Thursday, March 06, 2025
BREAKING NEWS
ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਦੇ ਖ਼ਿਲਾਫ਼ ਨਗਰ ਨਿਗਮ ਮੋਹਾਲੀ ਵੱਲੋਂ ਸਖਤ ਕਾਰਵਾਈ ਫੇਸ-1 ਵਿੱਚ ਸ਼ੋਅਰੂਮ ਸੀਲ ਨਵੇਂ ਡੀ ਸੀ ਨੇ ਸਟਾਫ਼ ਨਾਲ ਜਾਣ-ਪਛਾਣ ਮੀਟਿੰਗ ਕੀਤੀਕੋਮਲ ਮਿੱਤਲ ਨੇ ਐਸ.ਏ.ਐਸ.ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

Malwa

'ਯੁੱਧ ਨਸ਼ਿਆਂ ਵਿਰੁੱਧ' ਮੰਡੀ ਗੋਬਿੰਦਗੜ੍ਹ ਵਿਖੇ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਏ ਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

March 05, 2025 05:18 PM
SehajTimes

 

ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ

ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕੀ ਹੈ। ਇਸ ਕਾਰਵਾਈ ਤਹਿਤ ਅੱਜ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੌਨੀ ਵਿਖੇ ਇੱਕ ਨਸ਼ਾ ਤਸਕਰ ਦਾ ਘਰ ਢਾਹਿਆ ਗਿਆ। ਇਹ ਮਕਾਨ ਸਰਕਾਰੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਕੇ ਬਣਾਇਆ ਹੋਇਆ ਸੀ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਸਟਰ ਕਲੌਨੀ ਦੇ ਇਸ ਪਰਿਵਾਰ 'ਤੇ 2024 ਵਿੱਚ ਐਨ.ਡੀ.ਪੀ.ਐਸ.ਐਕਟ ਅਧੀਨ 02 ਮੁਕੱਦਮੇ ਦਰਜ਼ ਹਨ।

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 06 ਹੋਰ ਘਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਛੇਤੀ ਹੀ ਇਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ 'ਤੇ ਇੱਕ ਵੀ ਨਸ਼ੇ ਦਾ ਸੌਦਾਗਰ ਰਹਿਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਯੁੱਧ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ।

ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਵੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ। ਇਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੀ ਸਥਾਨਕ ਮੁਹੱਲਾ ਨਿਵਾਸੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੁਲਿਸ ਪ੍ਰਸ਼ਾਸ਼ਨ ਜਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Have something to say? Post your comment

 

More in Malwa

ਟਰੱਕ ਯੂਨੀਅਨ ਪ੍ਰਧਾਨ ਸੰਤੋਖ ਸਿੰਘ ਦਸੌਂਧਾ ਵੱਲੋਂ ਰੋਜ਼ਾ ਇਫਤਾਰੀ ਪਾਰਟੀ ਦਾ ਆਯੋਜਨ

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਕਿਸਾਨਾਂ ਨੇ ਚੰਡੀਗੜ੍ਹ ਮੋਰਚੇ ਵੱਲ ਕੀਤਾ ਕੂਚ 

ਮੁੱਖ ਮੰਤਰੀ ਨੇ ਸਤੌਜ਼ ਦੀ ਨੂੰਹ ਨੂੰ ਸ਼ਗਨ ਦੇਕੇ ਮਾਣ ਵਧਾਇਆ

ਸੁਨਾਮ ਵਿਖੇ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ

ਭਰੂਰ ਵਿਖੇ ਸਿਹਤ ਕਾਮਿਆਂ ਨੇ ਮਰੀਜ਼ਾਂ ਦੀ ਕੀਤੀ ਜਾਂਚ 

ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ "ਜਹਾਜੀ ਹਵੇਲੀ" ਦੀ ਮੁੜ ਉਸਾਰੀ ਦੇ ਕਾਰਜ ਸ਼ਲਾਘਾਯੋਗ : ਪ੍ਰੋ. ਬਡੂੰਗਰ 

ਸੁਨਾਮ ਇਲਾਕੇ 'ਚ ਕਿਸਾਨਾਂ ਨੇ ਫੂਕੀਆਂ ਸੂਬਾ ਸਰਕਾਰ ਦੀਆਂ ਅਰਥੀਆਂ 

ਪਟਿਆਲਾ ਜ਼ਿਲ੍ਹੇ 'ਚ ਜਮੀਨ-ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮ ਸ਼ੁਰੂ

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ