Saturday, April 19, 2025

Malwa

ਸੁਨਾਮ ਕਾਲਜ਼ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ 

March 01, 2025 03:27 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ (ਪ੍ਰੋ) ਡਾਕਟਰ ਸੁਖਵਿੰਦਰ  ਸਿੰਘ ਦੀ ਰਹਿਨੁਮਾਈ ਹੇਠ ਸਾਇੰਸ ਵਿਭਾਗ ਵੱਲੋਂ ਨੈਸ਼ਨਲ ਸਾਇੰਸ ਦਿਵਸ ਮਨਾਇਆ ਗਿਆ। ਜਿਸ ਵਿੱਚ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਸਿਹਤਮੰਦ ਜੀਵਨ-ਸ਼ੈਲੀ ਵਿਸੇ਼ ਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਕਮਲਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਪਹਿਲਾ ਸਥਾਨ, ਅੰਸੂ਼ ਨੇ ਦੂਜਾ ਸਥਾਨ, ਅਮਨਜੋਤ ਸਿੰਘ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਇੰਸ ਦੀ ਮਹੱਤਤਾ ਬਾਰੇ ਜਾਣੂੰ ਕਰਵਾਊਦੇ ਹੋਏ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਆਪਣੀ ਜ਼ਿੰਦਗੀ ਦੇ ਮਹੱਤਵਪੂਰਨ ਮਸਲਿਆਂ ਨੂੰ ਤਰਕ ਅਤੇ ਵਿਗਿਆਨਕ ਆਧਾਰ ਤੇ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
 ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ, ਅਸਿਸਟੈਂਟ ਪ੍ਰੋਫ਼ੈਸਰ ਸੰਦੀਪ ਕੌਰ, ਡਾਕਟਰ ਰਮਨਦੀਪ ਕੌਰ, ਅਸਿਸਟੈਂਟ ਪ੍ਰੋਫ਼ੈਸਰ ਡਾਕਟਰ ਅੰਚਲਾ, ਅਸਿਸਟੈਂਟ ਪ੍ਰੋਫ਼ੈਸਰ ਸੁਮੀਤ, ਅਸਿਸਟੈਂਟ ਪ੍ਰੋਫੈਸਰ ਰਜਨੀ ਤੋਂ ਇਲਾਵਾ ਅਮਿਤ ਕਪੂਰ, ਰਣਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਨੇ ਲੱਗਭਗ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਪਟਿਆਲਾ 'ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ

'ਆਪ ਸਰਕਾਰ' ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬਣੇਗੀ ਸਰਕਾਰ : ਡਿੰਪਾ 

ਲਾਇਨਜ ਕਲੱਬ ਦਾ ਵਫ਼ਦ ਐਸ ਪੀ ਦਵਿੰਦਰ ਅੱਤਰੀ ਨੂੰ ਮਿਲਿਆ 

ਸੁਨਾਮ 'ਚ ਨਵੀਂ ਜਗ੍ਹਾ ਤੇ ਬਣੇਗਾ ਬੱਸ ਅੱਡਾ

ਯੁੱਧ ਨਸ਼ਿਆਂ ਵਿਰੁੱਧ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ