Tuesday, March 04, 2025
BREAKING NEWS
ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾਦਿੱਲੀ ਦੇ CM ਵਜੋਂ ਰੇਖਾ ਗੁਪਤਾ ਨੇ ਚੁੱਕੀ ਸਹੁੰ ਡਿਪਟੀ ਕਮਿਸ਼ਨਰ ਨੇ ਸਟਾਰ ਇਨਫੋਟੈੱਕ ਦਾ ਲਾਇਸੈਂਸ ਕੀਤਾ ਰੱਦ

Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ

March 03, 2025 03:58 PM
SehajTimes
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਵੱਖ-ਵੱਖ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਫਾਇਲ 7 ਦਿਨਾਂ ਤੋਂ ਵੱਧ ਸਮੇਂ ਲਈ ਲੰਬਿਤ ਨਾ ਰੱਖੀ ਜਾਵੇ ਅਤੇ ਹਰੇਕ ਫਾਇਲ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਕੰਮਾਂ ਦੀ ਹਫ਼ਤਾਵਾਰੀ ਰਿਪੋਰਟ ਵੀ ਸੌਂਪਣ ਦੀ ਹਦਾਇਤ ਕੀਤੀ।
ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਸਮਾਂਬੱਧ ਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ, ਇਸੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕੋਲ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪੁੱਜੀਆਂ ਦਰਖਾਸਤਾਂ ਅਤੇ ਡਾਕ ਸਮੇਤ ਮੀਡੀਆ ਵਿੱਚ ਆਈਆਂ ਖ਼ਬਰਾਂ ਉਪਰ ਵੀ ਸਬੰਧਤ ਵਿਭਾਗਾਂ ਵੱਲੋਂ ਸਮਾਂ ਬੱਧ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਾਰੀਆਂ ਦਰਖਾਸਤਾਂ ਤੇ ਫਾਇਲਾਂ ਉਪਰ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਮੌਕੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਧਰਮ ਅਰਥ ਬ੍ਰਾਂਚ ਲਈ ਐਸ.ਡੀ.ਐਮ ਨਾਭਾ ਡਾ ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਸੀ.ਐਮ.ਐਫ.ਓ ਡਾ ਨਵਜੋਤ ਸ਼ਰਮਾ ਸਮੇਤ ਹੋਰ ਅਧਿਕਾਰੀਆਂ ਨੂੰ ਭੇਜੀ ਡਾਕ ਅਤੇ ਉਨ੍ਹਾਂ ਦੇ ਪ੍ਰਸ਼ਾਸਨਿਕ ਕਾਰਜਾਂ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਬ੍ਰਾਂਚਾਂ ਦੇ ਹੇਠਲੇ ਕਰਮਚਾਰੀਆਂ ਨੂੰ ਵੀ ਆਪਣੇ ਕੰਮਾਂ ਦੇ ਸਮਾਂਬੱਧ ਤੇ ਪਾਰਦਰਸ਼ੀ ਨਿਪਟਾਰੇ ਲਈ ਪਾਬੰਦ ਕੀਤਾ ਜਾਵੇ ਤੇ ਕੋਈ ਅਧਿਕਾਰੀ ਤੇ ਕਰਮਚਾਰੀ ਕਿਸੇ ਪ੍ਰਕਾਰ ਦੀ ਕੁਤਾਹੀ ਨਾ ਕਰੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਅਤੇ ਹੋਰ ਬ੍ਰਾਂਚਾਂ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

“ਯੁੱਧ ਨਸ਼ਿਆਂ ਦੇ ਵਿਰੁੱਧ’’” ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ

ਬਸੀ ਪਠਾਣਾ ਦੇ ਵਾਰਡ ਨੰਬਰ 02 ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਛੇਤੀ ਹੋਵੇਗਾ ਹੱਲ

ਪਟਿਆਲਾ ਜ਼ਿਲ੍ਹੇ ਦੇ ਪਿੰਡ ਦੁੱਲੜ, ਮਵੀ ਸੱਪਾ ਤੇ ਚਹਿਲ ਵਿਖੇ ਲੱਗੇ ਜਨ ਸੁਵਿਧਾ ਕੈਂਪ

ਪੀ.ਐਮ. ਇੰਟਰਨਸ਼ਿਪ ਦੇ ਦੂਜੇ ਗੇੜ ਤਹਿਤ ਜ਼ਿਲ੍ਹੇ ਵਿੱਚੋਂ 26 ਇੰਟਰਨਸ਼ਿਪ ਦੀ ਭਰਤੀ : ਏ.ਡੀ.ਸੀ. ਗੀਤਿਕਾ ਸਿੰਘ

ਪੰਜਾਬ ਸਰਕਾਰ ਵੱਲੋਂ ਪੰਜਾਬ ਸਟੈਮੀ ਪ੍ਰੋਜੈਕਟ ਨਾਲ ਲੋਕਾਂ ਨੂੰ ਦਿੱਤੀ ਗਈ ਵੱਡੀ ਰਾਹਤ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 4 ਮਾਰਚ ਨੂੰ

ਡੀ.ਸੀ. ਵੱਲੋਂ ਸਰਹਿੰਦ ਰੋਡ 'ਤੇ ਚਲਦੇ ਕੰਮ ਦੌਰਾਨ ਹਾਦਸੇ ਰੋਕਣ ਲਈ ਲੋਕ ਨਿਰਮਾਣ ਵਿਭਾਗ ਨੂੰ ਹੋਰ ਕਦਮ ਚੁੱਕਣ ਦੀ ਸਖ਼ਤ ਹਦਾਇਤ

ਸੁਰਜੀਤ ਸੇਖੋਂ ਚੱਠਾ ਸੇਖਵਾਂ ਇਕਾਈ ਦੇ ਪ੍ਰਧਾਨ ਬਣੇ 

ਸੂਬਾ ਸਰਕਾਰ ਦਾ "ਯੁੱਧ ਨਸ਼ਿਆਂ ਵਿਰੁੱਧ "ਮਹਿਜ਼ ਡਰਾਮਾ : ਦੀਪਾ 

ਗੁਰਦੁਆਰਾ ਈਸ਼ਰਸਰ ਸਾਹਿਬ ਸੰਪ੍ਰਦਾਇ ਰਾੜਾ ਪੁਲ ਕਲਿਆਣ ਵਿਖੇ ਸਲਾਨਾ ਪੰਜ ਦਿਨਾਂ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਤਹਿਤ ਹੋਇਆ ਸਮਾਪਤ