Sunday, April 20, 2025

Majha

ਯੁੱਧ ਨਸ਼ਿਆਂ ਦੇ ਵਿਰੁੱਧ ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ

March 01, 2025 03:41 PM
SehajTimes

ਨਸ਼ਿਆ ਖਿਲਾਫ ਫੈਸਲਾਕੁੰਨ ਲੜਾਈ ਆਰੰਭ-ਆਈਜੀ ਬਲਜੋਤ ਸਿੰਘ ਰਾਠੌੜ

ਮਾੜੇ ਅਨਸਰਾਂ ਨੂੰ ਬਖਸਿਆ ਨਹੀਂ ਜਾਵੇਗਾ-ਐਸਐਸਪੀ ਵਰਿੰਦਰ ਸਿੰਘ ਬਰਾੜ

ਫਾਜ਼ਿਲਕਾ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੀ ਨਿਗਰਾਨੀ ਲਈ ਸ੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪਟਿਆਲਾ ਵਿਸ਼ੇਸ਼ ਤੌਰ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹੁੰਚੇ। ਜ਼ਿਲ੍ਹੇ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ 2 ਐਸਪੀ, 4 ਡੀਐਸਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਿਸ ਫੋਰਸ ਨਾਲ ਜ਼ਿਲ੍ਹੇ ਵਿੱਚ ਦਰਜਨਾਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ।
ਇਸ ਦੌਰਾਨ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੋੜ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ ਤੇ ਜਾ ਕੇ ਜਾਇਜ਼ਾ ਲਿਆ।
ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਇੱਕ ਫੈਸਲਾ-ਕੁੰਨ ਲੜਾਈ ਵਿੱਢੀ ਗਈ ਹੈ ਅਤੇ ਪੰਜਾਬ ਪੁਲਿਸ ਇਹ ਯਕੀਨੀ ਬਣਾਏਗੀ ਕਿ ਨਸ਼ੇ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਉਨਾਂ ਨੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਹਨਾਂ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਵੱਲੋਂ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ੇ ਦੀ ਅਲਾਮਤ ਨੂੰ ਖਤਮ ਕਰਨ ਲਈ ਪੁਲਿਸ ਵੱਲੋਂ ਵਿਆਪਕ ਅਭਿਆਨ ਵਿਢਿੱਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਨਸ਼ਾ ਤਸਕਰ ਜਿਲ੍ਹੇ ਵਿੱਚ ਨਾ ਰਹੇ।
ਬਾਕਸ ਲਈ ਪ੍ਰਸਤਾਵਿਤ
ਨਸ਼ੇ ਤੋਂ ਪੀੜਤ ਲੋਕ ਇਲਾਜ ਕਰਵਾਉਣ
ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੌੜ ਨੇ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲੱਤ ਤੋਂ ਪੀੜਿਤ ਹੈ ਅਤੇ ਨਸ਼ਾ ਕਰਦਾ ਹੈ ਤਾਂ ਉਹ ਨਸ਼ਾ ਮੁਕਤੀ ਕੇਂਦਰਾਂ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਏ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ ਅਤੇ ਅਜਿਹੇ ਲੋਕਾਂ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ। ਉਹਨਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਏਗਾ ਕਿ ਨਸ਼ੇ ਦੀ ਕਿਧਰੋਂ ਵੀ ਸਪਲਾਈ ਨਾ ਹੋਵੇ, ਇਸ ਲਈ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਹ ਛੇਤੀ ਤੋਂ ਛੇਤੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚ ਕੇ ਆਪਣਾ ਨਸ਼ਾ ਛੱਡਣ ਦਾ ਇਲਾਜ ਕਰਵਾ ਲਵੇ।
ਬਾਕਸ ਲਈ ਪ੍ਰਸਤਾਵਿਤ
ਐਸਐਸਪੀ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਵਿਚ ਜੁੜਨ ਦਾ ਸੱਦਾ
ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਯੁੱਧ ਵਿਚ ਲੋਕ ਭਾਗੀਦਾਰੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਲੋਕ ਬੇਝਿਜਕ ਉਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਖੁੱਲ ਕੇ ਗਲਬਾਤ ਕਰਨ ਅਤੇ ਆਪਣੇ ਬੱਚਿਆਂ ਦੀ ਸਖ਼ਸੀਅਤ ਉਸਾਰੀ ਲਈ ਲਗਾਤਾਰ ਉਨ੍ਹਾਂ ਨੂੰ ਚੰਗੇ ਲਈ ਪ੍ਰੇਰਿਤ ਕਰਦੇ ਰਹਿਣ ਤਾਂ ਜੋ ਸਾਡੇ ਬੱਚਿਆਂ ਨੂੰ ਨਸ਼ੇ ਦੀ ਦਲਦਲ ਵਿਚ ਜਾਣ ਤੋਂ ਰੋਕਿਆ ਜਾ ਸਕੇ।
ਬਾਕਸ ਲਈ ਪ੍ਰਸਤਾਵਿਤ
ਇਹ ਵੀ ਰਹੇ ਹਾਜਰ
ਯੁੱਧ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੌਰਾਨ ਫਾਜ਼ਿਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਤੋਂ ਇਲਾਵਾ ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ ਅਤੇ ਐਸਪੀ ਸ੍ਰੀ ਕਰਨਵੀਰ ਸਿੰਘ, ਡੀਐਸਪੀ ਸ੍ਰੀ ਜਤਿੰਦਰ ਸਿੰਘ, ਤਰਸੇਮ ਮਸ਼ੀਹ, ਸਖਵਿੰਦਰ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੇ ਇੰਨ੍ਹਾਂ ਟੀਮਾਂ ਦੀ ਅਗਵਾਈ ਕੀਤੀ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨਾਂ ਦੀ ਬਹਾਲੀ ਸਬੰਧੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਮੀਟਿੰਗ 27 ਅਪ੍ਰੈਲ ਨੂੰ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਸੰਵਿਧਾਨ ਰਚੇਤਾ ਡਾ ਭੀਮ ਰਾਉ ਅੰਬੇਦਕਰ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲ ਫਾਜ਼ਿਲਕਾ ਦੇ ਇਤਿਹਾਸਕ ਘੰਟਾ ਘਰ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਬਣਾਈ ਮਨੁੱਖੀ ਲੜੀ

ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ; 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ

ਮੋਦੀ ਸਰਕਾਰ ’84 ਦੇ ਸਿੱਖ ਕਤਲੇਆਮ ਦੇ ਮਾਮਲੇ ਨੂੰ ਸੰਜੀਦਗੀ ਨਾਲ ਲੈ ਰਹੀ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮੁੱਖ ਮੰਤਰੀ ਮਾਨ ਅਤੇ ਬਾਜਵਾ ’ਚ ਚੱਲ ਰਿਹਾ ਫਿਕਸ ਮੈਚ : ਪ੍ਰੋ. ਸਰਚਾਂਦ ਸਿੰਘ  ਖਿਆਲਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਗੁਰ ਪਤਵੰਤ ਪੰਨੂ ਦਿਮਾਗ਼ੀ ਸੰਤੁਲਨ ਖੋਹ ਚੁੱਕਾ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ