ਸੁਨਾਮ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੇਵਾਮੁਕਤ ਜ਼ਿਲ੍ਹਾ ਮੈਨੇਜਰ ਮਰਹੂਮ ਸੁਭਾਸ਼ ਚੰਦ ਕਾਂਸਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਨੀਲ ਜਾਖੜ ਵੱਲੋਂ ਪਰਿਵਾਰ ਨੂੰ ਭੇਜੇ ਸ਼ੋਕ ਪੱਤਰ ਵਿੱਚ ਉਨ੍ਹਾਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਹਨਾਂ ਕਿਹਾ ਕਿ ਉਹ ਆਪਣੇ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਤਰਫੋਂ ਵਿਛੜੀ ਰੂਹ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹਨਾਂ ਦੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।