ਸੁਨਾਮ : ਕਿਰਤੀਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਵਿੱਢੀ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਇੱਟ ਭੱਠਿਆਂ ਤੇ ਜਾਕੇ ਲੋਕਾਂ ਨੂੰ ਜਾਗਰੂਕ ਕੀਤਾ। ਸਿਹਤ ਵਿਭਾਗ ਦੇ ਕਰਮਚਾਰੀ ਅਵਤਾਰ ਸਿੰਘ ਗੰਢੂਆਂ ਨੇ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਡਾਕਟਰ ਸੰਜੇ ਕਾਮਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਗਗਨ ਮੈਡੀਕਲ ਅਫਸਰ ਕੌਹਰੀਆਂ ਦੀ ਅਗਵਾਈ ਹੇਠ ਮਾਈਗ੍ਰੇਟਰੀ ਅਬਾਦੀ ਦਾ ਸਰਵੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਲੇਰੀਆ ਐਲਮੀਨੇਸ਼ਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਅਤੇ ਮਮਤਾ ਦਿਵਸ ਅਧੀਨ ਕੋਈ ਬੱਚਾ ਟੀਕਾਕਰਨ ਤੋਂ ਬਾਂਝਾ ਨਾ ਰਹੇ ਉਸ ਮੁਹਿੰਮ ਤਹਿਤ ਮਲੇਰੀਆ ਡੇਂਗੂ ਬੁਖਾਰ ਦੀਆਂ ਨਿਸ਼ਾਨੀਆ, ਇਲਾਜ਼ ਤੇ ਬਚਾਓ ਬਾਰੇ ਸਿਹਤ ਸਿੱਖਿਆ ਦਿੱਤੀ ਗਈ ਜਿਹੜੇ ਬੱਚਿਆਂ ਦਾ ਟੀਕਾਕਰਨ ਰਹਿੰਦਾ ਸੀ ਉਨ੍ਹਾਂ ਦਾ ਮੌਕੇ ਤੇ ਟੀਕਾਕਰਨ ਕੀਤਾ ਗਿਆ। ਸਿਹਤ ਵਿਭਾਗ ਦੇ ਕਰਮਚਾਰੀ ਅਵਤਾਰ ਸਿੰਘ ਗੰਢੂਆਂ ਨੇ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਹਰ ਮਨੁੱਖ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਯਕੀਨੀ ਰੱਖਣੀ ਚਾਹੀਦੀ ਹੈ।ਇਸ ਮੌਕੇ ਸਿਹਤ ਕਰਮਚਾਰੀ ਹਰਪ੍ਰੀਤ ਕੌਰ, ਮਲਕੀਤ ਕੌਰ, ਕੁਲਵਿੰਦਰ ਕੌਰ ਆਸ਼ਾ ਵਰਕਰਾਂ ਹਾਜ਼ਰ ਸਨ।