Saturday, April 19, 2025

Doaba

ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਨੇ ਪੱਤਰਕਾਰ ਬਲਵੀਰ ਸਿੰਘ ਬੱਧਣ ਨੂੰ ਕੀਤੀਆਂ ਸ਼ਰਧਾਂਜਲੀਆਂ ਭੇਟ

March 04, 2025 02:35 PM
SehajTimes
ਹੁਸ਼ਿਆਰਪੁਰ : ਸਮਾਜ ਅੰਦਰ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜਿਨਾਂ ਵੱਲੋਂ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਦੇ ਲੇਖੇ ਲਗਾਇਆ ਜਾਂਦਾ ਹੋਵੇ। ਅਜਿਹੇ ਇਨਸਾਨ ਸਮਾਜ ਅੰਦਰ ਵਿਚਰਦਿਆਂ ਪਛੜੇ ਵਰਗਾਂ ਦੀਆਂ ਜੀਵਨ ਹਾਲਤਾਂ ਨੂੰ ਬਿਹਤਰ ਬਣਾਉਣ ਅਤੇ ਦੂਜਿਆਂ ਨੂੰ ਜੀਵਨ ਜਾਂਚ ਸਿਖਾਉਣ ਲਈ ਇੱਕ ਪ੍ਰੇਰਨਾ ਸਰੋਤ ਬਣ ਜਾਂਦੇ ਹਨ। ਅਜਿਹਾ ਹੀ ਇੱਹ ਪੱਤਰਕਾਰ ਸਾਥੀ ਬਲਬੀਰ ਸਿੰਘ ਬੱਧਣ  ਸੀ ਜੋ 20 ਫਰਵਰੀ ਨੂੰ ਇੱਕ ਐਕਸੀਡੈਂਟ ਦੌਰਾਨ ਸਭ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨਾਂ ਨਮਿੱਤ ਪਿੰਡ ਜੌਹਲਾ ਵਿਖੇ ਪਹਿਲਾਂ ਉਹਨਾਂ ਦੇ ਘਰ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਵਿਰਾਗਮਈ ਕੀਰਤਨ ਹੋਏ, ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸ਼ੋਕ ਤੇ ਸ਼ਰਧਾਂਜਲੀ ਸਮਾਗਮ ਵਿਚ ਸਮਾਜਿਕ, ਜਥੇਬੰਦਕ, ਰਾਜਨੀਤਿਕ ਨੇਤਾਵਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਨਮ ਅੱਖਾਂ ਨਾਲ ਹਾਜਰੀ ਭਰੀ ਗਈ। ਇਕਬਾਲ ਸਿੰਘ ਜੌਹਲ ਨੇ ਸਟੇਜ ਦੀ ਕਾਰਵਾਈ ਚਲਾਉਂਦਿਆਂ ਆਈਆਂ ਸੰਗਤਾਂ ਪੱਤਰਕਾਰ ਬਲਵੀਰ ਸਿੰਘ ਬੱਧਨ ਦੇ ਜੀਵਨ ਬਾਰੇ ਸੰਖੇਪ ਵਿਚ ਦੱਸਦਿਆ ਕਿਹਾ ਕਿ ਬਧਨ ਇੱਕ ਬਹੁਤ ਵਧੀਆ, ਮਿੱਠ ਬੋਲੜਾ, ਇਮਾਨਦਾਰ ਤੇ ਮਿਲਣਸਾਰ ਵਿਅਕਤੀ ਸੀ ਜਿਸ ਦੇ ਅਕਾਲ ਚਲਾਨਾ ਕਰਨ ਨਾਲ ਪਿੰਡ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹਨਾਂ ਦੱਸਿਆ ਕਿ ਉਹਨਾਂ ਦਾ ਛੋਟਾ ਭਰਾ ਪਰਮਜੀਤ ਸਿੰਘ ਇਸ ਸਮੇਂ ਪਿੰਡ ਦਾ ਸਰਪੰਚ ਹੈ ਜੋ ਉਸ ਦੀ ਤਰ੍ਹਾਂ ਲੋਕਾਂ ਦੀ ਸੇਵਾ ਵਿੱਚ ਅਥਾ ਵਿਸ਼ਵਾਸ ਰੱਖਦਾ ਹੈ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੀਆਂ ਸਮੇਤ ਮਾਤਾ ਅਤੇ ਤਿੰਨ ਭਰਾ ਛੱਡ ਗਿਆ ਹੈ। ਇਸ ਮੌਕੇ ਅਕਾਲੀ ਲੀਡਰ ਕਮਲਜੀਤ ਸਿੰਘ ਕੁਲਾਰ, ਇਨਸਾਫ਼ ਦੀ ਅਵਾਜ ਦੇ ਪੰਜਾਬ ਦੇ ਪ੍ਰਧਾਨ ਜਗਵੀਰ ਸਿੰਘ ਅਤੇ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਸੈਣੀ ਨੇ ਆਪਣੇ ਸੰਬੋਧਨ ਵਿੱਚ ਸ਼ਾਂਤ ਸੁਭਾਅ, ਮਿਲਾਪੜਾ, ਇਮਾਨਦਾਰ ਅਤੇ ਲੋਕਾਂ ਦੇ ਕੰਮ ਆਉਣ ਵਾਲਾ ਦੱਸਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਉੱਥੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅੰਤ ਵਿੱਚ ਸਥਾਨਕ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਵੀ ਆਪਣੇ ਸੰਬੋਧਨ ਵਿੱਚ ਪੱਤਰਕਾਰ ਬਲਵੀਰ ਸਿੰਘ ਬੱਧਨ ਅਤੇ ਪਰਿਵਾਰ ਨੂੰ ਪਿੰਡ ਲਈ ਅਗਾਂਹ ਵਧੂ ਕੰਮ ਕਰਨ ਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਪਰਿਵਾਰ ਘੱਟ ਹੀ ਮਿਲਦੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਏ ਹੋਏ ਸਮੂਹ ਆਗੂਆਂ ਅਤੇ ਇਲਾਕੇ ਦੀਆਂ ਸੰਗਤਾਂ ਦਾ ਬਧਨ ਪਰਿਵਾਰ ਵੱਲੋਂ ਅੰਤਿਮ ਅਰਦਾਸ ਉਪਰੰਤ ਸ਼ੋਕ ਤੇ ਸ਼ਰਧਾਂਜਲੀ ਵਿੱਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾ ਗਿਆ।

Have something to say? Post your comment

 

More in Doaba

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ 'ਨੇਚਰ ਅਵੇਅਰਨੈਸ ਕੈਂਪ' ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਦੀ ਸੂਚੀ ਜਾਰੀ : ਸੈਣੀ 

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਬੇਗਮਪੁਰਾ ਟਾਈਗਰ ਫੋਰਸ ਨੇ ਪਿੰਡ ਸ਼ੇਰਗੜ੍ਹ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਥਾਣਾ ਮੇਹਟੀਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥ ਵੇਚਣ ਵਾਲੀ  ਕਥਿਤ ਦੋਸ਼ਣ ਜਸਵੀਰ ਕੋਰ ਨੂੰ ਕੀਤਾ ਗ੍ਰਿਫਤਾਰ

ਸਵ. ਜਗਜੀਤ ਸਿੰਘ ਸਚਦੇਵਾ ਦੇ ਜਨਮ ਦਿਨ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ

ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਘਿਨਾਉਣੀਆਂ ਹਰਕਤਾਂ ਕਰਕੇ ਪੰਜਾਬ ਵਿੱਚ ਅੱਗ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ : ਕੌਸ਼ਲਰ ਮੁਕੇਸ਼ ਕੁਮਾਰ ਮੱਲ੍ਹ