Saturday, April 19, 2025

Health

ਡੇਂਗੂ ਰੋਕਥਾਮ ਲਈ ਨਰਸਿੰਗ ਵਿਦਿਆਰਥੀਆਂ ਨੂੰ ਦਿਤੀ ਜਾ ਰਹੀ ਹੈ ਸਿਖਲਾਈ

February 26, 2025 03:14 PM
SehajTimes

ਮੋਹਾਲੀ : ਡੇਂਗੂ ਬੁੁਖ਼ਾਰ ਦੇ ਆਗਾਮੀ ਮੌਸਮ ਦੇ ਸਨਮੁੱਖ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਕਿ ਉਹ ਅੱਗੇ ਜਾਗਰੂਕਤਾ ਦਾ ਹੋਕਾ ਦੇ ਸਕਣ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਜ਼ਿਲ੍ਹਾ ਟੀਮ ਹੁਣ ਤਕ 10 ਕਾਲਜਾਂ/ਯੂਨੀਵਰਸਿਟੀਆਂ ਵਿਚ ਫੇਰੀ ਪਾ ਚੁੱਕੀ ਹੈ ਜਿਨ੍ਹਾਂ ਵਿਚ ਮੁੱਖ ਤੌਰ  ਤੇ ਚਿਤਕਾਰਾ, ਰਿਆਤ ਬਾਹਰਾ, ਰਤਨ ਕਾਲਜ, ਸੁਖਮਨੀ ਕਾਲਜ ਆਦਿ ਸ਼ਾਮਲ ਹਨ। ਪਿਛਲੇ ਦੋ ਮਹੀਨਿਆਂ ਅੰਦਰ ਹੁਣ ਤਕ 1500 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦਿਤੀ ਜਾ ਚੁੱਕੀ ਹੈ। ਸਿਵਲ ਸਰਜਨ ਨੇ ਦਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦਾ ਮੰਤਵ ਇਹੋ ਹੈ ਕਿ ਉਹ ਡੇਂਗੂ ਵਿਰੋਧੀ ਮੁਹਿੰਮ ਖ਼ਾਸਕਰ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਚ ਸਿਹਤ ਵਿਭਾਗ ਦਾ ਸਾਥ ਦੇ ਸਕਣ ਅਤੇ ਆਪਣੇ ਪੱਧਰ ’ਤੇ ਵੀ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ, ਦੋਸਤਾਂ-ਮਿੱਤਰਾਂ ਨੂੰ ਇਸ ਮਾਰੂ ਬੀਮਾਰੀ ਬਾਰੇ ਜਾਗਰੂਕ ਕਰ ਸਕਣ। ਇਹ ਸਿਖਲਾਈ ਇਕ ਤਰ੍ਹਾਂ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਵੀ ਹਿੱਸਾ ਹੈ।  
          ਵਿਦਿਆਰਥੀਆਂ ਨੂੰ ਦਸਿਆ ਜਾ ਰਿਹਾ ਹੈ ਕਿ ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ, ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ, ਖ਼ਾਲੀ ਪਏ ਟਾਇਰਾਂ/ਬਕਸਿਆਂ, ਪਾਣੀ ਵਾਲੇ ਢੋਲਾਂ ਆਦਿ ਵਿਚ। ਡੇਂਗੂ ਬੁਖ਼ਾਰ ਤੋਂ ਬਚਾਅ ਦਾ ਇਕੋ-Çਂੲਕ ਤਰੀਕਾ ਹੈ ਕਿ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ ਕਿਉਂਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਭਾਵੇਂ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਤਕ ਜ਼ਿਆਦਾ ਹੁੰਦਾ ਹੈ। ਜੇ ਕੋਈ ਸ਼ੱਕੀ ਡੇਂਗੂ ਪੀੜਤ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  

Have something to say? Post your comment

 

More in Health

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

"ਯੁੱਧ ਨਸ਼ਿਆਂ ਵਿਰੁੱਧ" ਜ਼ਿਲ੍ਹਾ ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਵਚਨਵੱਧ : ਡਾ. ਸੰਗੀਤਾ ਜੈਨ 

ਪਾਰਕ ਹਸਪਤਾਲ ਪਟਿਆਲਾ ਨੇ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਕੀਤੇ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ