ਹੁਸ਼ਿਆਰਪੁਰ : ਅਮਰੀਕਾ ਦੀਆਂ ਰਿਪੋਰਟਾਂ ਅਨੁਸਾਰ ਲੱਗਭੱਗ 18 ਹਜਾਰ ਭਾਰਤੀ ਲੋਕਾਂ ਦੀ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿਣ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਹਨਾਂ ਵੱਲੋਂ ਉਹ ਪਰਿਵਾਰ ਵਾਪਸ ਭੇਜੇ ਜਾ ਰਹੇ ਹਨ ਜਿਨਾਂ ਵਿੱਚ ਨੌਜਵਾਨ ਬੱਚੇ, ਔਰਤਾਂ, ਬਜ਼ੁਰਗ ਵੀ ਸ਼ਾਮਿਲ ਹਨ, ਇਹ ਪਰਿਵਾਰ ਆਪਣੇ ਦੇਸ਼ ਵਿੱਚੋਂ ਆਪਣਾ ਚੰਗਾ ਭਵਿੱਖ ਬਣਾਉਣ ਲਈ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਵਿਦੇਸ਼ਾਂ ਵਿੱਚ ਆਪਣੇ ਸੁਨਹਿਰੀ ਭਵਿੱਖ ਲਈ ਗਏ ਸਨ, ਜਿੱਥੇ ਉਹਨਾਂ ਦੇ ਪੈਰ ਨਹੀਂ ਲੱਗ ਸਕੇ ਸਗੋਂ ਟਰੈਵਲ ਏਜੰਟਾਂ ਨੇ ਇਹਨਾਂ ਪਰਿਵਾਰਾਂ ਵੱਲੋਂ ਕਰੋੜਾਂ ਰੁਪਇਆ ਦੀ ਲੁੱਟ ਕੀਤੀ ਗਈ ਇਹਨਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਧੁੱਗਾ ਕਲਾਂ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸਤਰੰਜਨ ਸਿੰਘ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਜਿਨਾਂ ਟਰੈਵਲ ਏਜੰਟਾਂ ਨੇ ਇਹ ਪਰਿਵਾਰਾਂ ਨਾਲ ਠੱਗੀਆਂ ਮਾਰੀਆਂ ਹਨ ਉਹ ਸਰਕਾਰਾਂ ਦੇ ਧਿਆਨ ਵਿੱਚ ਹਨ ਪਰ ਸਰਕਾਰਾਂ ਧਿਆਨ ਨਹੀਂ ਦੇ ਰਹੀਆਂ ਜਿਸ ਕਰਕੇ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਲਗਾਤਾਰ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਦਾ ਨੌਜਵਾਨ ਅਤੇ ਸਰਮਾਇਆ ਵਿਦੇਸ਼ ਜਾ ਰਿਹਾ ਹੈ ਜਿਸ ਨਾਲ ਭਾਰਤ ਦੀ ਆਰਥਿਕ ਹਾਲਤ ਹੋਰ ਵੀ ਕਮਜੋਰ ਹੁੰਦੀ ਜਾ ਰਹੀ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪੁਰਜੋਰ ਅਪੀਲ ਕੀਤੀ ਕਿ ਜੋ ਪਰਿਵਾਰ ਅਮਰੀਕਾ ਨੇ ਭਾਰਤ ਭੇਜੇ ਹਨ ਉਹ ਭਾਰਤੀ ਹੀ ਹਨ ਆਪਣੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਧੱਕੇ ਖਾਣ ਮਗਰੋਂ ਅਜਿਹੇ ਹਾਲਾਤਾਂ ਦਾ ਉਹਨਾਂ ਨੂੰ ਸਾਹਮਣਾ ਕਰਨਾ ਪਿਆ ਹੈ ਉਹਨਾਂ ਕਿਹਾ ਕਿ ਮੁੜ ਵਸੇਬੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਹਨਾਂ ਪਰਿਵਾਰਾਂ ਲਈ ਪਹਿਲ ਦੇ ਅਧਾਰ ਤੇ ਰੁਜਗਾਰ ਦਾ ਪ੍ਰਬੰਧ ਕਰੇ ਉਹਨਾਂ ਕਿਹਾ ਕਿ ਜਿਹਨਾ ਟਰੈਵਲ ਏਜੰਟਾਂ ਨੇ ਇਹ ਪਰਿਵਾਰਾਂ ਨਾਲ ਠੱਗੀਆਂ ਮਾਰੀਆਂ ਹਨ ਉਹਨਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕੇ ਤਾਂ ਜੋ ਇਹੋ ਜਿਹੇ ਠੱਗ ਏਜੰਟ ਅੱਗੇ ਤੋ ਕਿਸੇ ਨੂੰ ਆਪਣੇ ਜਾਲ ਵਿੱਚ ਨਾ ਫਸਾ ਸਕਣ। ਉਹਨਾਂ ਇਹ ਵੀ ਕਿਹਾ ਕਿ ਸਰਕਾਰਾਂ ਨੂੰ ਰੁਜ਼ਗਾਰ ਦੇ ਪ੍ਰਬੰਧ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।