Friday, November 22, 2024

Chandigarh

ਮੌਡਰਨਾ ਤੋਂ ਬਾਅਦ ਫਾਈਜ਼ਰ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਾਰਗ

May 24, 2021 05:46 PM
Advocate Dalip Singh Wasan

ਚੰਡੀਗੜ੍ਹ : ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ''ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ 'ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।''
ਸ੍ਰੀ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ 'ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ