Saturday, April 19, 2025

Education

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ

February 25, 2025 02:03 PM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਯੂਨੀਵਰਿਸਟੀ ਕੈਂਪਸ ਵਿੱਚ ਪਹੁੰਚਣ ਉੱਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਦੀ ਅਗਵਾਈ ਵਿੱਚ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਪ੍ਰਤੀਨਿਧੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਅਮ੍ਰਿਤਸਰ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਸ ਤੋਂ ਬਾਅਦ ਪ੍ਰੋ. ਕਰਮਜੀਤ ਸਿੰਘ ਨੇ ਵੱਖ-ਵੱਖ ਮੀਟਿੰਗਾਂ ਦੌਰਾਨ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਿੱਖਿਆ ਦੇ ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਇਸ ਕਾਰਜ ਨੂੰ ਅੱਗੇ ਹੋਰ ਗਤੀ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ। ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਅਤੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਪ੍ਰੂਰੀ ਦ੍ਰਿੜਤਾ ਅਤੇ ਲਗਨ ਦੇ ਨਾਲ਼ ਕੰਮ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਯੂਨੀਵਰਸਿਟੀ ਦੇ ਮਿਆਰ ਅਤੇ ਸ਼ਾਨ ਵਿੱਚ ਹੋਰ ਵਾਧਾ ਹੋ ਸਕੇ।
ਇਨ੍ਹਾਂ ਮੀਟਿੰਗਾਂ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ, ਵਿੱਤ ਅਫ਼ਸਰ ਡਾ. ਪ੍ਰਮੋਦ ਅਗਰਵਾਲ, ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ, ਵਾਈਸ ਚਾਂਸਲਰ ਦੇ ਡਿਪਟੀ ਰਜਿਸਟਰਾਰ ਰਣਜੀਤ ਸਿੰਘ ਆਦਿ ਹਾਜ਼ਰ ਸਨ।
ਇਸੇ ਦੌਰਾਨ ਯੂਨੀਵਰਸਿਟੀ ਦੀਆਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਵੀ ਵਾਈਸ ਚਾਂਸਲਰ ਦਾ ਯੂਨੀਵਰਸਿਟੀ ਪਹੁੰਚਣ ਉੱਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।
 

Have something to say? Post your comment

 

More in Education

ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਰੋਜ਼ਗਾਰ ਮੇਲੇ ਦੌਰਾਨ 145 ਵਿਦਿਆਰਥੀਆਂ ਦੀ ਚੋਣ

ਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ : ਕੈਬਨਿਟ ਮੰਤਰੀ ਡਾ ਬਲਜੀਤ ਕੌਰ

ਐਸ ਡੀ ਐਮ ਖਰੜ ਗੁਰਮੰਦਰ ਸਿੰਘ ਵੱਲੋਂ ਖਰੜ ਹਲਕੇ ਵਿਚ 22.53 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਨਵੇਂ ਕਲਾਸ ਰੂਮ ਵਿਦਿਆਰਥੀਆਂ ਨੂੰ ਸਮਰਪਿਤ

'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

"ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਵਧਿਆ : ਮਾਨ 

ਬੇਗਮਪੁਰਾ ਟਾਈਗਰ ਫੋਰਸ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਬਸੀ ਬਾਹਿਦ ਵਿਖੇ ਵਿਦਿਆਰਥੀਆਂ ਨੂੰ ਕਾਪੀਆਂ ਤੇ ਕਿਤਾਬਾਂ ਵੰਡੀਆਂ