Wednesday, May 07, 2025
BREAKING NEWS
ਪੰਜਾਬ ਦੇ ਸਰਹੱਦੀ ਪਿੰਡ ਹੋਣ ਲੱਗੇ ਖਾਲੀ‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨਭਾਰਤੀ ਫੌਜ ਨੇ ਪਾਕਿਸਤਾਨ ਦਾ JF-17 ਲੜਾਕੂ ਜਹਾਜ਼ ਕੀਤਾ ਢਹਿ-ਢੇਰੀਪੰਜਾਬ ‘ਚ ਕੱਲ ਨੂੰ ਵੱਜਣਗੇ ਸਾਇਰਨ, ਸੂਬੇ ਦੇ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

Malwa

ਸੁਭਾਸ਼ ਚੰਦਰ ਕਾਂਸਲ ਨੂੰ ਸ਼ਰਧਾਂਜਲੀਆਂ ਭੇਟ

March 01, 2025 06:33 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਖੇਤੀਬਾੜੀ ਵਿਕਾਸ ਬੈਂਕ ਸੰਗਰੂਰ ਦੇ ਜ਼ਿਲ੍ਹਾ ਮੈਨੇਜਰ ਰਹੇ ਸੁਭਾਸ਼ ਚੰਦਰ ਕਾਂਸਲ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਸ਼ਿਵ ਨਿਕੇਤਨ ਧਰਮਸਾਲਾ ਸੁਨਾਮ ਵਿਖੇ ਗਰੁੜ ਪੁਰਾਣ ਦੇ ਭੋਗ ਉਪਰੰਤ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਨੌਜਵਾਨ ਅਕਾਲੀ ਆਗੂ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਸੁਨਾਮ ਹਲਕੇ ਦੇ ਇੰਚਾਰਜ਼ ਰਾਜਿੰਦਰ ਦੀਪਾ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਨੇ ਸੁਭਾਸ਼ ਚੰਦਰ ਕਾਂਸਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਨੌਕਰੀ ਦੌਰਾਨ ਜਿੱਥੇ ਪਰਿਵਾਰਿਕ ਫਰਜ਼ਾਂ ਨੂੰ ਬਾਖੂਬੀ ਨਿਭਾਇਆ ਉੱਥੇ ਕਰੀਬ ਸਾਢੇ ਚਾਰ ਦਹਾਕਿਆਂ ਤੱਕ ਸੁਨਾਮ ਦੇ ਇਤਿਹਾਸਕ ਮੰਦਿਰ ਸ੍ਰੀ ਬ੍ਰਹਮ ਸੀਰਾ ਦੀ ਸੇਵਾ ਨਿਰੰਤਰ ਜਾਰੀ ਰੱਖੀ ਅਤੇ ਲੋਕਾਂ ਦੇ ਸਹਿਯੋਗ ਨਾਲ ਮੰਦਿਰ ਦੀ ਉਸਾਰੀ ਲਈ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਆਖਿਆ ਕਿ ਸੁਭਾਸ਼ ਚੰਦਰ ਕਾਂਸਲ ਵੱਲੋਂ ਸਮਾਜ ਅੰਦਰ ਕਰਵਾਏ ਗਏ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਇਸ ਮੋਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਹਰਮਨਦੇਵ ਸਿੰਘ ਬਾਜਵਾ, ਘਣਸ਼ਿਆਮ ਕਾਂਸਲ, ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਮਨਦੀਪ ਸਿੰਘ ਪੰਜਾਬੀ, ਈਟੀਓ ਨਿਤਿਨ ਗੋਇਲ, ਅਨਿਲ ਜੁਨੇਜਾ, ਦਰਬਾਰਾ ਸਿੰਘ ਛਾਜਲਾ, ਰਾਜੀਵ ਕੁਮਾਰ ਮੱਖਣ,ਪ੍ਰੇਮ ਗੁਪਤਾ, ਤੇਲ ਸੋਧਕ ਕਾਰਖ਼ਾਨਾ ਬਠਿੰਡਾ ਦੇ ਜੀਐਮ ਅਰੁਣ ਕੁਮਾਰ, ਜੀਐਮ ਮੁਨੀਸ਼ ਭਵੱਤਰਾ, ਸੁਰਜੀਤ ਸਿੰਘ ਗਹੀਰ, ਡਾਕਟਰ ਜੋਨੀ ਗੁਪਤਾ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment