ਚੰਡੀਗੜ੍ਹ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਕਲ (01-03-2025) ਨੂੰ ਸਵੇਰੇ 11 ਵੱਜੇ ਸੈਕਟਰ 17, ਚੰਡੀਗੜ੍ਹ ਵਿਖੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੇ ਸਬੰਧ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸਾਰੇ ਰਾਜਨੀਤਿਕ ਪਾਰਟੀਆਂ ਨੂੰ ਜਰੂਰੀ ਸਰਕੂਲਰ ਜਾਰੀ ਕਰ ਦਿੱਤਾ ਹੈ।
ਉਨ੍ਹਾਂ ਨੇ ਦੱਸਿਆ ਕਿ ਚੋਣ ਪ੍ਰਕ੍ਰਿਆ ਪੂਰੀ ਕਰਵਾਉਣ ਅਤੇ ਗਲਤੀ ਮੁਕਤ ਫੋਟੋ ਵਾਲੀ ਵੋਟਰ ਲਿਸਟ ਤਿਆਰ ਕਰਨ ਵਿੱਚ ਬੂਥ ਲੈਵਲ ਅਧਿਕਾਰੀ ਦੇ ਨਾਲ ਨਾਲ ਬੂਥ ਲੈਵਲ ਏਜੰਟ ਦੀ ਵੀ ਮੁੱਖ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਨੇ ਰਾਜਨੀਤਿਕ ਪਾਰਟੀਆਂ ਤੋਂ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀਆਂ ਪਹਿਲਾਂ ਤੋਂ ਹੀ ਕਰ ਦਿੱਤੀ ਹੈ, ਤਾਂ ਉਨ੍ਹਾਂ ਦੀ ਲਿਸਟ ਨਾਲ ਲੈ ਕੇ ਆਉਣ।