Saturday, April 19, 2025

Chandigarh

ਪੰਜਾਬ ਵਿਧਾਨ ਸਭਾ ਵੱਲੋਂ NCT ਦਿੱਲੀ ਦੀ BJP ਸਰਕਾਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ ਮਤਾ ਸਰਬਸੰਮਤੀ ਨਾਲ ਪਾਸ

February 25, 2025 07:15 PM
SehajTimes

ਚੰਡੀਗੜ੍ਹ : ਭਾਜਪਾ ਦੀ ਦਿੱਲੀ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇਹ ਮਤਾ ਪੇਸ਼ ਕਰਦਿਆਂ ਕੌਮੀ ਨਾਇਕਾਂ ਦਾ ਅਪਮਾਨ ਕਰਨ ਲਈ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਗਈ।

ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੱਲੀ ਦੀ ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ਵਿੱਚ ਪਾਸ ਕਰਕੇ ਦੇਸ਼ ਦੇ ਰਾਸ਼ਟਰਪਤੀ ਕੋਲ ਭੇਜਣ ਦੀ ਮੰਗ ਕੀਤੀ।

ਦਿੱਲੀ ਦੀ ਭਾਜਪਾ ਸਰਕਾਰ ਦੀਆਂ ਕਾਰਵਾਈਆਂ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਨੇ ਭਾਜਪਾ ਦੇ ਸੱਤਾ ਸੰਭਾਲਣ ਤੋਂ ਬਾਅਦ ਬਾਬਾ ਸਾਹਿਬ ਅੰਬੇਡਕਰ ਅਤੇ ਦਲਿਤ ਭਾਈਚਾਰੇ ਦਾ ਘੋਰ ਅਪਮਾਨ ਦੀ ਗਵਾਹੀ ਭਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੀਆਂ ਤਸਵੀਰਾਂ ਨੂੰ ਸਤਾ ਵਿੱਚ ਆਉਂਦਿਆਂ ਤੁਰੰਤ ਹਟਾਉਣਾ ਦੇਸ਼ ਦੇ ਦਲਿਤਾਂ ਦਾ ਘੋਰ ਅਪਮਾਨ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਦਲਿਤਾਂ ਉੱਤੇ ਹੋ ਰਹੇ ਅੱਤਿਆਚਾਰਾਂ ਵਿੱਚ ਚਿੰਤਾਜਨਕ ਵਾਧਾ ਹੋਣ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਨਾਲ ਛੇੜਛਾੜ ਦੇ ਮੱਦੇਨਜ਼ਰ ਦੇਸ਼ ਦੇ ਸੰਵਿਧਾਨ ਦੇ ਤਾਣੇ-ਬਾਣੇ ਨੂੰ ਬਦਲਣ ਦੇ ਭਾਜਪਾ ਦੇ ਇਰਾਦਿਆਂ ਬਾਰੇ ਚਿੰਤਾਵਾਂ ਅਤੇ ਦਲਿਤ ਵਰਗ ਦੀਆਂ ਔਰਤਾਂ ਨਾਲ ਬਲਾਤਕਾਰ ਦੀਆਂ ਕੋਝੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਹ ਖਦਸ਼ਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਡਾ. ਅੰਬੇਡਕਰ ਪ੍ਰਤੀ ਕੀਤੇ ਗਏ ਨਿਰਾਦਰ ਤੋਂ ਸਾਬਤ ਹੋਇਆ ਹੈ, ਜਿਸ ਨਾਲ ਮਾਹੌਲ ਹੋਰ ਵਿਗੜ ਗਿਆ ਅਤੇ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਹੋਈ।

ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਤਾਜ਼ਾ ਕੋਸ਼ਿਸ਼ ਵੱਲ ਧਿਆਨ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਸ਼ੀਆਂ ਨੂੰ ਜਲਦੀ ਫੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਨਿਆਂ ਨੂੰ ਬਰਕਰਾਰ ਰੱਖਣ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਵਿਰਾਸਤ ਦੀ ਰਾਖੀ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਿਲਕੁਲ ਉਲਟ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੁੰਦੀ ਤਾਂ ਦੋਸ਼ੀਆਂ ਨੂੰ ਜਵਾਬਦੇਹੀ ਤੋਂ ਬਚਾਇਆ ਜਾਣਾ ਸੀ।

ਵਿੱਤ ਮੰਤਰੀ ਚੀਮਾ ਨੇ ਸਥਾਪਤ ਸੰਸਥਾਵਾਂ ਨੂੰ ਢਾਹ ਲਾਉਣ ਅਤੇ ‘ਵਨ ਨੇਸ਼ਨ ਵਨ ਇਲੈਕਸ਼ਨ’ ਵਰਗੀਆਂ ਨੀਤੀਆਂ ਲਿਆਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਤੰਤਰੀ ਸਿਧਾਂਤਾਂ ਅਤੇ ਸੰਵਿਧਾਨ ਵਿੱਚ ਦਰਜ ਅਧਿਕਾਰਾਂ ਦਾ ਘਾਣ ਹੁੰਦਾ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬਾਬਾ ਸਾਹਿਬ ਡਾ. ਅੰਬੇਡਕਰ ਨੇ ਗਰੀਬਾਂ ਅਤੇ ਦਲਿਤ ਭਾਈਚਾਰਿਆਂ ਲਈ ਦਿੱਤੇ ਸਨ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਮੁੱਦੇ ‘ਤੇ ਸਮਰਥਨ ਕਰਨ ਲਈ ਧੰਨਵਾਦ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਖੋਰਾ ਲਾਉਣ ਅਤੇ ਇਨਸਾਫ਼ ਅਤੇ ਬਰਾਬਰੀ ਦੀਆਂ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਬਾਬਾ ਸਾਹਿਬ ਅੰਬੇਡਕਰ ਵੱਲੋਂ ਕੀਤੇ ਗਏ ਸੰਘਰਸ਼ ਵਿਰੁੱਧ ਕੀਤੀਆਂ ਜਾਣ ਵਾਲੀਆਂ ਅਜਿਹੀਆਂ ਕਾਰਵਾਈਆਂ ਵਿਰੁੱਧ ਇਕਜੁੱਟ ਹੋ ਕੇ ਖੜ੍ਹੇ ਹੋਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਅਤੇ ਨਛੱਤਰ ਪਾਲ ਸਿੰਘ ਨੇ ਵੀ ਐਨ.ਸੀ.ਟੀ. ਦਿੱਲੀ ਦੀ ਭਾਜਪਾ ਸਰਕਾਰ ਦੀ ਸੌੜੀ ਸੋਚ ਦੀ ਸਖ਼ਤ ਆਲੋਚਨਾ ਕੀਤੀ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ