਹਾਕਮ ਸਿੰਘ ਸਾਬਕਾ ਕੌਂਸਲਰ, ਦਵਿੰਦਰ ਸਿੰਘ ਚੰਦੀ, ਅਵਤਾਰ ਸਿੰਘ ਤਾਰੀ, ਜਸਪਾਲ ਸਿੰਘ ਪਾਲਾ ਸਮੇਤ ਕਲੱਬ ਦੇ ਮੈਂਬਰ ਹਾਜ਼ਰ ਸਨ।