Saturday, April 19, 2025

Chandigarh

ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

February 28, 2025 05:50 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ 21 ਫਰਵਰੀ, 2025 ਨੂੰ ਸਬ-ਰਜਿਸਟਰਾਰ ਦਫ਼ਤਰ, ਤਹਿਸੀਲ ਪੱਛਮੀ, ਲੁਧਿਆਣਾ ਵਿਖੇ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਤੋਂ ਪਤਾ ਲੱਗਾ ਕਿ 11 ਫਰਵਰੀ, 2025 ਨੂੰ ਦੀਪ ਸਿੰਘ (ਵਿਕਰੇਤਾ) ਅਤੇ ਪੰਚਕੂਲਾ ਦੇ ਦੀਪਕ ਗੋਇਲ (ਖਰੀਦਦਾਰ) ਵਿਚਕਾਰ 30 ਲੱਖ ਰੁਪਏ ਵਿੱਚ ਇੱਕ ਵਿਕਰੀ ਇਕਰਾਰਨਾਮਾ ਕੀਤਾ ਗਿਆ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਆਪਣੇ-ਆਪ ਨੂੰ ਦੀਪ ਸਿੰਘ ਦੱਸਦਿਆਂ ਤਹਿਸੀਲ ਦਫ਼ਤਰ ਵਿੱਚ ਪੇਸ਼ ਹੋ ਕੇ ਇਸ ਜਮੀਨ ਦੀ ਰਜਿਸਟਰੀ ਕਰਵਾਈ ਸੀ ਜਦਕਿ ਅਸਲ ਮਾਲਕ ਦੀਪ ਸਿੰਘ ਅਮਰੀਕਾ ਵਿੱਚ ਰਹਿ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਅਚਨਚੇਤ ਜਾਂਚ ਦੌਰਾਨ ਅਸਲ ਰਜਿਸਟਰੀ (ਵਿਕਰੀ ਡੀਡ) ਦਸਤਾਵੇਜ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਸੀ ਅਤੇ ਇਸ ਦੀ ਤਸਦੀਕ ਦੌਰਾਨ ਧੋਖਾਧੜੀ ਦੀ ਪੁਸ਼ਟੀ ਹੋਈ। ਇਸ ਵਿਕਰੀ ਡੀਡ ਨੂੰ ਤਹਿਸੀਲਦਾਰ ਪੱਛਮੀ ਲੁਧਿਆਣਾ, ਜਗਸੀਰ ਸਿੰਘ ਸਰਾਂ ਵੱਲੋਂ ਨਕਲੀ ਦੀਪ ਸਿੰਘ ਦੀ ਮੌਜੂਦਗੀ ਵਿੱਚ ਤਸਦੀਕ ਕੀਤਾ ਗਿਆ ਸੀ। ਖਰੀਦਦਾਰ ਦੀਪਕ ਗੋਇਲ ਤਰਫ਼ੋ ਅਮਿਤ ਗੌੜ ਨਾਮੀ ਇੱਕ ਵਿਅਕਤੀ ਪੇਸ਼ ਹੋਇਆ ਅਤੇ ਰਜਿਸਟਰੀ ਦੇ ਦਸਤਾਵੇਜ਼ਾਂ 'ਤੇ ਦਸਤਖਤ ਕੀਤੇ। ਇਸ ਮੌਕੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ, ਐਡਵੋਕੇਟ ਗੁਰਚਰਨ ਸਿੰਘ ਅਤੇ ਨੰਬਰਦਾਰ ਬਘੇਲ ਸਿੰਘ ਸਮੇਤ ਗਵਾਹਾਂ ਨੇ ਨਕਲੀ ਦੀਪ ਸਿੰਘ ਦੀ ਅਸਲੀ ਜ਼ਮੀਨ ਮਾਲਕ ਵਜੋਂ ਪਛਾਣ ਕੀਤੀ।
ਅਗਲੇਰੀ ਜਾਂਚ ਤੋਂ ਪਤਾ ਲੱਗਾ ਕਿ ਅਸਲ ਮਾਲਕ ਦੀਪ ਸਿੰਘ, ਉਮਰ 55 ਸਾਲ, ਜਨਮ ਤੋਂ ਹੀ ਆਪਣੇ ਪਰਿਵਾਰ ਸਮੇਤ ਅਮਰੀਕਾ ਵਿੱਚ ਰਹਿ ਰਿਹਾ ਹੈ ਜਦਕਿ ਇਸ ਫ਼ਰਜ਼ੀ ਰਜਿਸਟਰੀ ਕਰਵਾਉਣ ਵਾਲੇ ਦੀਪ ਸਿੰਘ ਨੇ ਇੱਕ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਵਰਤੋਂ ਕੀਤੀ, ਜਿਸ ਵਿੱਚ ਉਸਦੀ ਉਮਰ 39 ਸਾਲ (ਜਨਮ 1985) ਦਰਸਾਈ ਗਈ, ਜਦੋਂ ਕਿ ਅਸਲ ਦੀਪ ਸਿੰਘ ਦਾ ਜਨਮ 1971 ਵਿੱਚ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਮਾਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਗੰਭੀਰ ਗਲਤੀਆਂ ਤੇ ਉਣਤਾਈਆਂ ਕੀਤੀਆਂ ਗਈਆਂ ਹਨ, ਜੋ ਇਸ ਵਿੱਚ ਸ਼ਾਮਲ ਲੋਕਾਂ ਦੇ ਪਿਛੋਕੜ ਦੀ ਪੁਸ਼ਟੀ ਕਰਨ ਵਿੱਚ ਅਸਫਲ ਰਹੇ। ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318(4), 319(2), 336(2), 336(3), 338, 340(2) ਅਤੇ 61(2) ਤਹਿਤ ਆਰਥਿਕ ਅਪਰਾਧ ਸ਼ਾਖਾ ਵਿਖੇ 27 ਫਰਵਰੀ, 2025 ਨੂੰ ਮੁਕੱਦਮਾ ਨੰਬਰ 4 ਦਰਜ ਕੀਤਾ ਗਿਆ ਹੈ ਅਤੇ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪੀ ਗਈ।
ਮੁਲਜ਼ਮਾਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ ਸਰਾਂ, ਖਰੀਦਦਾਰ ਦੀਪਕ ਗੋਇਲ, ਨੰਬਰਦਾਰ ਬਘੇਲ ਸਿੰਘ, ਰਜਿਸਟਰੀ ਕਲਰਕ ਕ੍ਰਿਸ਼ਨ ਗੋਪਾਲ, ਐਡਵੋਕੇਟ ਗੁਰਚਰਨ ਸਿੰਘ, ਅਮਿਤ ਗੌੜ, ਨਕਲੀ ਦੀਪ ਸਿੰਘ, ਇੱਕ ਕੰਪਿਊਟਰ ਆਪਰੇਟਰ ਅਤੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ ਸ਼ਾਮਲ ਹਨ।
ਜਾਂਚ ਰਿਪੋਰਟ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਐਡਵੋਕੇਟ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਸਨੇ ਗਵਾਹ ਵਜੋਂ ਦਸਤਖ਼ਤ ਕੀਤੇ ਸਨ ਅਤੇ ਨਕਲੀ ਦੀਪ ਸਿੰਘ ਦੀ ਅਸਲੀ ਦੀਪ ਸਿੰਘ ਵਜੋਂ ਪਛਾਣ ਕੀਤੀ ਸੀ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

Have something to say? Post your comment

 

More in Chandigarh

’ਯੁੱਧ ਨਸ਼ਿਆਂ ਵਿਰੁੱਧ’ 49ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 124 ਨਸ਼ਾ ਤਸਕਰ ਗ੍ਰਿਫ਼ਤਾਰ; 2.5 ਕਿਲੋ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਬਰਾਮਦ

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਖੇਤੀਬਾੜੀ ਅਫ਼ਸਰ ਨੇ ਕੀਤੀ ਬਲਾਕ ਖਰੜ ਦੇ ਬੀਜ ਡੀਲਰਾਂ ਨਾਲ ਮੀਟਿੰਗ

ਸ਼੍ਰੀਮਤੀ ਸੋਨੀਆ ਗਾਂਧੀ ਜੀ ਅਤੇ ਸ਼੍ਰੀ ਰਾਹੁਲ ਗਾਂਧੀ ਜੀ ਵਿਰੁੱਧ ਈਡੀ ਵਲੋਂ ਦਾਇਰ ਕੀਤੀ ਗਈ ਫਰਜ਼ੀ ਚਾਰਜਸ਼ੀਟ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ: ਬਲਬੀਰ ਸਿੰਘ ਸਿੱਧੂ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਸੇਮ ਗ੍ਰਸਤ ਭੂਮੀ ਨੁੰ ਉਪਜਾਊ ਬਨਾਉਣ 'ਤੇ ਸਰਕਾਰ ਦਾ ਫੋਕਸ : ਖੇਤੀਬਾੜੀ ਮੰਤਰੀ

ਵਿਧਾਇਕ ਰੰਧਾਵਾ ਨੇ ਧਰਮਗੜ੍ਹ ਅਤੇ ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਕੰਮਾਂ ਦਾ ਕੀਤਾ ਉਦਘਾਟਨ