ਸੁਨਾਮ : ਖੇਤੀਬਾੜੀ ਵਿਕਾਸ ਬੈਂਕ ਸੰਗਰੂਰ ਦੇ ਜ਼ਿਲ੍ਹਾ ਮੈਨੇਜਰ ਰਹੇ ਸੁਭਾਸ਼ ਚੰਦਰ ਕਾਂਸਲ ਦੀ ਅੰਤਿਮ ਅਰਦਾਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ। ਸ਼ਿਵ ਨਿਕੇਤਨ ਧਰਮਸਾਲਾ ਸੁਨਾਮ ਵਿਖੇ ਗਰੁੜ ਪੁਰਾਣ ਦੇ ਭੋਗ ਉਪਰੰਤ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ, ਨੌਜਵਾਨ ਅਕਾਲੀ ਆਗੂ ਵਿਧਾਨ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ, ਸੁਨਾਮ ਹਲਕੇ ਦੇ ਇੰਚਾਰਜ਼ ਰਾਜਿੰਦਰ ਦੀਪਾ ਅਤੇ ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ ਨੇ ਸੁਭਾਸ਼ ਚੰਦਰ ਕਾਂਸਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਆਪਣੀ ਨੌਕਰੀ ਦੌਰਾਨ ਜਿੱਥੇ ਪਰਿਵਾਰਿਕ ਫਰਜ਼ਾਂ ਨੂੰ ਬਾਖੂਬੀ ਨਿਭਾਇਆ ਉੱਥੇ ਕਰੀਬ ਸਾਢੇ ਚਾਰ ਦਹਾਕਿਆਂ ਤੱਕ ਸੁਨਾਮ ਦੇ ਇਤਿਹਾਸਕ ਮੰਦਿਰ ਸ੍ਰੀ ਬ੍ਰਹਮ ਸੀਰਾ ਦੀ ਸੇਵਾ ਨਿਰੰਤਰ ਜਾਰੀ ਰੱਖੀ ਅਤੇ ਲੋਕਾਂ ਦੇ ਸਹਿਯੋਗ ਨਾਲ ਮੰਦਿਰ ਦੀ ਉਸਾਰੀ ਲਈ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਆਖਿਆ ਕਿ ਸੁਭਾਸ਼ ਚੰਦਰ ਕਾਂਸਲ ਵੱਲੋਂ ਸਮਾਜ ਅੰਦਰ ਕਰਵਾਏ ਗਏ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਇਸ ਮੋਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਹਰਮਨਦੇਵ ਸਿੰਘ ਬਾਜਵਾ, ਘਣਸ਼ਿਆਮ ਕਾਂਸਲ, ਡੀਐਸਪੀ ਦੀਪਇੰਦਰਪਾਲ ਸਿੰਘ ਜੇਜੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਅਮਨਦੀਪ ਸਿੰਘ ਪੰਜਾਬੀ, ਈਟੀਓ ਨਿਤਿਨ ਗੋਇਲ, ਅਨਿਲ ਜੁਨੇਜਾ, ਦਰਬਾਰਾ ਸਿੰਘ ਛਾਜਲਾ, ਰਾਜੀਵ ਕੁਮਾਰ ਮੱਖਣ,ਪ੍ਰੇਮ ਗੁਪਤਾ, ਤੇਲ ਸੋਧਕ ਕਾਰਖ਼ਾਨਾ ਬਠਿੰਡਾ ਦੇ ਜੀਐਮ ਅਰੁਣ ਕੁਮਾਰ, ਜੀਐਮ ਮੁਨੀਸ਼ ਭਵੱਤਰਾ, ਸੁਰਜੀਤ ਸਿੰਘ ਗਹੀਰ, ਡਾਕਟਰ ਜੋਨੀ ਗੁਪਤਾ ਸਮੇਤ ਹੋਰ ਆਗੂ ਹਾਜ਼ਰ ਸਨ।