Friday, April 18, 2025

Chandigarh

ਪੀ.ਐਮ. ਇੰਟਰਨਸ਼ਿਪ ਸਕੀਮ ਲਈ 12 ਮਾਰਚ 2024 ਤੱਕ ਕੀਤਾ ਜਾ ਸਕਦਾ ਹੈ ਅਪਲਾਈ 

February 27, 2025 11:42 AM
SehajTimes
ਐੱਸ.ਏ.ਐੱਸ. ਨਗਰ : ਭਾਰਤ ਸਰਕਾਰ ਵੱਲੋਂ ਆਰੰਭੀ ਗਈ ਪੀ.ਐਮ. ਇੰਟਰਨਸ਼ਿਪ ਸਕੀਮ ਅਧੀਨ ਸਾਲ 2024-25 ਲਈ 1.25 ਲੱਖ ਇੰਟਰਨਸ਼ਿਪ ਦੇਣ ਦਾ ਟੀਚਾ ਮਿੱਥਿਆ ਗਿਆ ਹੈ। ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਹ ਇੰਟਰਨਸ਼ਿਪ ਦੇ ਮੌਕੇ ਤੇਲ, ਗੈਸ, ਊਰਜਾ, ਯਾਤਰਾ, ਪ੍ਰਾਹੁਣਚਾਰੀ, ਆਟੋਮੋਟਿਵ ਅਤੇ ਬੈਂਕਿੰਗ ਅਤੇ ਵਿੱਤੀ ਸੇਵਾਵਾਂ ਆਦਿ ਸਮੇਤ 24 ਖੇਤਰਾਂ ਵਿੱਚ ਮਿਲਦੇ ਹਨ। ਉਨ੍ਹਾਂ ਨੇ ਉਮੀਦਵਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਸਕੀਮ ਅਧੀਨ ਇੰਟਰਨਸ਼ਿਪ ਲਈ 12 ਮਾਰਚ 2025 ਤੱਕ pminternship.mca.gov.in ਤੇ ਰਜਿਸਟਰ ਕੀਤਾ ਜਾ ਸਕਦਾ ਹੈ। ਜਿਲ੍ਹਾ ਐਸ.ਏ.ਐਸ ਨਗਰ ਦੇ ਨੌਜਵਾਨ ਇਸ ਇੰਟਰਨਸ਼ਿਪ ਲਈ ਜ਼ਿਲ੍ਹਾ ਮੋਹਾਲੀ ਦੀਆਂ 3 ਨਾਮੀਂ ਕੰਪਨੀਆਂ ਜੁਬੀਲੀਐਂਟ ਫੂਡਵਰਕਸ ਲਿਮਟਿਡ, ਡਾਬਰ ਇੰਡੀਆ ਅਤੇ ਹੌਡਾ ਸਕੂਟਰਜ਼ ਅਤੇ ਮੋਟਰਸਾਇਕਲਜ ਲਿਮਟਿਡ ( Jubiliant foodworks Ltd, Dabur India ਅਤੇ Honda scooters and motorcycles Ltd ) ਸਮੇਤ ਹੋਰ ਵੀ ਕਈ ਕੰਪਨੀਆਂ ਵਿੱਚ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਡਿਪਟੀ ਡਾਇਰੈਕਟਰ, ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਅੱਗੇ ਦੱਸਿਆ ਕਿ ਪੀ.ਐਮ.ਇੰਟਰਨਸ਼ਿਪ ਅਧੀਨ ਭਾਰਤ ਸਰਕਾਰ ਵੱਲੋਂ 1 ਕਰੋੜ ਨੌਜਵਾਨਾਂ ਨੂੰ 5 ਸਾਲਾਂ ਲਈ 500 ਦੇ ਕਰੀਬ ਨਾਮੀ ਕੰਪਨੀਆਂ ਵਿੱਚ ਇਟਰਨਸ਼ਿਪ ਮੁਹੱਈਆ ਕਰਵਾਈ ਜਾਣੀ ਹੈ। ਇਸ ਸਕੀਮ ਅਧੀਨ 21 ਤੋਂ 24 ਸਾਲ ਦੀ ਉਮਰ ਦੇ ਨੌਜਵਾਨ 12 ਮਹੀਨੇ ਦੇ ਇੰਟਰਨਸ਼ਿਪ ਪ੍ਰੋਗਰਾਮ ਲਈ ਅਪਲਾਈ ਕਰ ਸਕਦੇ ਹਨ। ਇਹ ਸਕੀਮ ਉਹਨਾਂ ਭਾਰਤੀ ਨਾਗਰਿਕਾਂ ਲਈ ਹੈ, ਜੋ ਫੁੱਲ-ਟਾਈਮ ਨੌਕਰੀ ਨਹੀਂ ਕਰਦੇ ਜਾਂ ਫੁੱਲ-ਟਾਈਮ ਪੜ੍ਹਾਈ ਨਹੀਂ ਕਰ ਰਹੇ ਹਨ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਜੋ ਨੌਜਵਾਨ ਆਨਲਾਈਨ ਜਾਂ Distance Study ਕਰਦੇ ਹਨ ਉਹ ਉਮੀਦਵਾਰ ਅਪਲਾਈ ਕਰ ਸਕਦੇ ਹਨ। ਪੀ.ਐਮ. ਇੰਟਰਨਸ਼ਿਪ ਸਕੀਮ ਲਈ ਅਪਲਾਈ ਕਰਨ ਲਈ ਵਿਦਿਅਕ ਯੋਗਤਾ 10ਵੀਂ, 12ਵੀਂ, ਆਈ.ਟੀ.ਆਈ., ਡਿਪਲੋਮਾ, ਬੀ.ਏ, ਬੀ.ਐਸ.ਸੀ., ਬੀ.ਕਾਮ, ਬੀ.ਸੀ.ਏ ਅਤੇ ਬੀ ਫਾਰਮਾ ਕੀਤੀ ਹੋਣੀ ਲਾਜ਼ਮੀ ਹੈ। ਇਸ ਇੰਟਰਨਸ਼ਿਪ ਦੌਰਾਨ 5,000 ਰੁਪਏ ਮਹੀਨਾ ਵਜੀਫਾ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਇੰਟਰਨਸ਼ਿਪ ਅਪਲਾਈ ਕਰਨ ਤੋਂ ਬਾਅਦ (ਇੱਕ ਟਾਈਮ ਗ੍ਰਾਂਟ) 6000/- ਰੁਪਏ Direct Benefit Transfer(DBT) ਰਾਹੀਂ ਦਿੱਤੀ ਜਾਵੇਗੀ। ਇਸ ਸਕੀਮ ਅਧੀਨ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਸਰਕਾਰ ਦੀਆਂ ਬੀਮਾ ਯੋਜਨਾਵਾਂ (ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ) ਦੇ ਤਹਿਤ ਕਵਰ ਕੀਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਿਹੜੇ ਉਮੀਦਵਾਰਾਂ ਨੇ ਨੈਸ਼ਨਲ ਅਪ੍ਰੇਟਿਸਸ਼ਿਪ ਟ੍ਰੇਨਿੰਗ (NATS) ਅਧੀਨ ਅਪ੍ਰੇਟਿਸਸ਼ਿਪ ਕੀਤੀ ਹੈ ਜਾਂ ਨੈਸ਼ਨਲ ਅਪ੍ਰੇਟਿਸਸ਼ਿਪ ਪ੍ਰੋਮੋਸ਼ਨ ਸਕੀਮ (NAPS) ਲਈ ਅਪਲਾਈ ਕੀਤਾ ਹੈ, ਉਹ ਪੀ.ਐਮ. ਇੰਟਰਨਸ਼ਿਪ ਸਕੀਮ ਅਧੀਨ ਅਪਲਾਈ ਨਹੀਂ ਕਰ ਸਕਦੇ। ਇਸ ਦੇ ਨਾਲ ਹੀ ਜਿਨ੍ਹਾਂ ਉਮੀਦਵਾਰਾਂ ਦੇ ਪਰਿਵਾਰ ਵਿੱਚੋਂ ਕੋਈ ਵੀ ਮੈਂਬਰ ਪੱਕਾ ਤੌਰ ਤੇ ਸਥਾਈ ਜਾਂ ਰੈਗੂਲਰ ਸਰਕਾਰੀ ਕਰਮਚਾਰੀ ਹੈ, ਉਹ ਨੌਜਵਾਨ ਇਸ ਪੀ.ਐਮ. ਇੰਟਰਨਸ਼ਿਪ ਅਧੀਨ ਅਪਲਾਈ ਨਹੀਂ ਕਰ ਸਕਦੇ।

Have something to say? Post your comment

 

More in Chandigarh

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ 47ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 121 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 4.7 ਕਿਲੋ ਹੈਰੋਇਨ, 2.6 ਕਿਲੋ ਅਫੀਮ, 1 ਲੱਖ ਰੁਪਏ ਡਰੱਗ ਮਨੀ ਬਰਾਮਦ

ਪੀ.ਐਸ.ਪੀ.ਸੀ.ਐਲ.ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.