Tuesday, March 04, 2025
BREAKING NEWS
ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

Chandigarh

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

March 04, 2025 04:42 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ। ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ

ਜ਼ੀਰਕਪੁਰ ਵਿੱਚ ਨੋਟਿਸ ਦੀ ਉਲੰਘਣਾ ਕਰਕੇ ਵੀ ਨਜਾਇਜ਼ ਉਸਾਰੀ ਜਾਰੀ ਰੱਖਣ ’ਤੇ ਉਸਾਰੀ ਅਧੀਨ ਇਮਾਰਤ ਸੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਵਧ ਰਹੇ ਨਸ਼ਾ ਵਪਾਰ ਲਈ AAP ਮੰਤਰੀ ਤਰਨਪ੍ਰੀਤ ਸੌੰਦ ਨੂੰ ਘੇਰਿਆ

ਯੁੱਧ ਨਸ਼ਿਆਂ ਵਿਰੁੱਧ ; ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ

ਤਹਿਸੀਲਦਾਰਾਂ ਦੀ ਹੜਤਾਲ ; ਕਾਨੂੰਨਗੋ ਨੂੰ ਦਿੱਤੇ ਜ਼ਮੀਨ ਦੀ ਰਜਿਸਟਰੀ ਕਰਨ ਦੇ ਅਧਿਕਾਰ

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 25 ਮਾਰਚ ਨੂੰ ਦੁਸਿਹਰਾ ਗਰਾਉਂਡ ਖਰੜ ਵਿਖੇ ਕੈਂਪ ਲੱਗੇਗਾ

ਡਾਇਰੈਕਟਰ ਸਟੇਟ ਟ੍ਰਾਂਸਪੋਰਟ ਵੱਲੋਂ ਕੁਰਾਲੀ ਬੱਸ ਅੱਡੇ 'ਤੇ ਬੱਸਾਂ ਰੋਕਣ ਦੀ ਹਦਾਇਤ

ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲ