ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ/ਐਸ.ਐਸ.ਪੀ ਹੁਸ਼ਿਆਰਪੁਰ ਵਲੋ ਨਸ਼ੇ ਦੇ ਤਸਕਰਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ-ਡੀ ਦੀ ਅਗਵਾਹੀ ਹੇਠ ਜਸਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ. ਡਵੀਜਨ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਇੰਸਪੈਕਟਰ ਜੈਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਦੀ ਨਿਗਰਾਨੀ ਹੇਠ ਏ ਐਸ ਆਈ ਮਹਿੰਦਰ ਪਾਲ ਥਾਣਾ ਗੜ੍ਹਸ਼ੰਕਰ ਨੇ ਸਮੇਤ ਪੁਲਿਸ ਪਾਰਟੀ ਦੀ ਗਸ਼ਤ ਚੈਕਿੰਗ ਦੋਰਾਨ ਕੁਕੜ ਮਜਾਰਾ ਲਾਗੇ ਮੋਜੂਦ ਸੀ ਤਾਂ ਤਲਵਿੰਦਰ ਸਿੰਘ ਉਰਫ ਲੱਡੂ ਪੁਤਰ ਅਵਤਾਰ ਸਿੰਘ ਵਾਸੀ ਕੁੱਕੜ ਮਜਾਰਾ ਅਤੇ ਗੁਰਵਿੰਦਰ ਸਿੰਘ ਉਰਫ ਗੋਲੂ ਪੁਤਰ ਪਰਮਜੀਤ ਸਿੰਘ ਵਾਸੀ ਕੁਕੜ ਮਜਾਰਾ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਤਲਾਸ਼ੀ ਕਰਨ ਤੇ ਤਲਵਿੰਦਰ ਸਿੰਘ ਉਰਫ ਲੱਡੂ ਪਾਸੋ 128 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ ਅਤੇ ਗੁਰਵਿੰਦਰ ਸਿੰਘ ਉਰਫ ਗੋਲੂ ਦੀ ਤਲਾਸ਼ੀ ਕਰਨ ਤੇ ਉਸ ਪਾਸੋ 122 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆਂ ਜਿਸ ਤੇ ਥਾਣਾ ਗੜਸ਼ੰਕਰ ਵਿਖ਼ੇ ਮੁਕੱਦਮਾ ਦਰਜ ਕੀਤਾ ਅਤੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਉਕਤ ਕਥਿਤ ਦੋਸ਼ੀ ਇਹ ਨਸ਼ੀਲੀਆਂ ਗੋਲੀਆਂ ਕਿਸ ਕੋਲੋਂ ਖਰੀਦਦੇ ਹਨ ਅਤੇ ਅੱਗੇ ਕਿਹੜੇ ਕਿਹੜੇ ਵਿਅਕਤੀਆ ਨੂੰ ਵੇਚਦੇ ਹਨ!