ਸੁਨਾਮ : ਪੰਜਾਬ ਭਾਜਪਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਮੰਗਲਵਾਰ ਨੂੰ ਸੁਨਾਮ ਵਿਖੇ ਸੀਨੀਅਰ ਪੱਤਰਕਾਰ ਸੁਸ਼ੀਲ ਕਾਂਸਲ, ਕਾਰੋਬਾਰੀ ਮੁਕੇਸ਼ ਕਾਂਸਲ ਅਤੇ ਬਠਿੰਡਾ ਰਿਫਾਇਨਰੀ ਦੇ ਏਜੀਐਮ ਜਤਿੰਦਰ ਕਾਂਸਲ (ਸੋਨੂੰ) ਦੇ ਪਿਤਾ ਖੇਤੀਬਾੜੀ ਵਿਕਾਸ ਬੈਂਕ ਦੇ ਸੇਵਾ ਮੁਕਤ ਜ਼ਿਲ੍ਹਾ ਮੈਨੇਜ਼ਰ ਮਰਹੂਮ ਸੁਭਾਸ਼ ਚੰਦਰ ਕਾਂਸਲ ਦੀ ਮੌਤ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਭਾਜਪਾ ਆਗੂ ਅਰਵਿੰਦ ਖੰਨਾ ਨੇ ਕਿਹਾ ਕਿ ਬੱਚਿਆਂ ਨੂੰ ਮਾਤਾ ਪਿਤਾ ਦੇ ਹੁੰਦਿਆਂ ਕੋਈ ਫ਼ਿਕਰ ਨਹੀਂ ਰਹਿੰਦਾ, ਬਜ਼ੁਰਗਾਂ ਦਾ ਸਾਇਆ ਸਿਰ ਤੋਂ ਉੱਠ ਜਾਣ ਪਿੱਛੋਂ ਪਰਿਵਾਰਿਕ ਜ਼ਿੰਮੇਵਾਰੀਆਂ ਬੱਚਿਆਂ ਨੂੰ ਖੁਦ ਨਿਭਾਉਣੀਆਂ ਪੈਂਦੀਆਂ ਹਨ। ਉਨ੍ਹਾਂ ਆਖਿਆ ਕਿ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਦੀ ਦੇਖਭਾਲ ਲਈ ਸੁਹਿਰਦਤਾ ਨਾਲ ਫਰਜ਼ ਨਿਭਾਉਣੇ ਚਾਹੀਦੇ ਹਨ ਤਾਂ ਜੋ ਕੋਈ ਮੁਸਕਿਲ ਪੇਸ਼ ਨਾ ਆਵੇ। ਇਸ ਮੌਕੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਇੰਡਸਟਰੀ ਚੈਂਬਰ ਦੇ ਸੀਨੀਅਰ ਵਾਈਸ ਚੇਅਰਮੈਨ ਘਣਸ਼ਿਆਮ ਕਾਂਸਲ, ਰਾਜੀਵ ਕੁਮਾਰ ਮੱਖਣ, ਸੰਜੇ ਗੋਇਲ, ਹਿੰਮਤ ਸਿੰਘ ਬਾਜਵਾ, ਰਾਜੀਵ ਕੁਮਾਰ ਗਰਗ, ਅੰਮ੍ਰਿਤਰਾਜਦੀਪ ਸਿੰਘ ਚੱਠਾ ਸਮੇਤ ਹੋਰ ਆਗੂ ਹਾਜ਼ਰ ਸਨ।