ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸੁਰਜੀਤ ਸਿੰਘ ਸੇਖੋਂ ਨੂੰ ਜਥੇਬੰਦੀ ਦੇ ਚੱਠਾ ਸੇਖਵਾਂ ਪਿੰਡ ਇਕਾਈ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਥੇਬੰਦੀ ਦੀਆਂ ਕਿਸਾਨ ਮਜ਼ਦੂਰ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਚੱਠਾ ਸੇਖਵਾਂ ਪਿੰਡ ਦੇ ਵਸਨੀਕਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨਾਲ ਜੁੜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ਤੇ ਚੱਲ ਰਹੇ ਮੋਰਚਿਆਂ ਨੂੰ ਹੋਰ ਬਲ ਮਿਲੇਗਾ। ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਸੰਜੀਦਾ ਨਹੀਂ ਹਨ ਜਿਸ ਕਰਕੇ ਕਿਸਾਨਾਂ ਨੂੰ ਸੰਘਰਸ਼ ਵਿੱਢਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਸੇਖਵਾਂ ਦੇ ਕਿਸਾਨਾਂ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਸ਼ੰਭੂ ਬਾਰਡਰ ਤੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਮੌਕੇ ਵੱਡੀ ਗਿਣਤੀ ਕਿਸਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਹਰਦੇਵ ਸਿੰਘ ਕੁਲਾਰ, ਸਿੰਦਰ ਸਿੰਘ ਬਡਰੁੱਖਾਂ, ਸੁਖਦੇਵ ਸਿੰਘ ਕਿਲ੍ਹਾ ਭਰੀਆਂ, ਸੁਖਦੇਵ ਸਿੰਘ ਲੌਗੋਵਾਲ, ਨਵੀਂ ਚੁਣੀ ਇਕਾਈ ਦੇ ਪ੍ਰਧਾਨ ਸੁਰਜੀਤ ਸਿੰਘ ਸੇਖੋਂ ਤੋਂ ਇਲਾਵਾ ਹੋਰ ਅਹੁਦੇਦਾਰ ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ , ਗੁਰਤੇਜ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਯਾਦਵਿੰਦਰ ਸਿੰਘ ਚੱਠਾ ਆਦਿ ਹਾਜ਼ਰ ਸਨ।