ਸੁਨਾਮ : ਪੰਜਾਬ ਸਰਕਾਰ ਵੱਲੋਂ 30 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਵਿਅਕਤੀਆਂ ਦੇ ਸ਼ੂਗਰ, ਬਲੱਡ ਪਰੈਸ਼ਰ ਦੀ ਜਾਂਚ ਐਨ ਸੀ ਡੀ ਕੈਂਪ ਲਗਾਕੇ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਿਵਲ ਸਰਜਨ ਸੰਗਰੂਰ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਗਗਨ ਖੀਪਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਭਰੂਰ ਵਿਖੇ ਸੀ ਐਚ ਓ ਜਸਵੀਰ ਕੌਰ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੌਰ ਦੀ ਅਗਵਾਈ ਹੇਠ ਕੈਂਪ ਲਗਾਕੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨਾ ਨੂੰ ਦਵਾਈਆਂ ਦਿੱਤੀਆਂ ਗਈਆ। ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਸਵੀਰ ਕੌਰ ਨੇ ਕਿਹਾ ਕਿ ਐਨ ਸੀ ਡੀ ਪ੍ਰੋਗਰਾਮ ਤਹਿਤ ਗੈਰ ਸੰਚਾਰੀ ਬਿਮਾਰੀਆਂ, ਸੂਗਰ, ਬਲੱਡ ਪਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਕਾਬੂ ਪਾਉਣ ਲਈ ਪੂਰੀ ਅਬਾਦੀ ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬਿਮਾਰੀਆਂ ਤੀਹ ਸਾਲ ਦੀ ਉਮਰ ਵਿੱਚ ਵਧਣ ਲੱਗਦੇ ਹਨ। ਇਸ ਨਾਲ ਸਿਹਤ ਸੰਭਾਲ ਸਰੀਰਕ ਤੰਦਰੁਸਤੀ ਲੋਕਾਂ ਵਿੱਚ ਵਧੇਗੀ। ਇਸ ਮੌਕੇ ਟੀਬੀ ਕੰਟਰੋਲ ਪ੍ਰੋਗਰਾਮ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਵੀ ਸਿਹਤ ਸਿੱਖਿਆ ਦਿੱਤੀ ਗਈ। ਕੈਂਪ ਵਿੱਚ 80 ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਮੌਕੇ ਆਸ਼ਾ ਵਰਕਰ ਕਰਮਜੀਤ ਕੌਰ, ਆਂਗਨਵਾੜੀ ਵਰਕਰ ਗੁਰਪ੍ਰੀਤ ਕੌਰ, ਪਰਮਜੀਤ ਕੌਰ ਤੋ ਇਲਾਵਾ ਹੋਰ ਹਾਜਰ ਮੈਂਬਰ ਹਾਜ਼ਰ ਸਨ।