Saturday, April 19, 2025

Health

ਕੰਨਾਂ ਦੀ ਸਮੇਂ ਸਿਰ ਜਾਂਚ ਤੇ ਇਲਾਜ ਬਹੁਤ ਜ਼ਰੂਰੀ : ਡਾ. ਸੰਗੀਤਾ ਜੈਨ

March 03, 2025 04:07 PM
SehajTimes

ਮੋਹਾਲੀ : ਵਿਸ਼ਵ ਸੁਣਨ ਸ਼ਕਤੀ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕੀਤੇ ਗਏ, ਜਿਸ ਦੌਰਾਨ ਲੋਕਾਂ ਨੂੰ ਕੰਨਾਂ ਦੀ ਸਾਂਭ-ਸੰਭਾਲ ਲਈ ਮਾਹਰ ਡਾਕਟਰਾਂ ਵਲੋਂ ਜਾਣਕਾਰੀ ਦਿਤੀ ਗਈ। ਸਥਾਨਕ ਸਿਵਲ ਹਸਪਤਾਲ ਵਿਚ ਹੋਏ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਕੰਨ ਸਾਡੇ ਸਰੀਰ ਦਾ ਬਹੁਤ ਅਹਿਮ ਅੰਗ ਹਨ, ਜਿਨ੍ਹਾਂ ਦੀ ਦੇਖਭਾਲ ਬਹੁਤ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਚੰਗੀ ਸੁਣਨ ਸ਼ਕਤੀ ਆਪਣੇ ਆਪ ਵਿਚ ਤਾਕਤ ਹੈ, ਜੋ ਵਿਅਕਤੀ ਦੀ ਤੰਦਰੁਸਤੀ ਵਾਸਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਵਿਸ਼ਾ ਹੈ ‘ਕੰਨਾਂ ਦੀ ਦੇਖਭਾਲ ਸਭਨਾਂ ਲਈ ਹਕੀਕਤ ਬਣਾਉਣ ਵਾਸਤੇ ਖ਼ੁਦ ਨੂੰ ਮਜ਼ਬੂਤ ਕਰੋ’। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਖ਼ੁਦ ਜਾਗਰੂਕ ਹੋਵਾਂਗੇ ਤਾਂ ਅਸੀਂ ਸਿਹਤਮੰਦ ਕੰਨ ਅਤੇ ਸੁਣਨ ਸ਼ਕਤੀ ਯਕੀਨੀ ਬਣਾ ਸਕਾਂਗੇ। ਡਾ. ਜੈਨ ਨੇ ਕਿਹਾ ਕਿ ਬੋਲੇਪਣ ਦੀ ਸਮੱਸਿਆ ਦੇ ਜ਼ਿਆਦਾਤਰ ਕਾਰਨ ਇਲਾਜਯੋਗ ਹਨ, ਇਸ ਲਈ ਹਰ ਕਿਸੇ ਨੂੰ ਸਮੇਂ ਸਿਰ ਕੰਨਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਾਵਧਾਨੀ ਨਾ ਵਰਤਣ ਕਾਰਨ ਬਹੁਤ ਸਾਰੇ ਲੋਕ ਬੋਲੇਪਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੋਰਨਾਂ ਬੀਮਾਰੀਆਂ ਦੇ ਨਾਲ-ਨਾਲ ਕੰਨਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਵੀ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹੋਏ ਹਨ ਜਿਨ੍ਹਾਂ ਦਾ ਆਮ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੰਨਾਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਹੋ ਜਾਵੇ ਤਾਂ ਕੰਨਾਂ ਦੀਆਂ ਬੀਮਾਰੀਆਂ ਨੂੰ 50 ਫੀਸਦੀ ਤੱਕ ਘਟਾਇਆ ਜਾ ਸਕਦਾ ਹੈ। ਇਸ ਤਰ੍ਹਾਂ ਘੱਟ ਸੁਣਨ ਦੇ 50 ਫੀਸਦੀ ਕਾਰਨਾਂ ਨੂੰ ਰੋਕਣਾ ਸੰਭਵ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸਿਹਤ ਜਾਗਰੂਕਤਾ ਪੈਦਾ ਕਰ ਕੇ ਬੋਲੇਪਣ ਦੀ ਸਮੱਸਿਆ ਦੀ ਰੋਕਥਾਮ ਕੀਤੀ ਜਾ ਸਕਦੀ ਹੈ।ਬੋਲੇਪਣ ਤੋਂ ਬਚਾਅ ਲਈ ਕੰਨਾਂ ਵਿਚ ਕਦੇ ਵੀ ਨੁਕੀਲੀਆਂ ਚੀਜ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਕੰਨਾਂ ਨੂੰ ਹਮੇਸ਼ਾਂ ਤੇਜ਼ ਆਵਾਜ਼ ਤੋਂ ਬਚਾਉਣਾ ਚਾਹੀਦਾ ਹੈ ਅਤੇ ਕੰਨਾਂ ਵਿਚ ਗੰਦਾ ਪਾਣੀ ਨਹੀਂ ਪੈਣ ਦੇਣਾ ਚਾਹੀਦਾ ਹੈ। ਇਸ ਮੌਕੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਜਾਗੂਕਤਾ ਰੈਲੀ ਵੀ ਕੱਢੀ। ਸਮਾਗਮ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ. ਐਸ. ਚੀਮਾ, ਡਾ. ਵਿਜੇ ਭਗਤ, ਈਐਨਟੀ ਵਿਭਾਗ ਦੇ ਮੁਖੀ ਡਾ. ਮਨੀਸ਼ ਗੁਪਤਾ, ਡਾ. ਆਸ਼ੀਸ਼ ਗੋਇਲ, ਡਾ. ਹਿਮਾਂਸ਼ੂ ਮਿੱਤਲ, ਡਾ. ਨਵਜੋਤ ਕੌਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Have something to say? Post your comment

 

More in Health

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

"ਯੁੱਧ ਨਸ਼ਿਆਂ ਵਿਰੁੱਧ" ਜ਼ਿਲ੍ਹਾ ਸਿਹਤ ਵਿਭਾਗ ਨਸ਼ੇ ਦੀ ਬੀਮਾਰੀ ਦੇ ਖ਼ਾਤਮੇ ਲਈ ਵਚਨਵੱਧ : ਡਾ. ਸੰਗੀਤਾ ਜੈਨ 

ਪਾਰਕ ਹਸਪਤਾਲ ਪਟਿਆਲਾ ਨੇ 3000 ਸਫਲ ਕਾਰ੍ਡੀਐਕ ਇੰਟਰਵੈਂਸ਼ਨ ਪੂਰੇ ਕੀਤੇ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਮੋਹਾਲੀ ਦੇ ਹਸਪਤਾਲ ਵਿਚ 2 ਮਹੀਨਿਆਂ ਲਈ ਬੰਦ ਰਹੇਗੀ ਲਿਫ਼ਟ 

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ