Sunday, April 20, 2025

Health

ਪੀ.ਐਚ.ਸੀ. ਬੂਥਗੜ੍ਹ ਵਿਖੇ ਨਿਮੋਨੀਆ ਸਬੰਧੀ ਦਿਤੀ ਸਿਖਲਾਈ

February 28, 2025 12:27 PM
SehajTimes

ਬੂਥਗੜ੍ਹ : ਮੁੱਢਲਾ ਸਿਹਤ ਕੇਂਦਰ ਬੂਥਗੜ੍ਹ ਵਿਖੇ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ਤੇ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਕਮਿਊਨਿਟੀ ਹੈਲਥ ਅਫਸਰਾਂ ਅਤੇ ਏ.ਐੱਨ.ਐੱਮਜ਼ ਨੇ ਭਾਗ ਲਿਆ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਅਤੇ ਡਾ. ਅਮਰਪ੍ਰੀਤ ਕੌਰ ਨੇ ਟ੍ਰੇਨਿੰਗ ਵਿਚ ਹਾਜ਼ਰ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਂਸ ਟ੍ਰੇਨਿੰਗ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਵਿਚ ਮਦਦ ਕਰੇਗੀ। ਸਾਂਸ ਪ੍ਰੋਗਰਾਮ ਤਹਿਤ 16 ਨਵੰਬਰ ਤੋਂ 28 ਫ਼ਰਵਰੀ ਤਕ ਜਾਗਰੂਕਤਾ ਮੁਹਿੰਮ ਚੱਲੀ ਹੈ। ਇਸ ਪ੍ਰੋਗਰਾਮ ਨੂੰ ਅਪਣਾ ਕੇ ਜ਼ਿਲ੍ਹੇ ਵਿਚ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 15 ਫੀਸਦੀ ਬੱਚਿਆਂ ਦੀ ਮੌਤ ਨਿਮੋਨੀਆ ਕਾਰਨ ਹੁੰਦੀ ਹੈ।

ਨਿਮੋਨੀਆ ਦੀ ਸਮੇਂ ਸਿਰ ਪਛਾਣ ਤੇ ਇਲਾਜ ਕਰ ਕੇ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਪੌਸ਼ਟਿਕ ਆਹਾਰ ਦੇਣ ਤੋਂ ਇਲਾਵਾ ਵਿਟਾਮਿਨ-ਏ ਦਾ ਘੋਲ਼ ਦੇਣ ਦੇ ਨਾਲ-ਨਾਲ ਟੀਕਾਕਰਨ 'ਤੇ ਧਿਆਨ ਦੇ ਕੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਹਰਚਰਨ ਸਿੰਘ ਬਰਾੜ ਤੇ ਹੋਰ ਸਟਾਫ਼ ਮੌਜੂਦ ਸੀੇ।

Have something to say? Post your comment

 

More in Health

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

"ਯੁੱਧ ਨਸ਼ਿਆਂ ਵਿਰੁੱਧ" ਜ਼ਿਲ੍ਹਾ ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਵਚਨਵੱਧ : ਡਾ. ਸੰਗੀਤਾ ਜੈਨ 

ਪਾਰਕ ਹਸਪਤਾਲ ਪਟਿਆਲਾ ਨੇ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਕੀਤੇ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ