ਫ਼ਤਹਿਗੜ੍ਹ ਸਾਹਿਬ : ਬਾਗਬਾਨੀ ਵਿਭਾਗ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਮਿਤੀ 27 ਅਤੇ 28 ਫਰਵਰੀ 2025 ਨੂੰ ਐਨ.ਬੀ.ਐਚ.ਐਮ. ਦੇ ਸਹਿਯੋਗ ਨਾਲ ਦੋ ਰੋਜ਼ਾ ਸੈਮੀਨਾਰ ਮਹਿਫਲ ਰਿਜੋਰਟ, ਚੰਡੀਗੜ੍ਹ ਬਾਈਪਾਸ ਰੋਡ ਸਰਹਿੰਦ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਜਗਦੀਪ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਫਤਹਿਗੜ੍ਹ ਸਾਹਿਬ ਨੇ ਕਿਹਾ ਕਿ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਇਸ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ। ਉਹਨਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸੈਮੀਨਾਰ ਵਿੱਚ ਭਾਗ ਲੈਣ ਲਈ ਅਪੀਲ ਕੀਤੀ।