ਸੁਨਾਮ : ਕਿਸਾਨੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਪੰਜ ਮਾਰਚ ਤੋਂ ਚੰਡੀਗੜ੍ਹ ਵਿਖੇ ਲਾਏ ਜਾ ਰਹੇ ਪੱਕੇ ਮੋਰਚੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਗੁਰਦੁਆਰਾ ਸੱਚਖੰਡ ਸੁਨਾਮ ਵਿਖੇ ਹੋਈ। ਵੀਰਵਾਰ ਨੂੰ ਸੁਨਾਮ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਅਹਿਮ ਮੰਗਾਂ ਨੂੰ ਲੈਕੇ 5 ਮਾਰਚ ਨੂੰ ਸੰਯੁਕਤ ਮੋਰਚੇ ਦੇ ਸੱਦੇ ਤੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੱਕੇ ਮੋਰਚੇ ਨੂੰ ਲੈਕੇ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਖਰੜੇ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਦਿੱਤਾ ਹੈ ਪਰ ਪੰਜਾਬ ਸਰਕਾਰ ਨੇ ਆਪਣਾ ਖੇਤੀਬਾੜੀ ਖਰੜਾ ਵਿਧਾਨ ਸਭਾ ਵਿੱਚ ਪਾਸ ਨਹੀਂ ਕੀਤਾ। ਪੰਜਾਬ ਸਰਕਾਰ ਨਵਾਂ ਖੇਤੀਬਾੜੀ ਖਰੜਾ ਵਿਧਾਨ ਸਭਾ ਚ ਪਾਸ ਕਰਵਾਉਣ ਲਈ ਜਮੀਨਾਂ ਦੇ ਮਾਲਕੀ ਹੱਕ ਲੈਣ ਲਈ ਸੰਪੂਰਨ ਕਰਜ਼ਾ ਮੁਕਤੀ, ਨਹਿਰੀ ਪਾਣੀ ਦੀ ਘਾਟ ਨੂੰ ਪੂਰੀ ਕਰਨਾ ਅਤੇ ਕਿਸਾਨਾਂ ਮਜਦੂਰਾਂ ਦੀਆਂ ਹੋਰ ਅਹਿਮ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿੱਚ ਜੋ ਮੋਰਚਾ ਲੱਗ ਰਿਹਾ ਹੈ ਇਸ ਮੋਰਚੇ ਵਿੱਚ ਜ਼ਿਲ੍ਹਾ ਸੰਗਰੂਰ ਵੱਲੋਂ 150 ਟਰਾਲੀਆਂ ਲੰਗਰਾਂ ਸਮੇਤ ਅਤੇ ਬੱਸਾਂ ਦੇ ਵੱਡੇ ਕਾਫਲੇ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਇਸ ਮੌਕੇ ਬਹਾਲ ਸਿੰਘ ਢੀਂਡਸਾ, ਦਰਸ਼ਨ ਸਿੰਘ ਚੰਗਾਲੀ ਵਾਲਾ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਜਸਵੀਰ ਸਿੰਘ ਗੱਗੜਪੁਰ, ਰਘਬੀਰ ਸਿੰਘ ਘਰਾਚੋਂ, ਬੂਟਾ ਸਿੰਘ, ਭੋਲਾ ਸਿੰਘ, ਕਰਨੈਲ ਸਿੰਘ ਗਨੌਟਾ, ਰੋਸ਼ਨ ਮੂਨਕ, ਬੰਟੀ ਢੀਡਸਾ, ਦਰਸ਼ਨ ਸਿੰਘ ਕਿਲਾ ਹਕੀਮਾਂ, ਕਰਮਜੀਤ ਸਿੰਘ ਬੇਨੜਾ, ਭਰਪੂਰ ਸਿੰਘ ਮੌੜਾਂ ਆਦਿ ਹਾਜ਼ਰ ਸਨ