ਸੁਨਾਮ : ਸਰਕਾਰ ਦੀ ਕਥਿਤ ਧੱਕੇਸ਼ਾਹੀ ਅਤੇ ਮੰਗਾਂ ਨੂੰ ਲੈਕੇ ਸੂਬਾ ਭਰ ਦੇ ਤਹਿਸੀਲਦਾਰਾਂ ਵੱਲੋਂ ਸਮੂਹਿਕ ਛੁੱਟੀ ਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੀ ਘੁਰਕੀ ਦਾ ਮਾਲ ਅਫਸਰਾਂ ਤੇ ਕੋਈ ਅਸਰ ਨਹੀਂ ਪਿਆ। ਸੁਨਾਮ ਵਿਖੇ ਸਮੂਹਿਕ ਛੁੱਟੀ ਤੇ ਚਲੇ ਗਏ ਮਾਲ ਅਫਸਰਾਂ ਕਾਰਨ ਐਸਡੀਐਮ ਪ੍ਰਮੋਦ ਸਿੰਗਲਾ ਨੇ ਰਜਿਸਟਰੀਆਂ ਕਰਨ ਲਈ ਮੋਰਚਾ ਸੰਭਾਲਿਆ ਹੈ। ਰਜਿਸਟਰੀ ਦਾ ਕੰਮ ਰੁਕਣ ਨਾਲ ਆਮ ਜਨਤਾ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ਲੈਕੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸਬ ਰਜਿਸਟਰਾਰ ਦੀ ਪਾਵਰ ਐਸਡੀਐਮ ਸੁਨਾਮ ਨੂੰ ਦੇ ਦਿੱਤੀ ਜਿਸ ਨੂੰ ਲੈ ਕੇ ਅੱਜ ਐਸਡੀਐਮ ਸੁਨਾਮ ਪ੍ਰਮੋਦ ਸਿੰਗਲਾ ਵੱਲੋਂ ਖੁਦ ਤਹਿਸੀਲ ਦਫਤਰ ਦੇ ਵਿੱਚ ਬੈਠ ਕੇ ਲੋਕਾਂ ਦੀਆਂ ਰਜਿਸਟਰੀਆਂ ਕਰਨ ਦੀ ਗੱਲ ਆਖੀ ਗਈ
ਇਸ ਮੌਕੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਰਜਿਸਟਰੀ ਨੂੰ ਲੈਕੇ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਉਹਨਾਂ ਨੇ ਕਿਹਾ ਕਿ ਸਾਰਾ ਸਟਾਫ ਵੀ ਇਥੇ ਮੌਜੂਦ ਹੈ ਸਰਕਾਰ ਵੱਲੋਂ ਆਮ ਪਬਲਿਕ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਉਣ ਦੇ ਚਲਦੇ ਉਹਨਾਂ ਨੂੰ ਇਹ ਪਾਵਰਾਂ ਦੇ ਦਿੱਤੀਆਂ ਗਈਆਂ ਹਨ ਜਿਸ ਦੇ ਤਹਿਤ ਉਹਨਾਂ ਵੱਲੋਂ ਰਜਿਸਟਰੀਆਂ ਕੀਤੀਆਂ ਜਾਣਗੀਆਂ।