ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਹਰਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਮਿਤੀ 28 ਫਰਵਰੀ, 2025 ਦਿਨ ਸ਼ੁੱਕਰਵਾਰ ਨੂੰ 10 ਵਜੇ ਤੋਂ 2 ਵਜੇ ਤੱਕ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ, ਵਿਖੇ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖੋ ਵੱਖ ਕੰਪਨੀਆਂ ਵੱਲੋਂ ਹਿੱਸਾ ਲਿਆ ਜਾਵੇਗਾ ਤੇ ਵੱਖੋ ਵੱਖ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਇਸ ਕੈਂਪ ਵਿੱਚ 10ਵੀਂ, 12ਵੀਂ ਅਤੇ ਗਰੈਜੂਏਸ਼ਨ ਦੀ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਸੀਮਾ 18 ਤੋਂ 40 ਸਾਲ ਤੱਕ ਰੱਖੀ ਗਈ ਹੈ। ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ 7000-22000 ਤੱਕ ਹੋਵੇਗੀ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ (ਦੋਨੋਂ) ਹਿੱਸਾ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਪ੍ਰਾਰਥੀ ਇਸ ਕੈਂਪ ਵਿੱਚ ਹਿੱਸਾ ਲੈਣ ਲਈ ਦਰਸਾਏ ਪਤੇ 'ਤੇ ਆਪਣੀ ਯੋਗਤਾ ਦੇ ਦਸਤਾਵੇਜ਼ ਲੈ ਕੇ ਆਉਣ ਤੇ ਵੱਧ ਤੋਂ ਵੱਧ ਲਾਭ ਉਠਾਉਣ। ਇਸ ਤੋਂ ਇਲਾਵਾ ਹਰ ਰੋਜ ਨੌਕਰੀਆਂ ਦੀ ਜਾਣਕਾਰੀ ਲਈ ਟੈਲੀਗਰਾਮ ਚੈਨਲ "DBEE FATEHGARH SAHIB" ਜਾਂ
https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ ਜਾਂ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਕਮਰਾ ਨੰ 119 ਏ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।