Tuesday, March 04, 2025
BREAKING NEWS
ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

Education

ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

February 24, 2025 04:29 PM
SehajTimes

ਪੰਜਾਬ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਣਾਈ ਰੱਖਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਮਿਹਨਤ ਤੇ ਲਗਨ ਨੂੰ ਤਰਜੀਹ ਦੇਣ ਲਈ ਕਿਹਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ।

ਬੋਰਡ ਪ੍ਰੀਖਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.), ਪ੍ਰਿੰਸੀਪਲਾਂ, ਪੀ.ਐਸ.ਈ.ਬੀ. ਦੇ ਮੈਂਬਰਾਂ ਅਤੇ ਬੋਰਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵੱਲੋਂ ਕੀਤੀ ਜਾਵੇਗੀ। ਇਹ ਟੀਮਾਂ ਨਕਲ ਨੂੰ ਰੋਕਣ ਲਈ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕਰਨਗੀਆਂ।

ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕਰਨ ਅਤੇ ਸਰਹੱਦੀ ਖੇਤਰਾਂ ਦੇ ਸਕੂਲਾਂ ਦੀ ਵਿਸ਼ੇਸ਼ ਤੌਰ ‘ਤੇ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਪ੍ਰੀਖਿਆ ਦੌਰਾਨ ਕੋਈ ਬੇਨਿਯਮੀ ਨਾ ਹੋਵੇ ਤੇ ਨਕਲ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਨੇ ਸਾਰੇ ਬੱਚਿਆਂ ਲਈ ਨਿਰਪੱਖ ਤੇ ਸਮਾਨਤਾ ਵਾਲਾ ਮਾਹੌਲ ਸਿਰਜਣ ਲਈ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਸਾਰੇ ਵਿਦਿਆਰਥੀਆਂ ਪ੍ਰੀਖਿਆ ਸਬੰਧੀ ਨਿਯਮਾਂ ਦੀ ਪਾਲਣਾ ਕਰਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਵੱਡੀ ਗਿਣਤੀ ਵਿਦਿਆਰਥੀਆਂ ਦੇ ਵਿਦਿਅਕ ਭਵਿੱਖ ਨੂੰ ਦਿਸ਼ਾ ਦੇਣ ਵਿੱਚ ਇਨ੍ਹਾਂ ਪ੍ਰੀਖਿਆਵਾਂ ਦੀ ਮਹੱਤਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪ੍ਰੀਖਿਆਵਾਂ ਦੇ ਮਿਆਰ ਤੇ ਮਰਿਆਦਾ ਨੂੰ ਬਰਕਰਾਰ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਵਿਦਿਆਰਥੀ ਨੂੰ ਆਪਣੇ ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਉਚਿਤ ਤੇ ਬਰਾਬਰ ਮੌਕਾ ਮਿਲੇ। ਉੱਡਣ ਦਸਤਿਆਂ ਦਾ ਗਠਨ ਅਤੇ ਅਚਨਚੇਤ ਚੈਕਿੰਗ ਦਾ ਮਕਸਦ ਇੱਕ ਅਜਿਹਾ ਮਾਹੌਲ ਸਿਰਜਣਾ ਹੈ ਜਿਸ ਵਿੱਚ ਅਕਾਦਮਿਕ ਮਿਆਰ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਸਦੀ ਕਦਰ ਕੀਤੀ ਜਾਵੇ।

ਸਕੂਲ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸੌਖੇ ਰਾਹ ਲੱਭਣ ਦੀ ਬਜਾਏ ਸਖ਼ਤ ਮਿਹਨਤ ਦੀ ਚੋਣ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸੱਚੀ ਸਫਲਤਾ ਗਲ਼ਤ ਤਰੀਕਿਆਂ ਦੀ ਬਜਾਏ ਸਮਰਪਣ, ਲਗਨ, ਨਿਰੰਤਰ ਮਿਹਨਤ ਤੇ ਅਣਥੱਕ ਯਤਨਾਂ ਨਾਲ ਮਿਲਦੀ ਹੈ। ਪੜ੍ਹਾਈ ਲਈ ਆਪਣੇ ਆਪ ਨੂੰ ਸਮਰਪਿਤ ਕਰਕੇ ਅਤੇ ਚੁਣੌਤੀਆਂ ਦਾ ਸਾਹਮਣਾ ਕਰਕੇ, ਵਿਦਿਆਰਥੀ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ ਅਤੇ ਗਿਆਨ ਹਾਸਲ ਕਰ ਸਕਦੇ ਹਨ ਜੋ ਹਮੇਸ਼ਾ ਉਨ੍ਹਾਂ ਦੇ ਵਿਕਾਸ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਪ੍ਰੀਖਿਆਵਾਂ ਪਾਸ ਕਰਨਾ ਨਹੀਂ ਹੈ ਬਲਕਿ ਇਹ ਵਿਅਕਤੀਗਤ ਵਿਕਾਸ ਅਤੇ ਚਰਿੱਤਰ ਨਿਰਮਾਣ ਦਾ ਸਾਧਨ ਵੀ ਹੈ। ਸਖ਼ਤ ਮਿਹਨਤ ਦੀ ਚੋਣ ਕਰਕੇ, ਵਿਦਿਆਰਥੀ ਨਾ ਸਿਰਫ਼ ਆਪਣੀਆਂ ਅਕਾਦਮਿਕ ਯੋਗਤਾਵਾਂ ਵਿੱਚ ਵਾਧਾ ਕਰਦੇ ਹਨ, ਬਲਕਿ ਅਨੁਸ਼ਾਸਨ ਅਤੇ ਇਮਾਨਦਾਰੀ ਵਰਗੇ ਗੁਣ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਗੁਣ ਸਿਰਫ਼ ਅਕਾਦਮਿਕ ਖੇਤਰ ਦੇ ਨਾਲ ਨਾਲ ਜੀਵਨ ਦੇ ਸਾਰੇ ਪਹਿਲੂਆਂ ਲਈ ਲਾਜ਼ਮੀ ਹਨ, ਜੋ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਪਾਰ ਕਰਨ ਅਤੇ ਮੌਕਿਆਂ ਨੂੰ ਸਫਲਤਾ ਵਿੱਚ ਬਦਲਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

Have something to say? Post your comment

 

More in Education

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

CBSE ਨੇ ਪੰਜਾਬੀ ਭਾਸ਼ਾ ਕੱਢਣ ਦਾ ਫੈਸਲਾ ਲਿਆ ਵਾਪਸ

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਹਿਮੇਂਦਰ ਭਾਰਤੀ ਨੇ ਈਕੋਸਿਸਟਮ ਬਾਰੇ ਦਿੱਤਾ ਵਿਸ਼ੇਸ਼ ਭਾਸ਼ਣ

ਮੈਗਾ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੇਲਾ 28, ਫਰਵਰੀ ਨੂੰ

ਸੁਨਾਮ ਵਿਖੇ ਮੈਰੀਟੋਰੀਅਸ ਅਧਿਆਪਕਾਂ ਨੇ ਘੇਰੀ ਮੰਤਰੀ ਅਮਨ ਅਰੋੜਾ ਦੀ ਕੋਠੀ 

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ

ਮਾਡਲ ਸਕੂਲ ਦੇ ਵਿਦਿਆਰਥਣਾਂ ਨੇ ਤਾਰਾ ਦੇਵੀ, ਸ਼ਿਮਲਾ ਵਿਖੇ ਚਾਰ ਰੋਜ਼ਾ ਸਕਾਊਟਿੰਗ ਕੈਂਪ ਲਗਾਇਆ

ਆਸਰਾ ਕਾਲਜ ਦੇ ਵਿਦਿਆਰਥੀਆਂ ਵੱਲੋ ਹੇਰੀਟੇਜ ਮੇਲੇ ਪਟਿਆਲਾ ਦਾ ਦੌਰਾ

ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

ਮਕੈਨੀਕਲ ਅਤੇ ਸਿਵਿਲ ਇੰਜੀਨੀਅਰਿੰਗ ਵਿਭਾਗ ਵੱਲੋਂ ਅੰਤਰ-ਰਾਸ਼ਟਰੀ ਕਾਨਫਰੰਸ ਦਾ ਸ਼ਡਿਊਲ ਜਾਰੀ