Friday, April 18, 2025

Doaba

2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

February 25, 2025 11:14 AM
SehajTimes

ਸੁਰੱਖਿਅਤ ਹੁਸ਼ਿਆਰਪੁਰ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ, ਪੁਲਿਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ, ਭੈੜੇ ਅਨਸਰਾਂ ਖਿਲਾਫ਼ ਪੂਰੀ ਸਖਤੀ ਦੇ ਨਿਰਦੇਸ਼

ਹੁਸ਼ਿਆਰਪੁਰ : 2015 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸੰਦੀਪ ਕੁਮਾਰ ਮਲਿਕ ਨੇ ਅੱਜ ਇਥੇ ਬਤੌਰ ਐਸ.ਐਸ.ਪੀ. ਅਹੁਦਾ ਸੰਭਾਲਦਿਆਂ ਕਿਹਾ ਕਿ ਨਸ਼ਿਆਂ ਦਾ ਮੁਕੰਮਲ ਸਫ਼ਾਇਆ, ਹਰ ਤਰ੍ਹਾਂ ਦੇ ਜ਼ੁਰਮਾਂ ਦੀ ਰੋਕਥਾਮ, ਗੈਂਗਸਟਰਾਂ ਵਿਰੁੱਧ ਬਣਦੀ ਕਾਰਵਾਈ ਅਤੇ ਫਿਰੌਤੀਆਂ ਦੇ ਮਾਮਲੇ ’ਚ ਸਖਤ ਐਕਸ਼ਨ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ।

          ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਆਈ.ਪੀ.ਐਸ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਹਰ ਪੱਖੋਂ ਸੁਰੱਖਿਅਤ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸਿੰਗ ਲਈ ਲੋਕਾਂ ਦਾ ਸਹਿਯੋਗ ਅਤਿ ਅਹਿਮ ਹੈ ਜਿਸ ਨਾਲ ਜ਼ੁਰਮਾਂ ਦੀ ਅਸਰਦਾਰ ਢੰਗ ਨਾਲ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਗਈ ਹਰੇਕ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਇਨ੍ਹਾਂ ਮਾਮਲਿਆਂ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਸਲਿਆਂ ਅਤੇ ਸਮਾਜਿਕ ਸਰੋਕਾਰਾਂ ਦੇ ਮਾਮਲਿਆਂ ਲਈ ਸਬੰਧਤ ਧਿਰਾਂ ਨਾਲ ਸਮੇਂ-ਸਮੇਂ ’ਤੇ ਗੱਲਬਾਤ ਕਰਕੇ ਢੁਕਵੇਂ ਹੱਲ ਯਕੀਨੀ ਬਣਾਏ ਜਾਣਗੇ ਅਤੇ ਸ਼ਹਿਰ ਅੰਦਰ ਟਰੈਫਿਕ, ਨਾਜਾਇਜ਼ ਕਬਜ਼ੇ ਆਦਿ ਮੁੱਦਿਆਂ ’ਤੇ ਸਾਰੇ ਭਾਈਵਾਲਾਂ ਨਾਲ ਵਿਚਾਰ ਉਪਰੰਤ ਲੋੜੀਂਦੇ ਫੈਸਲੇ ਲਏ ਜਾਣਗੇ।

          ਜ਼ੁਰਮਾਂ ਦੀ ਰੋਕਥਾਮ ਬਾਰੇ ਗੱਲ ਕਰਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਜ਼ੁਰਮ ਵਿਰੁੱਧ ਫੌਰੀ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨਾਲ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਅਤੇ ਸੰਗਠਤ ਜ਼ੁਰਮਾਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ ਤਾਂ ਜੋ ਕਾਨੂੰਨੀ ਕਾਰਵਾਈ ਕਰਦਿਆਂ ਇਨ੍ਹਾਂ ਨੂੰ ਬਣਦੀਆ ਸਜ਼ਾਵਾਂ ਦੁਆਈਆ ਜਾ ਸਕਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਖੁਫ਼ੀਆ ਜਾਣਕਾਰੀ ਦੇਣ ਵਾਲਿਆਂ ਦੇ ਵੇਰਵੇ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰੱਖੇ ਜਾਣਗੇ।

          ਅਹੁਦਾ ਸੰਭਾਲਣ ਉਪਰੰਤ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਐਸ.ਐਚ.ਓਜ਼, ਚੌਂਕੀ ਇੰਚਾਰਜਾਂ ਨਾਲ ਪੁਲਿਸ ਲਾਈਨ ਵਿਖੇ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਅਮਨ-ਕਾਨੂੰਨ ਵਿਵਸਥਾ ਹਰ ਹਾਲਤ ਵਿਚ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ, ਸੰਗਠਤ ਜ਼ੁਰਮਾਂ ਅਤੇ ਭੈੜੇ ਅਨਸਰਾਂ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਹਾਲਤ ਵਿਚ ਬਰਦਾਸ਼ਤਯੋਗ ਨਹੀਂ ਹੋਵੇਗਾ ਅਤੇ ਲੋਕ ਮਸਲਿਆਂ ਨੂੰ ਤਰਜ਼ੀਹ ਦੇ ਆਧਾਰ ’ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

          ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਆਈ.ਪੀ.ਐਸ. ਸੰਦੀਪ ਕੁਮਾਰ ਮਲਿਕ ਨੂੰ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਆਈ.ਪੀ.ਐਸ. ਅਧਿਕਾਰੀ ਸੁਰੇਂਦਰ ਲਾਂਬਾ ਨੇ ਆਪਣਾ ਚਾਰਜ ਛੱਡਿਆ। ਦੋਵਾਂ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਵੀ ਮੁਲਾਕਾਤ ਕੀਤੀ।

Have something to say? Post your comment

 

More in Doaba

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਬੇਗਮਪੁਰਾ ਟਾਈਗਰ ਫੋਰਸ ਨੇ ਪਿੰਡ ਸ਼ੇਰਗੜ੍ਹ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

ਸਵ. ਜਗਜੀਤ ਸਿੰਘ ਸਚਦੇਵਾ ਦੇ ਜਨਮ ਦਿਨ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਸ਼ਾਨੋ ਸ਼ੌਕਤ ਨਾਲ ਹੋਈ ਆਰੰਭ