Friday, April 18, 2025

Malwa

ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਰਕਾਰ ਨੇ ਚੁੱਕੇ ਇਤਿਹਾਸਕ ਕਦਮ : ਵਿਧਾਇਕ ਰੁਪਿੰਦਰ ਸਿੰਘ ਹੈਪੀ

February 28, 2025 05:42 PM
SehajTimes

ਮੈਗਾ ਰੋਜ਼ਗਾਰ ਮੇਲੇ ਵਿੱਚ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ 200 ਵਿਦਿਆਰਥੀਆਂ ਦੀ ਕੀਤੀ ਗਈ ਚੋਣ

ਫ਼ਤਹਿਗੜ੍ਹ ਸਾਹਿਬ ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਪਹਿਲੀ ਵਾਰ ਹੋਇਆ ਹੈ ਕਿ 50 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਪਲੇਸਮੈਂਟ ਸੈੱਲ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਉਜਵਲ ਬਣਾਉਣ ਲਈ ਸਮੇਂ-ਸਮੇਂ ਤੇ ਅਹਿਮ ਫੈਸਲੇ ਕੀਤੇ ਗਏ ਹਨ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਹੱਸਦੇ, ਵੱਸਦੇ ਤੇ ਰੰਗਲੇ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

          ਵਿਧਾਇਕ ਹੈਪੀ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਿੱਖਿਆ ਬਹੁਤ ਜਰੂਰੀ ਹੈ, ਇਸ ਲਈ ਨੌਜਵਾਨ ਵਰਗ ਨੂੰ ਆਪਣੀ ਪੜ੍ਹਾਈ ਪੂਰੀ ਮਿਹਨਤ ਤੇ ਲਗਨ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਤੋਂ ਰੋਕਣ ਵਾਸਤੇ ਕਈ ਰੋਜ਼ਗਾਰ ਪੱਖੀ ਸਕੀਮਾਂ ਚਲਾ ਰਹੀ ਹੈ ਤਾਂ ਜੋ ਨੌਜਵਾਨ ਆਪਣੇ ਸੂਬੇ ਵਿੱਚ ਰਹਿ ਕੇ ਹੀ ਰੋਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਮੈਗਾ ਰੋਜ਼ਗਾਰ ਮੇਲੇ ਲਗਾਉਣ ਲਈ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਸਟਾਫ ਅਤੇ ਮੇਲੇ ਵਿੱਚ ਸ਼ਾਮਲ ਹੋਈਆਂ ਪ੍ਰਾਈਵੇਟ ਕੰਪਨੀਆਂ ਦੀ ਸ਼ਲਾਘਾ ਵੀ ਕੀਤੀ।

          ਇਸ ਮੌਕੇ ਯੂਨੀਵਰਸਿਟੀ ਕਾਲਜ਼ ਚੁੰਨੀ ਕਲਾਂ ਦੇ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ ਡਾ: ਨਵਜੋਤ ਕੌਰ ਨੇ ਦੱਸਿਆ ਕਿ ਕਾਲਜ਼ ਪ੍ਰਿੰਸੀਪਲ ਡਾ: ਵਨੀਤਾ ਗਰਗ ਦੀ ਅਗਵਾਈ ਵਿੱਚ ਲਗਾਏ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 11 ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ ਹੈ ਅਤੇ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵੱਲੋਂ 200 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਮੈਗਾ ਰੋਜ਼ਗਾਰ ਮੇਲੇ ਵਿੱਚ ਅਜ਼ਾਈਲ ਹਰਬਲ, ਟਾਈਮਸ ਪਰੋ, ਪਰੋਟਾਕ ਸੋਲਿਊਸ਼ਨਜ਼, ਲਾਈਫ ਇਨਸ਼ੋਰੰਸ, ਆਈ.ਸੀ.ਆਈ.ਸੀ.ਆਈ ਬੈਂਕ, ਟਿਵਾਣਾ ਆਇਲ ਪ੍ਰਾਈਵੇਟ ਲਿਮਿਟਡ, ਪੰਜਾਬ ਫਿਲਮ ਸੀਟੀ ਅਤੇ ਹੋਰ ਕਈ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ।

                ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਹਰਪ੍ਰੀਤ ਸਿੰਘ ਅਤੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਸਰਕਾਰ ਦੀਆਂ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਚਲਾਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਾਲਜ਼ ਦੇ ਲਗਪਗ 350 ਵਿਦਿਆਰਥੀਆਂ ਦੀ ਆਨ ਲਾਇਨ ਰਜਿਸਟਰੇਸ਼ਨ ਕੀਤੀ ਗਈ।

         

ਇਸ ਮੌਕੇ ਸੋਨੀ ਸੈਂਪਲਾ, ਸਿਮਰਨਜੀਤ ਸਿੰਮਾ, ਬਲਜਿੰਦਰ ਸਿੰਘ ਸਰਪੰਚ ਰਸੂਲਪੁਰ, ਕਾਲਜ ਪਲੇਸਮੈਂਟ ਸੈਲ ਦੀ ਟੀਮ ਡਾ. ਰੂਪਕਮਲ ਕੌਰ, ਡਾ. ਸਤਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਗੀਤ ਲਾਂਬਾ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Have something to say? Post your comment

 

More in Malwa

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਸ਼ੰਕਰ ਬਾਂਸਲ ਵੈਸ਼ ਸਮਾਜ ਦੇ ਸੂਬਾ ਸੰਗਠਨ ਸੈਕਟਰੀ ਬਣੇ       

ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਐਫ਼ ਆਈ ਆਰ ਸਰਕਾਰ ਦੀ ਬੌਖਲਾਹਟ : ਬੀਰਕਲਾਂ 

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਭਾਰਤੀ ਮਿਆਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਕਰਾਰ 

ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਤਾਪ ਬਾਜਵਾ : ਭਗਵੰਤ ਮਾਨ