ਬੱਸੀ ਪਠਾਣਾਂ : ਐੱਸ.ਡੀ.ਐਮ. ਹਰਵੀਰ ਕੌਰ ਵੱਲੋਂ ਦਫਤਰ ਸਬ ਰਜਿਸਟਰਾਰ, ਬਸੀ ਪਠਾਣਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਬ ਰਜਿਸਟਰਾਰ, ਬਸੀ ਪਠਾਣਾਂ ਦਾ ਸਮੂਹ ਸਟਾਫ ਹਾਜ਼ਰ ਪਾਇਆ ਗਿਆ।
ਇਸ ਮੌਕੇ ਐਸ.ਡੀ.ਐਮ.ਵੱਲੋਂ ਦਫਤਰ ਵਿੱਚ ਰਜਿਸਟਰੀਆਂ ਕਰਵਾਉਣ ਆਈ ਪਬਲਿਕ ਨੂੰ ਪੁਛਿਆ ਗਿਆ ਕਿ ਰਜਿਸਟਰੀ ਕਰਵਾਉਣ ਦੌਰਾਨ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਜਾਂ ਕਿਸੇ ਅਧਿਕਾਰੀ/ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਜਾਂ ਤੰਗ ਪ੍ਰੇਸ਼ਾਨ ਤਾਂ ਨਹੀਂ ਕੀਤਾ ਗਿਆ, ਜਿਸ 'ਤੇ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਪੇਸ਼ ਹੋਣ ਅਤੇ ਨਾ ਹੀ ਕਿਸੇ ਅਧਿਕਾਰੀ/ਕਰਮਚਾਰੀ ਵੱਲੋਂ ਪੈਸੇ ਦੀ ਮੰਗ ਕਰਨ ਬਾਰੇ ਦੱਸਿਆ ਗਿਆ।
ਐੱਸ.ਡੀ.ਐਮ.ਹਰਵੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਇਹ ਅਚਨਚੇਤ ਚੈਕਿੰਗ ਕੀਤੀ ਗਈ। ਐਸ.ਡੀ.ਐਮ. ਨੇ ਦੱਸਿਆ ਕਿ ਰਜਿਸਟਰੀਆਂ ਕਰਨ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।
ਐਸ.ਡੀ.ਐਮ. ਨੇ ਕਿਹਾ ਕਿ ਦਫਤਰਾਂ ਵਿਖੇ ਲੋਕਾਂ ਨੂੰ ਲੋੜੀਂਦੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜੇਕਰ ਫਿਰ ਵੀ ਕਿਸੇ ਨੂੰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਹਨਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ। ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।